ਟ੍ਰਾਈਸਿਟੀ

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦੀਆਂ ਤਾਰੀਕਾਂ ਐਲਾਨੀਆਂ

ਕੌਮੀ ਮਾਰਗ ਬਿਊਰੋ | October 27, 2020 05:42 PM

ਐੱਸ.ਏ.ਐੱਸ.ਨਗਰ -ਰਾਜ ਸਿਖਲਾਈ ਸਿੱਖਿਆ ਅਤੇ ਖੋਜ ਸੰਸਥਾ, ਪੰਜਾਬ ਵੱਲੋਂ ਨੈਸ਼ਨਲ ਮੀਨਜ਼-ਕਮ- ਮੈਰਿਟ ਸਕਾਲਰਸ਼ਿਪ ਪ੍ਰੀਖਿਆ 2020-21 ਅਤੇ ਰਾਜ ਪੱਧਰੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ, 2020-21 ਦੀ ਰੂਪ-ਰੇਖਾ ਜਾਰੀ ਕਰ ਦਿੱਤੀ ਗਈ ਹੈ| ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (ਪੀ.ਐੱਸ. ਟੀ. ਐੱਸ. ਈ.) 12 ਦਸੰਬਰ, 2020 ਦਿਨ ਸ਼ਨੀਵਾਰ ਨੂੰ ਲਈ ਜਾਵੇਗੀ| ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਅੱਠਵੀਂ ਅਤੇ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠ ਸਕਦੇ ਹਨ| ਇਸੇ ਤਰ੍ਹਾਂ ਨੈਸ਼ਨਲ ਮੀਨਜ਼ ਕਮ- ਮੈਰਿਟ ਸਕਾਲਰਸ਼ਿਪ (ਐਨ. ਐੱਮ. ਐੱਮ. ਐੱਸ.) ਪ੍ਰੀਖਿਆ 13 ਦਸੰਬਰ, 2020 ਦਿਨ ਐਤਵਾਰ ਨੂੰ ਲਈ ਜਾਵੇਗੀ| ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਲਈ ਸਿੱਖਿਆ ਮੰਤਰਾਲਾ, ਨਵੀਂ ਦਿੱਲੀ ਵੱਲੋਂ ਨਿਰਧਾਰਿਤ ਕੋਟੇ ਅਨੁਸਾਰ ਅੱਠਵੀਂ ਜਮਾਤ ਵਿੱਚ ਪੜ੍ਹਦੇ 2210 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ| ਇਸ ਪ੍ਰੀਖਿਆ ਵਿੱਚ ਪੰਜਾਬ ਰਾਜ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਲੋਕਲ ਬਾਡੀਜ਼ ਸਕੂਲਾਂ ਦੇ ਅੱਠਵੀਂ ਜਮਾਤ ਵਿੱਚ ਪੜ੍ਹਦੇ ਉਹ ਵਿਦਿਆਰਥੀ ਬੈਠ ਸਕਦੇ ਹਨ, ਜਿਹਨਾਂ ਨੇ ਜਨਰਲ ਵਰਗ ਵਿੱਚ ਸੱਤਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਵਿੱਚੋਂ 55 ਫ਼ੀਸਦੀ ਅੰਕ ਜਾਂ ਇਸਦੇ ਬਰਾਬਰ ਗ੍ਰੇਡ ਅਤੇ ਰਾਖਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ 50 ਫ਼ੀਸਦੀ ਅੰਕ ਜਾਂ ਇਸਦੇ ਬਰਾਬਰ ਦਾ ਗ੍ਰੇਡ ਪ੍ਰਾਪਤ ਕੀਤਾ ਹੋਵੇ| ਦੋਹਾਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਫਾਰਮ ਸਕੂਲਾਂ ਵੱਲੋਂ ਸਿੱਖਿਆ ਵਿਭਾਗ ਦੀ ਵੈਬਸਾਈਟ ਉੱਤੇ ਸਕੂਲ ਲਾਗਇਨ ਅਨੁਸਾਰ 28 ਅਕਤੂਬਰ ਤੋਂ 15 ਨਵੰਬਰ 2020 ਤੱਕ ਭਰੇ ਜਾ ਸਕਦੇ ਹਨ| ਪ੍ਰੀਖਿਆਵਾਂ ਸਬੰਧੀ ਪੂਰੀ ਜਾਣਕਾਰੀ ਸਰਵ ਸਿੱਖਿਆ ਅਭਿਆਨ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ|

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ