ਧਰਮ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਹਾੜੇ ਦੀ ਵਧਾਈ

ਦਵਿੰਦਰ ਪਾਲ ਸਿੰਘ ਕੋਹਲੀ | November 13, 2020 06:41 PM


ਚੰਡੀਗੜ੍ਹ,  
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ।
ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ ਵਿੱਚ ਇਹ ਤਿਉਹਾਰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਆਪਣੇ ਘਰਾਂ ਨੂੰ ਰੌਸ਼ਨੀ ਨਾਲ ਸਜਾਉਣ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖ ਕੇ ਮਨਾਉਣ ਦਾ ਸੱਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਨੇ ਦੀਵਾਲੀ ਵਾਲੇ ਦਿਨ ਦੋ ਘੰਟੇ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਪੂਰੀ ਤਰ੍ਹਾਂ ਸੰਜਮ ਵਰਤਣ ਦੀ ਅਪੀਲ ਕੀਤੀ ਤਾਂ ਕਿ ਪ੍ਰਦੂਸ਼ਣ ਫੈਲਣ ਤੋਂ ਰੋਕਿਆ ਜਾ ਸਕੇ ਕਿਉਂ ਜੋ ਇਸ ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਇਲਾਵਾ ਇਤਿਹਾਸਕ 'ਬੰਦੀ ਛੋੜ ਦਿਵਸ' ਦੀ ਵੀ ਵਧਾਈ ਦਿੱਤੀ ਜਿਸ ਨੂੰ ਸਾਲ 1612 ਵਿੱਚ ਦੀਵਾਲੀ ਦੇ ਤਿਉਹਾਰ 'ਤੇ ਛੇਵੇ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਸਤਿਕਾਰ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਹਾੜੇ ਦੀ ਵੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ।
ਉਨ੍ਹਾਂ ਨੇ ਉਮੀਦ ਜ਼ਾਹਰ ਕਰਦਿਆਂ ਅਰਦਾਸ ਕੀਤੀ ਕਿ ਇਹ ਖੁਸ਼ੀ ਭਰੇ ਮੌਕੇ ਹਰ ਪਾਸੇ ਸਿਹਤਮੰਦੀ ਅਤੇ ਖੁਸ਼ਹਾਲੀ ਵਿੱਚ ਵਾਧਾ ਕਰਨਗੇ

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ