ਧਰਮ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਭਾਈ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਵਧਾਈ

ਕੌਮੀ ਮਾਰਗ ਬਿਊਰੋ | November 01, 2020 07:49 PM
 
 
ਅੰਮ੍ਰਿਤਸਰ,
ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਹਨ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਣਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਵਿੱਚੋਂ ਸਾਨੂੰ ਨਿਮਰਤਾ, ਸੇਵਾ ਤੇ ਸਿਮਰਨ ਦਾ ਸੁਨੇਹਾ ਮਿਲਣਦਾ ਹੈ, ਜਿਸ ’ਤੇ ਪਹਿਰਾ ਦਿੰਦਿਆਂ ਸਾਨੂੰ ਸਿੱਖ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜ਼ਾਵਟ ਕੀਤੀ ਗਈ ਹੈ। ਇਹ ਸੇਵਾ ਦਿੱਲੀ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕਰਵਾਈ ਗਈ ਹੈ। ਫੁੱਲਾਂ ਦੀ ਸਜ਼ਾਵਟ ਕਰਵਾਉਣ ਵਾਲੇ ਭਾਈ ਇਕਬਾਲ ਸਿੰਘ ਨੇ ਦੱਸਿਆ ਕਿ ਸਜ਼ਾਵਟ ਲਈ ਕਰੀਬ 9 ਟਨ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ, ਜਿਨ੍ਹਾਂ ਨੂੰ ਸਜਾਉਣ ਲਈ 120 ਵਿਅਕਤੀ ਪੁੱਜੇ ਹਨ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਫੁੱਲਾਂ ਦੀ ਸਜ਼ਾਵਟ ਜਿਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾਂ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਗਈ ਹੈ। ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਤਹਿਤ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਰੋਜ਼ਾਨਾ ਸਮਾਗਮਾਂ ਦੀ ਲੜੀ ਵੀ ਚਲਦੀ ਰਹੀ। ਪ੍ਰਕਾਸ਼ ਪੁਰਬ ਮੌਕੇ ਭਲਕੇ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ। ਇਸ ਤੋਂ ਇਲਾਵਾ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। 2 ਨਵੰਬਰ ਨੂੰ ਹੀ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।
 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ