ਧਰਮ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚ ਪੱਧਰੀ ਵਫਦ ਨੇ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕਰ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਕਮੇਟੀ ਹਵਾਲੇ ਕਰਨ ਦਾ ਮੁੱਦਾ ਚੁੱਕਿਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 05, 2020 06:48 PM

ਨਵੀਂ ਦਿੱਲੀ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉਚ ਪੱਧਰੀ ਵਫਦ ਨੇ ਅੱਜ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ਸਰਕਾਰ ਵੱਲੋਂ ਇਤਿਹਾਸ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਪ੍ਰਬੰਧਕ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਹਵਾਲੇ ਕਰਨ ਦਾ ਮਾਮਲਾ ਚੁੱਕਿਆ।
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿਰਸਾ ਨੇ ਦੱਸਿਆ ਕਿ ਅਸੀਂ ਮੰਤਰਾਲੇ ਨੂੰ ਦੱਸਿਆ ਹੈ ਕਿ ਕਿਵੇਂ ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ (ਈ ਟੀ ਪੀ ਬੀ) ਦੇ ਅਧੀਨ ਪੀ ਐਮ ਯੂ ਗਠਿਤ ਕਰ ਕੇ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਉਸਦੇ ਹਵਾਲੇ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਨੇ ਪ੍ਰਬੰਧ ਇਕ ਗੈਰ ਸਿੱਖ ਕਮੇਟੀ ਹਵਾਲੇ ਕਰ ਦਿੱਤਾ ਹੈ ਜਿਸਨੂੰ ਸਿੱਖ ਰਹਿਤ ਮਰਿਆਦਾ ਦੀ ਕੋਈ ਜਾਣਕਾਰੀ ਨਹੀਂ ਹੈ।
ਸ੍ਰੀ ਸਿਰਸਾ ਨੇ ਦੱਸਿਆ ਕਿ ਉਹਨਾਂ ਨੇ ਮੰਤਰਾਲੇ ਦੇ ਜੁਆਇੰਟ ਸਕੱਤਰ ਤੇ ਪਾਕਿਸਤਾਨ ਡੈਸਕ ਦੇ ਇੰਚਾਰਜ ਸ੍ਰੀ ਜੇ ਪੀ ਸਿੰਘ ਨੂੰ ਦੱਸਿਆ ਕਿ ਵਾਰ ਵਾਰ ਇਸ ਤਰੀਕੇ ਦੀ ਧੱਕੇਸ਼ਾਹੀ, ਜ਼ਬਰ ਤੇ ਜ਼ੁਲਮ ਕਰ ਕੇ ਘੱਟ ਗਿਣਤੀਆਂ ਵਿਚ ਖੌਫ ਤੇ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ। ਉਹਨਾਂ ਹਿਕਾ ਕਿ ਤਾਜ਼ਾ ਫੈਸਲਾ ਬਹੁਤ ਹੀ ਹੈਰਾਨੀਜਨਕ ਹੈ ਜੋ ਕਿ ਪਾਕਿਸਤਾਨ ਸਰਕਾਰ ਦਾ ਫੈਸਲਾ ਹੈ। ਉਹਨਾਂ ਦੱਸਿਆ ਕਿ ਪਹਿਲਾਂ ਇਹ ਪ੍ਰਬੰਧ ਮਹਿੰਦਰਪਾਲ ਸਿੰਘ, ਗੋਪਾਲ ਚਾਵਲਾ, ਰਵੀ ਕੁਮਾਰ ਤੇ ਸਨੇਨਾਲਾ ਰੂਟ ਦੀ ਸ਼ਮੂਲੀਅਤ ਵਾਲੀ ਈ ਟੀ ਪੀ ਬੀ ਦੀ ਚਾਰ ਮੈਂਬਰੀ ਕਮੇਟੀ ਵੇਖਦੀ ਸੀ। ਫਿਰ ਇਹਨਾਂ ਨੂੰ ਈ ਟੀ ਪੀ ਬੀ ਵਿਚੋਂ ਬਾਹਰ ਕੀਤਾ ਗਿਆ ਤੇ ਹੁਣ ਗੈਰ ਸਿੱਖਾਂ ਨੂੰ ਪੀ ਐਮ ਯੂ ਵਿਚ ਸ਼ਾਮਲ ਕੀਤਾ ਗਿਆ ਤੇ ਪਾਕਸਿਤਾਨ ਸਰਕਾਰ ਗੁਰਦੁਆਰਾ ਸਾਹਿਬਾਨਾਂ ਨੂੰ ਬਿਜ਼ਨਸ ਮਾਡਲ ਦੱਸ ਰਹੀ ਹੈ ਜੋ ਕਿ ਬਿਲਕੁਲ ਗਲਤ ਤੇ ਤਰਕ ਵਿਹੂਣੀ ਗੱਲ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾ ਤਾਂ ਕਦੇ ਬਿਜ਼ਨਸ ਮਾਡਲ ਸਨ ਤੇ ਨਾ ਹੋਣਗੇ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਤਾਜ਼ਾ ਫੈਸਲੇ ਦਾ ਮਤਲਬ ਹੈ ਕਿ ਹੁਣ ਤੱਕ ਸਾਰੇ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਪੀ ਐਮ ਯੂ ਵੱਲੋਂ ਵੇਖਿਆ ਜਾਵੇਗਾ ਕਿ ਜਿਹੜੀ ਕਿ ਗੈਰ ਸਿੱਖ ਕਮੇਟੀ ਹੈ। ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ ਕਿਉਕਿ ਇਹ ਗੁਰਦੁਆਰਾ ਸਾਹਿਬਾਨਾਂ ਦੇ ਮਾਮਲੇ ਵਿਚ ਸਿੱਧੀ ਦਖਲਅੰਦਾਜ਼ੀ ਹੈ ਜੋ ਸਾਡੇ ਲਈ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਉਹਨਾਂ ਕਿਹਾ ਕਿ ਗੁਰਦੁਆਰਾਰ ਕਰਤਾਰਪੁਰ ਸਾਹਿਬ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਗੁਜਾਰਿਆ ਤੇ ਦੁਨੀਆਂ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਇਸ ਅਸਥਾਨ ਨਾਲ ਜੁੜੀਆਂ ਹੋਈਆਂ ਹਨ।
ਸ੍ਰੀ ਸਿਰਸਾ ਨੇ ਹੋਰ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਹਮੇਸ਼ਾ ਸਿੱਖ ਰਹਿਤ ਮਰਿਆਦਾ ਅਨੁਸਾਰ ਚਲਾਏ ਜਾਂਦੇ ਹਨ। ਉਹਨਾਂ ਕਿਹਾ ਕਿ ਤਜਵੀਜ਼ਸ਼ੁਦਾ ਪ੍ਰਾਜੈਕਟ ਮੈਨੇਜਮੈਂਟ ਕਮੇਟੀ ਵਿਚ ਕੋਈ ਵੀ ਸਿੱਖ ਮੈਂਬਰ ਨਹੀਂ ਹੈ ਜਿਸਦਾ ਮੁਖੀ ਤਾਰਿਕ ਖਾਨ ਨੁੰ ਥਾਪਿਆ ਗਿਆ ਹੈ ਤੇ ਹੋਰ 8 ਮੈਂਬਰ ਨਾਮਜ਼ਦ ਕੀਤੇ ਗਏ ਹਨ ਜੋ ਸਾਰੇ ਹੀ ਗੈਰ ਸਿੱਖ ਹਨ ਤੇ ਇਹਨਾਂ ਵਿਚੋਂ ਕਿਸੇ ਨੂੰ ਵੀ ਸਿੱਖ ਰਹਿਤ ਮਰਿਆਦਾ ਤੇ ਸਿੱਖੀ ਦੀ ਜਾਣਕਾਰੀ ਨਹੀਂ ਹੈ।
ਉਹਨਾਂ ਨੇ ਮੰਤਰਾਲੇ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਿਅ ਜਾਵੇ ਅਤੇ ਗੁਰਦੁਆਰਾ ਮਾਮਲਿਆਂ ਵਿਚ ਬੇਲੋੜੀਂਦੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਮੁੜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਵਾਲੇ ਕੀਤਾ ਜਾਵੇ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ