ਕਾਰੋਬਾਰ

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ ਨਗਦ ਕਰਜ਼ਾ ਹੱਦ ਦੀ ਸੀਮਾ ਦੂਜੀ ਵਾਰ ਨਵੰਬਰ ਦੇ ਅਖ਼ੀਰ ਤੱਕ ਵਧਾਈ

ਕੌਮੀ ਮਾਰਗ ਬਿਊਰੋ | November 13, 2020 07:17 PM


ਚੰਡੀਗੜ,  
ਭਾਰਤੀ ਰਿਜ਼ਰਵ ਬੈਂਕ ਨੇੇ ਅੱਜ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਿਆਦ ਦੂਜੀ ਵਾਰ ਨਵੰਬਰ ਦੇ ਅਖੀਰ ਤੱਕ ਵਧਾ ਦਿੱਤੀ ਹੈ ਜੋ ਹੁਣ ਵੱਧ ਕੇ 44, 028 ਕਰੋੜ ਰੁਪਏ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ, 2020-21 ਦੌਰਾਨ ਝੋਨੇ ਦੀ ਖਰੀਦ ਪਿਛਲੇ ਸਾਲ ਦੇ 150.46 ਲੱਖ ਮੀਟ੍ਰਿਕ ਟਨ ਦੇ ਖਰੀਦ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ ਅੱਜ ਤੱਕ 192.72 ਤੱਕ ਪਹੁੰਚ ਚੁੱਕੀ ਹੈ ਜਿਸ ਵਿਚ 27% ਦਾ ਵਾਧਾ ਦਰਜ ਹੋਇਆ ਹੈ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 13 ਨਵੰਬਰ ਨੂੰ8475.39ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀਸੀਐਲ) ਨਵੰਬਰ, 2020 ਦੇ ਅਖ਼ੀਰ ਤੱਕ ਵਧਾ ਦਿੱਤੀ ਹੈ। ਇੱਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਨਵੰਬਰ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 35, 552.61 ਕਰੋੜ ਰੁਪਏ ਦੀ ਸੀਮਾ ਵਧ ਕੇ ਇਸ ਮਹੀਨੇ ਦੇ ਅਖ਼ੀਰ ਤੱਕ 44, 028 ਕਰੋੜ ਰੁਪਏ ਹੋ ਗਈ ਹੈ।
ਸਾਉਣੀ ਮੰਡੀਕਰਨ ਸੀਜ਼ਨ-2020 ਦੀ ਮੰਡੀਕਰਨ ਸੀਜ਼ਨ ਲਈ ਨਵੇਂ ਖਾਤੇ-7 ਹੇਠ ਝੋਨੇ ਦੀ ਖ਼ਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਧਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।

Have something to say? Post your comment

 

ਕਾਰੋਬਾਰ

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਗਏ ਮੁਫਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਦਾ ਉਦਘਾਟਨ ਕੀਤਾ ਸੁਰਿੰਦਰ ਕੌਰ ਯੋਗੀ ਨੇ

ਕੇਂਦਰੀ ਸਿਹਤ ਮੰਤਰੀ ਨੇ ਡਾਕਟਰ ਬੀਰੇਂਦਰ ਸਿੰਘ ਯੋਗੀ ਨੂੰ ਸੁਸ਼ਰੂਤ ਪੁਰਸਕਾਰ ਨਾਲ ਕੀਤਾ ਸੰਮਾਨਿਤ

ਈਜ਼ ਆਫ਼ ਡੂਇੰਗ ਬਿਜਨਸ ਨੂੰ ਉਤਸ਼ਾਹਿਤ ਕਰਨ ਲਈ ਤਕਨਾਲੋਜੀ ਦੀ ਭੂਮਿਕਾ ਮਹੱਤਵਪੂਰਨ : ਮਨਮੀਤ ਕੇ ਨੰਦਾ

ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼  ਲਿਮਟਿਡ ਨੇ ਨਵਾਂ ਪ੍ਰੋਜੈਕਟ 'ਹੈਮਪਟਨ ਅਸਟੇਟਸ' ਕੀਤਾ ਲਾਂਚ

ਨਿਊ ਚੰਡੀਗੜ੍ਹ ਵਿਖੇ ਖੁੱਲ੍ਹੀ ਪੰਜਾਬੀ ਰਸੋਈ ਦਾ ਮਲੋਆ ਵੱਲੋਂ ਉਦਘਾਟਨ   

ਸਕੈਚਰਜ਼ ਕਮਿਊਨਿਟੀ ਗੋਲ ਚੈਲੇਂਜ ਇੱਕ ਨੇਕ ਕਾਰਜ ਦੇ ਸਮਰਥਨ ਦੇ ਉਦੇਸ਼ ਨਾਲ ਪਹੁੰਚਿਆ ਚੰਡੀਗੜ੍ਹ

ਅਜੈਪਾਲ ਸਿੰਘ ਬੰਗਾ ਹੈਦਰਾਬਾਦ ਪਬਲਿਕ ਸਕੂਲ ਦੇ ਉੱਘੇ ਸਾਬਕਾ ਵਿਦਿਆਰਥੀਆਂ ਵਿੱਚੋਂ ਇੱਕ

ਕੇਸੀ ਮਹਿੰਦਰਾ ਐਜੂਕੇਸ਼ਨ ਟਰੱਸਟ ਨੇ 41 ਵਿਦਿਆਰਥੀਆਂ ਲਈ 30,000 ਰੁਪਏ ਵਜ਼ੀਫ਼ਾ ਦੇਣ ਦਾ ਕੀਤਾ ਐਲਾਨ

ਸ਼ੇਅਰ ਮਾਰਕੀਟ ਲਹੂ ਲੁਹਾਨ ਸੈਂਸੈਕਸ 1000 ਅੰਕਾਂ ਤੋਂ ਵੱਧ ਟੁੱਟਿਆ

ਐੱਸ ਯੂ ਓ ਗਲੋਬਲ ਦਾ ਗੋਲਡਨ ਵੀਜ਼ਾ, ਉਦਮੀ ਅਤੇ ਵਪਾਰਕ ਵੀਜ਼ਾ - ਇਕ ਸੁਨਹਿਰੀ ਮੌਕਾ