ਹਰਿਆਣਾ

ਕਿਸਾਨਾਂ ਵੱਲੋਂ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਵਲੋਂ ਜ਼ਰੂਰੀ ਕਦਮ ਚੁੱਕਣ ਦਾ ਐਲਾਨ

ਦਵਿੰਦਰ ਪਾਲ ਸਿੰਘ ਕੋਹਲੀ | November 24, 2020 05:34 PM


ਚੰਡੀਗੜ੍ਹ,  ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋਂ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ|
ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਅੱਜ ਪ੍ਰਸਤਾਵਿਤ ਰਾਸ਼ਟਰਵਿਆਪੀ ਦਿੱਲੀ ਚੱਲੋ ਕਾਲ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਦੇ ਸਬੰਧ ਵਿਚ ਡਿਵੀਜਨਲ ਕਮਿਸ਼ਨਰਾਂ,  ਅੰਬਾਲਾ,  ਸਿਰਸਾ,  ਫਤਿਹਾਬਾਦ,  ਜੀਂਦ,  ਕੈਥਲ ,  ਕੁਰੂਕਸ਼ੇਤਰ ਅਤੇ ਪੰਚਕੂਲਾ ਦੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲਿਸ ਸੁਪਰਡੈਂਟਾਂ ਦੇ ਨਾਲ ਹੋਈ ਇਕ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨਮੀਟਿੰਗ ਵਿਚ ਵੀਡੀਓ ਕਾਨਫ੍ਰੈਸਿੰਗ ਰਾਹੀਂਂ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸੰਜੀਵ ਕੌਸ਼ਲ,  ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਨਿਗਮ ਨੇ ਵੀ ਹਿੱਸਾ ਲਿਆ|
ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਨੂੰਨ ਅਤੇ ਵਿਵਸਥਾਂ ਬਣਾਏ ਰੱਖਣ ਲਈ ਪੁਲਿਸ ਵਿਭਾਗ ਨੂੰ ਸਾਰੀ ਜਰੂਰੀ ਕਦਮ ਚੁੱਕਣੇ ਹੋਣਗੇ ਅਤੇ ਆਸੂਚਨਾਵਾਂ ਦਾ ਆਦਾਨ-ਪ੍ਰਦਾਨ ਬਿਹਤਰ ਢੰਗ ਨਾਲ ਕਰਨਾ ਹੋਵੇਗਾ ਤਾਂ ਜੋ ਕਿਸੇ ਤਰ੍ਹਾ ਦੀ ਕੋਈ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ| ਇਸ ਤਰ੍ਹਾ,  ਪੀਣ ਦੇ ਪਾਣੀ,  ਮੈਡੀਕਲ ਕਿੱਟ,  ਬਿਜਲੀ ਟੈਂਟ ਤੇ ਹੋਰ ਸਾਰੀ ਮੁੱਢਲੀ ਸਹੂਲਤਾਂ ਦਾ ਵੈਕਲਪਿਕ ਪ੍ਰਬੰਧ ਕਰਨਾ ਹੋਵੇਗਾਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜਿਲ੍ਹਿਆਂ ਨਾਲ ਤਾਲਮੇਲ ਸਥਾਪਿਤ ਕਰਨ ਲਈ ਕੰਟਰੋਲ ਰੂਮ ਬਣਾਇਆ ਜਾਵੇ ਅਤੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਡਿਵੀਜਨਲ ਕਮਿਸ਼ਨਰਾਂ ਅਤੇ ਰੇਂਜ ਪੁਲਿਸ ਇੰਸਪੈਕਟਰ ਜਨਰਲਾਂ ਦੇ ਨਾਲ ਤਾਲਮੇਲ ਸਥਾਪਿਤ ਕਰਨ ਅਤੇ ਮਿਨਟ-ਟੂ-ਮਿਨਟ ਜਾਣਕਾਰੀ ਗ੍ਰਹਿ ਸਕੱਤਰ ਪੁਲਿਸ ਡਾਇਰੈਕਟਰ ਜਨਰਲ ਅਤੇ ਮੁੱਖ ਸਕੱਤਰ ਦਫਤਰ ਵਿਚ ਦੇਣ|
ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਵੱਧ ਕਿਸਾਨਾਂ ਦੇ ਦਿੱਲੀ ਜਾਣ ਦੀ ਸੰਭਾਵਨਾਂ ਹੈ ਅਜਿਹੇ ਵਿਚ ਸ਼ੰਭੂ ਬਾਡਰ 'ਤੇ ਵਿਸ਼ੇਸ਼ ਨਿਗਰਾਨੀ ਰੱਖਣੀ ਹੋਵੇਗੀਇਸ ਤੋਂ ਇਲਾਵਾ,  ਮੁੰਡਾਲ ਜਿੱਥੇ ਵੱਧ ਕਿਸਾਨਾਂ ਦੇ ਇਕੱਠਾ ਹੋਣ ਦੀ ਸੰਭਾਵਨਾ ਹੈ ਉੱਥੇ ਵੱਧ ਪੁਲਿਸ ਫੋਰਸ ਲਗਾਈ ਜਾਵੇਉਨ੍ਹਾਂ ਨੇ ਹੋਰ ਸੂਬਿਆਂ ਤੋਂ ਹਰਿਆਣਾ ਵਿਚ ਆ ਰਹੇ ਰਾਜਮਾਰਗਾਂ 'ਤੇ ਬੈਰੀਕੇਡਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ|
ਮੁੱਖ ਸਕੱਤਰ ਨੇ ਕਿਹਾ ਕਿ ਪੰਜ ਕੌਮੀ ਰਾਜਮਾਰਗ,  ਜੋ ਹਰਿਆਣਾ ਤੋਂ ਦਿੱਲੀ ਦੇ ਵੱਲ ਜਾਂਦੇ ਹਨ, 'ਤੇ ਪੈਟਰੋਲਿੰਗ ਵਧਾਉਣੀ ਹੋਵੇਗੀ ਤਾਂ ਜੋ ਜਰੂਰੀ ਵਰਤੂਆਂ ਦੀ ਆਵਾਜਾਈ ਵਿਚ ਰੁਕਾਵਟ ਨਾ ਹੋਵੇ,  ਇਸ ਗਲ ਦਾ ਵੀ ਧਿਆਨ ਰੱਖਨਾ ਜਰੂਰੀ ਹੈਇਸ ਤੋਂ ਇਲਾਵਾ,  ਸੜਕਾਂ ਦੇ ਬਲਾਕ ਹੋਣ 'ਤੇ ਆਵਾਜਾਈ ਲਈ ਵੈਕਲਪਿਕ ਸੜਕਾਂ 'ਤੇ ਮੋੜਨ ਦੀ ਵੀ ਵਿਵਸਥਾ ਕੀਤੀ ਜਾਵੇ ਤਾਂ ਜੋ ਯਾਤਰੀਆਂ ਅਤੇ ਜਨਤਾ ਨੂੰ ਅਸਹੂਲਤ ਨਾ ਹੋਵੇਸਾਰੇ ਪੁਲਿਸ ਅਧਿਕਾਰੀ ਜਿਲ੍ਹਿਆਂ ਵਿਚ ਮੌਜੂਦ ਰਹਿਣਜਿੱਥੇ-ਜਿੱਥੇ ਕਿਸਾਨ ਇਕੱਠਾ ਹੋਣਗੇ ਉੱਥੇ ਕਾਰਜਕਾਰੀ ਮੈਜੀਸਟ੍ਰੇਟ ਤੈਨਾਤ ਕੀਤੇ ਜਾਣਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੁਲਿਸ ਫੋਰਸ ਦੇ ਨਾਲ ਰਾਜਮਾਰਗਾਂ 'ਤੇ ਐਂਬੂਲੈਂਸ,  ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੀ ਤੈਨਾਤ ਕਰਣਉਨ੍ਹਾਂ ਨੇ ਕਿਹਾ ਕਿ ਜਿਲ੍ਹਿਆਂ ਵਿਚ ਸਿਹਤ ਕੇਂਦਰਾਂ ਵਿਚ ਡਾਕਟਰ,  ਪੈਰਾ ਮੈਡੀਕਲ ਸਟਾਡ ਦੀ ਡਿਊਟੀਆਂ ਲਗਾਈਆਂ ਜਾਣ ਤਾਂ ਜੋ  ਐਮਰਜੈਂਸੀ ਸਥਿਤੀ ਵਿਚ ਉਨ੍ਹਾਂ ਦੀ ਮਦਦ ਲਈ ਜਾ ਸਕੇਮੀਟਿੰਗ ਵਿਚ ਵਿਜੈ ਵਰਧਨ ਨੇ ਸੂਚਨਾ,  ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਪ੍ਰਚਾਰ ਅਤੇ ਪ੍ਰਸਾਰ ਮਾਧਿਆਮਾਂ ਦੇ ਜਰਿਏ ਆਮਜਨਤਾ ਨੂੰ ਕਿਸਾਨਾਂ ਦੇ ਦਿੱਲੀ ਚੱਲੋ ਅਪੀਲ ਦੌਰਾਨ ਸੁਚੇਤ ਤੇ ਸੁਰੱਖਿਅਤ ਰਹਿਣ ਤਹਿਤ ਜਾਗਰੁਕ ਕਰਨ|
ਉਨ੍ਹਾਂ ਨੇ ਆਮਜਨਤਾ ਨੂੰ ਅਪੀਲ ਕੀਤੀ ਕਿ ਬਹੁਤ ਹੀ ਜਰੂਰੀ ਕਾਰਜ ਨਾ ਹੋਣ ਤਾਂ ਉਹ ਮਿੱਤੀ 25 ਨਵੰਬਰ ਅਤੇ 26 ਨਵੰਬਰ ਨੂੰ ਬਾਹਰ ਜਾਣ ਤੋਂ ਬੱਚਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਾ ਹੋਵੇ|
ਮੀਟਿੰਗ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ,  ਵੀ. ਉਮਾਸ਼ੰਕਰ,  ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ,  ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਧੀਰਾ ਖੰਡੇਲਵਾਲ,  ਪੁਲਿਸ ਮਹਾਨਿਦੇਸ਼ਕ ਮਨੋਜ ਯਾਦਵ ਅਤੇ ਪੁਲਿਸ ਮਹਾਨਿਦੇਸ਼ਕ (ਕਾਨੂੰਨ ਅਤੇ ਵਿਵਸਥਾ) ਨਵਦੀਪ ਸਿੰਘ ਵਿਰਕ ਤੋਂ ਇਲਾਵਾ ਹੜ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ|

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ