ਸੰਸਾਰ

ਕੋਵਿਡ -19 - ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਸਥਿਤੀ ਮੁੜ ਗੰਭੀਰ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | November 01, 2020 11:33 AM

ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਸਥਿਤੀ ਮੁੜ ਗੰਭੀਰ ਹੋ ਰਹੀ ਹੈ । ਅਮਰੀਕਾ ਵਿਚ ਪਿਛਲੇ ਦੋ ਦਿਨਾਂ ਵਿਚ ਲਗਭਗ ਦੋ ਲੱਖ ਦੇ ਕਰੀਬ ਹੋਰ ਨਵੇਂ ਮਰੀਜ਼ ਕਰੋਨਾ ਵਾਇਰਸ ਤੋਂ ਪੀੜਤ ਹੋਏ ਜਦਕਿ ਇੰਗਲੈਂਡ ਨੇ ਸਥਿਤੀ ਨਾਲ ਨਜਿੱਠਣ ਲਈ ਇਕ ਮਹੀਨੇ ਦਾ ਦੁਬਾਰਾ ਅੰਸ਼ਕ ਲੋਕ ਡਾਊਨ ਲਗਾ ਦਿੱਤਾ ਹੈ । ਬੀਤੇ 24 ਘੰਟਿਆਂ ਦੌਰਾਨ ਫਰਾਂਸ ਵਿੱਚ 35, 641, ਇਟਲੀ ਵਿਚ 31, 758, ਇੰਗਲੈਂਡ ਵਿਚ 21, 915, ਪੋਲੈਂਡ ਵਿਚ 21, 798, ਬੈਲਜ਼ੀਅਮ ਵਿਚ 20, 056, ਰੂਸ ਵਿਚ 18, 140, ਬ੍ਰਾਜ਼ੀਲ ਵਿਚ 16, 077 ਅਤੇ ਜਰਮਨੀ ਵਿਚ 15 ਹਜ਼ਾਰ ਦੇ ਕਰੀਬ ਹੋਰ ਨਵੇਂ ਮਰੀਜ਼ਾਂ ਦਾ ਵਾਧਾ ਹੋਇਆ । ਕਈ ਦੇਸ਼ਾਂ ਵਲੋਂ ਮੁੜ ਸਖ਼ਤੀ ਕੀਤੇ ਜਾਣ ਦੇ ਵਿਰੋਧ ਵਿਚ ਕਈ ਸਥਾਨਾਂ ਤੇ ਲੋਗ ਵਿਰੋਧ ਪ੍ਰਗਟ ਕਰਨ ਲਗ ਪਏ ਹਨ ਜਦਕਿ ਭਾਰਤੀ ਸਿਹਤ ਸਿੱਖਿਆ ਦੇ ਪ੍ਰਮੁੱਖ ਸੰਸਥਾਨ ਏਮਜ਼ ਦੇ ਨਿਰਦੇਸ਼ਕ ਸ੍ਰੀ ਗੁਲੇਰੀਆ ਨੇ ਕਲ੍ਹ ਹੀ ਚਿੰਤਾ ਪ੍ਰਗਟ ਕੀਤੀ ਸੀ ਕਿ ਦੇਸ਼ ਵਿਚ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਇਹ ਮਹਾਂ ਮਾਰੀ ਮੁੜ ਤੇਜ਼ੀ ਨਾਲ ਫੈਲ ਸਕਦੀ ਹੈ ਇਸ ਲਈ ਦੇਸ਼ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਅਣਗਿਹਲੀ ਨਹੀਂ ਕਰਨੀ ਚਾਹੀਦੀ ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ