ਸੰਸਾਰ

ਸਿੱਖ ਪ੍ਰਚਾਰਕ ਭਾਈ ਚੰਗਿਆੜਾ ਦਾ ਬੁੱਢਾ ਦਲ ਵੱਲੋਂ ਸਨਮਾਨ

ਕੌਮੀ ਮਾਰਗ ਬਿਊਰੋ | November 19, 2020 05:29 PM

 

 

ਅੰਮ੍ਰਿਤਸਰ, ਕਨੇਡਾ ਨਿਵਾਸੀ ਪ੍ਰਸਿੱਧ ਸਿਖ ਪ੍ਰਚਾਰਕ ਗਿਆਨੀ ਬਲਬੀਰ ਸਿੰਘ ਚੰਗਿਆੜਾ ਭਾਈ ਜੱਸੋਵਾਲ ਵਿਸ਼ੇਸ਼ ਤੌਰ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਛੇਵੀਂ ਅਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਨਤਮਸਤਕ ਹੋਣ ਲਈ ਪੁਜੇਉਹ ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਆਏ ਸਨ

     ਗਿਆਨੀ ਬਲਬੀਰ ਸਿੰਘ ਚੰਗਿਆੜਾ ਦੇ ਬੁੱਢਾ ਦਲ ਛਾਉਣੀ ਨਿਹੰਗ ਸਿੰਘਾਂ ਦੇ ਮੁਖ ਦਫਤਰ ਵਿਖੇ ਪੁੱਜਣ ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਪੰਜਵਾਂ ਤਖ਼ਤ ਵਲੋਂ ਬੁੱਢਾ ਦਲ ਦੇ ਸਕੱਤਰ ਸ੍ਰਦਿਲਜੀਤ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾਸ੍ਰਚੰਗਿਆੜਾ ਨੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਸਿੱਖਾਂ ਦੀ ਆਪਸੀ ਫੁੱਟ ਕੌਮ ਦਾ ਵੱਡਾ ਨੁਕਸਾਨ ਕਰ ਰਹੀ ਹੈਸਭਨਾਂ ਨੂੰ ਇੱਕ ਪਲੇਟਫਾਰਮ ਤੇ ਇਕੱਤਰ ਹੋ ਕੇ ਪੰਥਕ ਕੌਮੀ ਸ਼ਕਤੀ ਨੂੰ ਬਲ ਦੇਣਾ ਚਾਹੀਦਾ ਹੈਇੱਕ ਦੂਜੇ ਤੇ ਦੂਸ਼ਣਬਾਜ਼ੀ ਨਾਲ ਦੇਸ਼ ਵਿਦੇਸ਼ ਵਿੱਚ ਸਿੱਖਾਂ ਦੀ ਹੱਸਰੁਸਾਈ ਹੋ ਰਹੀ ਹੈ ਅਤੇ ਸਿੱਖਾਂ ਨੂੰ ਤਾਹਨੇ ਮਿਹਣੇ ਸੁਣਨੇ ਪੈ ਰਹੇ ਹਨਉਨ੍ਹਾਂ ਦੇ ਨਾਲ ਦਮਦਮੀ ਟਕਸਾਲ ਦੇ ਬੁਲਾਰੇ ਅਤੇ ਸ਼੍ਰੋਮਣੀ ਗੁਪ੍ਰਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਵੀ ਪੁੱਜੇ ਇਸ ਸਮੇਂ ਸ੍ਰਹਰਜਿੰਦਰ ਸਿੰਘ ਸੰਧੂ,  ਸ੍ਰਦਲੇਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ