ਨੈਸ਼ਨਲ

ਦਿੱਲੀ'ਚ ਕੋਰੋਨਾ ਮਹਾਮਾਰੀ ਦੇ ਚੱਲਦੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦਿੱਲੀ ਗੁਰਦਵਾਰਾ ਕਮੇਟੀ ਅਤੇ ਸਿੰਘ ਸਭਾਵਾਂ ਨੇ ਨਗਰ ਕੀਰਤਨ ਨਾ ਕੱਢਣ ਦਾ ਲਿਆ ਫ਼ੈਸਲਾ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 20, 2020 06:47 PM

ਨਵੀਂ ਦਿੱਲੀ,   ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਮਨਾਇਆ ਜਾਵੇਗਾ, ਲੇਕਿਨ ਇਸ ਵਾਰ ਆਯੋਜਨ ਦਾ ਸਰੂਪ ਬਦਲਿਆ ਜਾ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਸ੍ਰੀ ਜਤਿੰਦਰਪਾਲ ਸਿੰਘ ਗੋਲਡੀ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਣ ਆਯੋਜਨ ਵਿਚ ਇਸ ਵਾਰ ਕੁਝ ਪ੍ਰਮੁੱਖ ਤਬਦੀਲੀਆਂ ਕੀਤੀਆਂ ਗਈਆਂ ਹਨ। ਕਮੇਟੀ ਅਤੇ ਸਿੰਘ ਸਭਾਵਾਂ ਨੇ ਬੈਠਕ ਕਰਕੇ ਤੈਅ ਕੀਤਾ ਹੈ ਕਿ ਇਸ ਵਾਰ ਨਗਰ ਕੀਰਤਨ ਨਹੀਂ ਕੱਢਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਫ਼ੈਸਲਾ ਕਾਫ਼ੀ ਜ਼ਰੂਰੀ ਸੀ ਹਾਲਾਂਕਿ ਗੁਰਪੁਰਬ ਮੌਕੇ ਸਾਰੇ ਇਤਿਹਾਸਕ ਗੁਰਦੁਆਰਿਆਂ ਵਿਚ ਕੀਰਤਨ, ਗੁਰਬਾਣੀ ਵਿਚਾਰ ਪਹਿਲਾਂ ਦੀ ਤਰ੍ਹਾਂ ਹੀ ਆਯੋਜਿਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਮਹਾਮਾਰੀ ਦਾ ਦੌਰ ਚਲ ਰਿਹਾ ਹੈ ਅਤੇ ਅਜਿਹੇ ਸਮੇਂ ਸਾਡੀ ਸਭ ਦੀ ਜਿੰਮੇਵਾਰੀ ਹੈ ਕਿ ਮਹਾਮਾਰੀ ਨੂੰ ਫ਼ੈਲਣ ਤੋਂ ਰੋਕਣ ਵਿਚ ਆਪਣਾ ਸਹਿਯੋਗ ਦੇਈਏ। ਕਮੇਟੀ ਆਪਣੀ ਜਿੰਮੇਵਾਰੀਆਂ ਨੂੰ ਬੁਖੂਬੀ ਸਮਝਦੀ ਹੈ ਇਸ ਲਈ ਇਸ ਵਾਰ ਨਗਰ ਕੀਰਤਨ ਨਹੀਂ ਕੱਢਣ ਦਾ ਫ਼ੈਸਲਾ ਲਿਆ ਗਿਆ ਹੈ।
ਸ੍ਰੀ ਗੋਲਡੀ ਨੇ ਦੱਸਿਆ ਕਿ ਬੇਸ਼ਕ ਨਗਰ ਕੀਰਤਨ ਨਹੀਂ ਕੱਢਿਆ ਜਾਵੇਗਾ ਲੇਕਿਨ 30 ਨਵੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਸਵੇਰ 5 ਵਜੇ ਤੋਂ ਲੈ ਕੇ ਰਾਤ 12 ਵਜੇ ਤਕ ਕਥਾ-ਕੀਰਤਨ ਦਾ ਪ੍ਰੋਗਰਾਮ ਚੱਲਦਾ ਰਹੇਗਾ। ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਜੀ ਜੱਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਗੁਰੂ ਸਾਹਿਬ ਦੇ ਜੀਵਨ ਦੀ ਕਥਾ ਸੰਗਤਾਂ ਨੂੰ ਸਰਵਣ ਕਰਵਾਈ ਜਾਵੇਗੀ। ਭਾਈ ਰਵਿੰਦਰ ਸਿੰਘ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜਖ਼ਮੀ ਜਲੰਧਰ, ਭਾਈ ਚਮਨਜੀਤ ਸਿੰਘ ਜੀ ਦਿੱਲੀ ਵਾਲੇ, ਭਾਈ ਅਰਸ਼ਦੀਪ ਸਿੰਘ ਜੀ ਦੇ ਜੱਥਿਆਂ ਪਾਸੋਂ ਕੀਰਤਨ ਕੀਤਾ ਜਾਵੇਗਾ। ਕਥਾ-ਕੀਰਤਨ ਦਾ ਸਿੱਧਾ ਪ੍ਰਸਾਰਣ ਅਨੇਕਾ ਚੈਨਲ, ਦਿੱਲੀ ਕਮੇਟੀ ਦੀ ਵੈਬਸਾਈਟ ਅਤੇ ਸੋਸ਼ਲ ਮੀਡੀਆ ਰਾਹੀਂ ਕੀਤਾ ਜਾਵੇਗਾ।
ਸ. ਗੋਲਡੀ ਨੇ ਕਿਹਾ ਕਿ ਬੰਗਲਾ ਸਾਹਿਬ ਤੋਂ ਇਲਾਵਾ ਹੋਰਨਾਂ ਇਤਿਹਾਸਕ ਗੁਰਦੁਆਰਿਆਂ ਵਿਚ ਵੀ ਕਥਾ ਕੀਰਤਨ ਦਾ ਆਯੋਜਨ ਅੰਮ੍ਰਿਤ ਵੇਲ੍ਹੇ ਤੋਂ ਲੈ ਕੇ ਰਾਤ 12 ਵਜੇ ਤੱਕ ਕੀਤਾ ਜਾਵੇਗਾ। ਇਸ ਦੌਰਾਨ ਕੋਵਿਡ-19 ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਸੁਨਿਸ਼ਚਿਤ ਕੀਤਾ ਜਾਵੇਗਾ। ਗੁਰਦੁਆਰਿਆਂ ਵਿਚ ਨਿਸ਼ਚਿਤ ਸਮਾਜਕ ਦੂਰੀ ਦਾ ਵੀ ਖਾਸ ਤੌਰ ’ਤੇ ਧਿਆਨ ਰੱਖਿਆ ਜਾਵੇਗਾ। ਨਿਗਰਾਨੀ ਲਈ ਸੇਵਾਦਾਰ ਤੈਨਾਤ ਰਹਿਣਗੇ ਨਾਲ ਹੀ ਸਾਰੇ ਗੁਰਦੁਆਰਿਆਂ ਵਿਚ ਸੈਨੇਟਾਇਜ਼ਰ ਦੀ ਲੋੜੀਂਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ। ਸਾਰਿਆਂ ਨੂੰ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ ਨਾਲ ਹੀ ਲੋਕਾਂ ਤੋਂ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਜਿੰਮੇਵਾਰੀਆਂ ਨੂੰ ਸਮਝਦੇ ਹੋਏ ਸਾਰੇ ਨਿਰਦੇਸ਼ਾਂ ਦੀ ਪਾਲਣਾ ਕਰਨ। ਸ. ਗੋਲਡੀ ਨੇ ਦਿੱਲੀ ਦੀਆਂ ਸਾਰੀਆਂ ਸਿੰਘ ਸਭਾਵਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਵੀ ਆਪੋ ਆਪਣੇ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸੋਸ਼ਲ ਡਿਸਟੈਸਿਂਗ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਖਾਸ ਧਿਆਨ ਰੱਖਣ।

 

Have something to say? Post your comment

 

ਨੈਸ਼ਨਲ

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਨੇ ਵਾਪਸ ਨਾ ਲਿਆ, ਤਾਂ ਹੋਣਗੇ ਦੇਸ਼ਵਿਆਪੀ ਰੋਸ ਪ੍ਰਦਰਸ਼ਨ: ਮਮਤਾ ਬਨਰਜੀ

ਸਿੱਖ ਕੌਮ ਦੀਆਂ ਸੰਸਥਾਵਾਂ ਦੀ ਤਬਾਹੀ ਦੇ ਜ਼ਿੰਮੇਦਾਰ ਬਾਦਲ ਤੋਂ 'ਫਖਰ ਏ ਕੌਮ' ਸਨਮਾਨ ਵਾਪਸ ਲਿਆ ਜਾਏ: ਮਨਜੀਤ ਸਿੰਘ ਜੀਕੇ

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲ

ਸੁਪਰੀਮ ਕੋਰਟ ਨੇ ਮੁਲਤਾਨੀ ਕਤਲ ਕੇਸ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਓ ਜ਼ਮਾਨਤ ਦਿੱਤੀ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ 'ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ

ਮੰਤਰੀਆਂ ਨਾਲ ਹੋਣ ਵਾਲੀ ਕਲ ਦੀ ਮੀਟਿੰਗ ਬੇਸਿਟਾ ਰਹਿਣ ਤੇ 5 ਦਸੰਬਰ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਮੋਦੀ, ਮੁਕੇਸ਼ ਅੰਬਾਨੀ, ਗੌਤਮ ਅਡਾਨੀ ਦੇ ਪੁਤਲੇ ਸਾੜੇ ਜਾਣਗੇ: ਕਿਸਾਨ ਆਗੂ

ਵਿਸ਼ੇਸ਼ ਸੈਸ਼ਨ ਬੁਲਾ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰੇ ਕੇਂਦਰ ਸਰਕਾਰ: ਕਿਸਾਨ ਆਗੂ

ਰਾਸ਼ਟਰੀ ਪ੍ਰਦੂਸ਼ਣ ਦਿਵਸ ਮੌਕੇ ਸਾਇੰਸ ਸਿਟੀ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

ਦਿੱਲੀ ਸਰਹੱਦ ‘ਤੇ ਅਪਣੇ ਹਕਾ ਲਈ ਅੰਦੋਲਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਸਰਨਾ ਕਰ ਰਿਹਾ ਹੈ ਲੰਗਰ ਸੇਵਾ