ਪੰਜਾਬ

ਆਰਡੀਐਫ ਦੀ ਦੁਰਵਰਤੋਂ ਬਾਰੇ ਵਾਈਟ ਪੇਪਰ ਰਾਹੀਂ ਜਵਾਬ ਦੇਣ ਕੈਪਟਨ ਅਮਰਿੰਦਰ - 'ਆਪ'

ਕੌਮੀ ਮਾਰਗ ਬਿਊਰੋ | October 28, 2020 05:43 PM

ਚੰਡੀਗੜ੍ਹ,  
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਲਗਭਗ 1000 ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕ ਲਏ ਜਾਣ 'ਤੇ ਸਖ਼ਤ ਇਤਰਾਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੇ ਇਸ ਕਦਮ ਨੂੰ ਪੰਜਾਬ ਦੀ ਬਾਂਹ ਮਰੋੜਨ ਦੀ ਇੱਕ ਹੋਰ ਕੋਸ਼ਿਸ਼ ਅਤੇ ਕੇਂਦਰੀ ਕਾਲੇ ਕਾਨੂੰਨਾਂ ਦੇ ਅਮਲ ਦੀ ਸ਼ੁਰੂਆਤ ਦੱਸਿਆ ਹੈ।
'ਆਪ' ਨੇ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਰਡੀਐਫ ਦੇ ਖ਼ਰਚਿਆਂ ਉੱਤੇ ਵਾਈਟ ਪੇਪਰ ਜਾਰੀ ਕਰੇ ਤਾਂ ਮੋਦੀ ਸਰਕਾਰ ਵੱਲੋਂ ਫ਼ੰਡਾਂ 'ਚ ਗੜਬੜੀ ਦੇ ਦੋਸ਼ਾਂ ਦਾ ਸੱਚ ਪੰਜਾਬ ਦੇ ਲੋਕ ਵੀ ਜਾਣ ਸਕਣ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਅਤੇ ਜਿੰਨਾ ਚੁਨੌਤੀ ਭਰੇ ਹਲਾਤਾਂ 'ਚ ਮੋਦੀ ਸਰਕਾਰ ਨੇ ਪੰਜਾਬ ਦਾ ਇੱਕ ਹਜ਼ਾਰ ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ ਰੋਕਿਆ ਗਿਆ ਹੈ, ਇਸ ਵਿਚੋਂ ਇਹ ਬਦਲੇਖ਼ੋਰੀ ਨਾਲ ਚੁੱਕਿਆ ਗਿਆ ਗੈਰ-ਜਿੰਮੇਵਾਰਾਨਾ ਕਦਮ ਹੈ। ਰਾਜਾਂ ਦੇ ਅੰਦਰੂਨੀ ਮਾਮਲਿਆਂ 'ਚ ਬੇਲੋੜਾ ਦਖ਼ਲ ਹੈ। ਸੰਘੀ ਢਾਂਚੇ 'ਤੇ ਹਮਲਾ ਹੈ ਅਤੇ ਖੇਤੀ ਬਾਰੇ ਥੋਪੇ ਗਏ ਕੇਂਦਰੀ ਕਾਲੇ ਕਾਨੂੰਨਾਂ ਨੂੰ ਹੁਣੇ ਤੋਂ ਹੀ ਲਾਗੂ ਕਰਨ ਦੀ ਸ਼ੁਰੂਆਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਵਿਡ ਸਮੇਤ ਮੌਜੂਦਾ ਚੁਨੌਤੀ ਭਰੇ ਹਲਾਤਾਂ 'ਚ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਥਾ-ਕਥਿਤ ਬਹਾਨੇ ਨਾਲ ਪੰਜਾਬ ਦੇ ਫ਼ੰਡ ਨਹੀਂ ਰੋਕਣੇ ਚਾਹੀਦੇ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰ ਕੋਲੋਂ ਆਰਡੀਐਫ ਭੀਖ ਨਹੀਂ, ਸਗੋਂ ਹੱਕ ਮੰਗਦਾ ਹੈ, ਕਿਉਂਕਿ ਇਹ 3 ਪ੍ਰਤੀਸ਼ਤ ਫ਼ੰਡ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਪ੍ਰਦਾਨ ਕੀਤੀ ਜਾਂਦੀ ਸੇਵਾ (ਸਰਵਿਸ) ਬਦਲੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਪ੍ਰਣਾਲੀ ਵਿਭਾਗ ਕੋਲੋਂ ਵਸੂਲੀ ਜਾਂਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ 'ਚੋਂ ਪੈਦਾ ਹੋਈ ਪਾਰਟੀ ਹੈ ਅਤੇ ਕਿਸੇ ਵੀ ਪੱਧਰ ਜਾਂ ਸਰਕਾਰ 'ਚ ਹੋਣ ਵਾਲੇ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੂੰ ਪੰਜਾਬ ਲਈ ਜਾਰੀ ਹੋਈ ਆਰਡੀਐਫ ਦੀ ਵਰਤੋਂ 'ਤੇ ਕੋਈ ਸ਼ੱਕ ਹੈ ਤਾਂ ਉਸ ਨੂੰ ਇਸ ਦੀ ਜਾਂਚ ਕੈਗ ਕੋਲੋਂ ਕਰਾ ਲੈਣੀ ਚਾਹੀਦੀ ਹੈ, ਪਰੰਤੂ ਫ਼ੰਡ ਨਹੀਂ ਰੋਕਣੇ ਚਾਹੀਦੇ, ਕਿਉਂਕਿ ਇਨ੍ਹਾਂ ਫ਼ੰਡਾਂ ਦੇ ਰੁਕਣ ਦਾ ਸਿੱਧਾ ਅਸਰ ਪੰਜਾਬ ਦੇ ਲੋਕਾਂ 'ਤੇ ਪੈਂਦਾ ਹੈ।
ਚੀਮਾ ਨੇ ਕਿਹਾ ਕਿ ਮੋਦੀ ਪੰਜਾਬ ਦੇ ਕਿਸਾਨੀ ਸੰਘਰਸ਼ ਤੋਂ ਬੁਰੀ ਤਰਾਂ ਬੁਖਲਾ ਚੁੱਕੇ ਹਨ ਅਤੇ ਇੱਕ ਹੰਕਾਰੀ ਤਾਨਾਸ਼ਾਹ ਵਾਂਗ ਪੰਜਾਬ ਨਾਲ ਬਦਲੇਖ਼ੋਰੀ ਵਾਲਾ ਵਿਵਹਾਰ ਕਰ ਰਹੇ ਹਨ। ਇਸੇ ਬਦਲੇਖ਼ੋਰ ਸੋਚ ਕਾਰਨ ਪਹਿਲਾਂ ਪੰਜਾਬ 'ਚ ਮਾਲ ਗੱਡੀਆਂ 'ਤੇ ਰੋਕ ਲਗਾ ਲਈ ਹੈ।

Have something to say? Post your comment

 

ਪੰਜਾਬ

ਰਾਜਪੁਰਾ ਟਾਊਨ ਸਵਰਗਧਾਮ ਨੂੰ ਫਰਿਜ਼ ਦਾਨ ਦਿੱਤਾ

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਕਾਂਗਰਸ 'ਚ ਜਾਣਾ ਵੱਡੀ ਭੁੱਲ ਸੀ : ਅਮਰਜੀਤ ਸਿੰਘ ਸੰਦੋਆ

ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਮਿਊਜ਼ੀਅਮ ਆਫ਼ ਟ੍ਰੀਜ਼ - ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

'ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

ਨਿਹੰਗ ਸਿੰਘ ਛਾਉਣੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪੂਰਨ ਮਰਿਯਾਦਾ ਅਨੁਸਾਰ ਪੈਣਗੇ

ਪੰਜਾਬ ‘ਚ ਸਭ ਪ੍ਰਬੰਧ, ਕਰੋਨਾ ਦੀ ਦੂਜੀ ਲਹਿਰ ਤੋਂ ਪੰਜਾਬ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ- ਵਿਨੀ ਮਹਾਜਨ

'ਅਸੀਂ ਸਭ ਦੋਸ਼ੀ ਹਾਂ' ਨਾਟਕ ਰਾਹੀਂ ਦਿੱਤਾ ਸਵੱਛਤਾ ਦਾ ਹੋਕਾ

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ