ਧਰਮ

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ 'ਤੇ ਸੂਬੇ 'ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

ਦਵਿੰਦਰ ਪਾਲ ਸਿੰਘ ਕੋਹਲੀ | November 10, 2020 07:13 PM


ਚੰਡੀਗੜ੍ਹ,  
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ 'ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ 'ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਜਾ ਚੁੱਕੀ ਹੈ।
ਇਨ੍ਹਾਂ ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।
ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਜਾ ਸਕਦੇ ਹਨ।
ਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।
ਇਨ੍ਹਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਪੇਸ਼ ਆਉਣ ਲਈ ਆਖਿਆ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ