ਹਰਿਆਣਾ

ਹਰਿਆਣਾ ਕਮੇਟੀ ਨੇ ਸ਼ਰਧਾ ਸਤਿਕਾਰ ਨਾਲ ਝੀਵਰਹੇੜੀ ਵਿਖੇ ਮਨਾਇਆ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਕੌਮੀ ਮਾਰਗ ਬਿਊਰੋ | November 24, 2020 07:48 PM

 ਯਮੁਨਾਨਗਰ- ਧਰਮ ਪ੍ਰਚਾਰ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਲ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਝੀਵਰਹੇੜੀ ਯਮੁਨਾਨਗਰ ਹਰਿਆਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਜਥਿਆਂ ਨੇ ਹਾਜ਼ਰੀ ਭਰੀ  ਇਲਾਕੇ ਦੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ ਵੱਖ ਵੱਖ ਟੀਵੀ ਚੈਨਲਾਂ ਰਾਹੀਂ ਸੰਸਾਰ ਭਰ ਵਿਚ ਲਾਈਵ ਟੈਲੀਕਾਸਟ ਕੀਤਾ ਗਿਆ ਜਿਸ ਵਿੱਚ ਲੱਖਾਂ ਸੰਗਤਾਂ ਨੇ ਸੰਸਾਰ ਭਰ ਵਿਚ ਸਮਾਗਮ ਦਾ ਆਨੰਦ ਮਾਣਿਆ ਸਮਾਗਮ ਵਿੱਚ ਪੰਥ ਪ੍ਰਸਿੱਧ ਪ੍ਰਚਾਰਕ ਜਥਿਆਂ ਢਾਡੀ ਜੱਥਾ ਗਿ: ਸੁਖਪ੍ਰੀਤ ਸਿੰਘ ਪਲਾਸੌਰ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜਥਾ ਦਾਦੂ ਸਾਹਿਬ, ਕਥਾਵਾਚਕ ਗਿਆਨੀ ਤੇਜਪਾਲ ਸਿੰਘ ਕੁਰੂਕਸ਼ੇਤਰ ਵਾਲੇ, ਢਾਡੀ ਜਥਾ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਨੇ ਹਾਜ਼ਰੀ ਭਰੀ  ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਨਿੰਮਨਾਬਾਦ, ਸਰਦਾਰ ਸਤਪਾਲ ਸਿੰਘ ਪਹੇਵਾ, ਸਰਦਾਰ ਅਮਰਿੰਦਰ ਸਿੰਘ ਅਰੋੜਾ, ਅਪਾਰ ਸਿੰਘ ਕਿਸ਼ਨਗਡ਼੍ਹ ਤਿੰਨੇ ਕਾਰਜਕਰਨੀ ਮੈਂਬਰ, ਬਾਬਾ ਦਿਲਬਾਗ ਸਿੰਘ ਕਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ ਵਾਲੇ ਬਾਬਾ ਕਸ਼ਮੀਰਾ ਸਿੰਘ ਝੀਵਰਹੇੜੀ, ਬਾਬਾ ਵਰਿੰਦਰ ਸਿੰਘ ਸਲਪਾਣੀ ਵਾਲੇ ਪ੍ਰਧਾਨ ਗੁਰਬਾਜ਼ ਸਿੰਘ ਵੀ ਹਾਜ਼ਰ ਸਨ ਹਰਿਆਣਾ ਕਮੇਟੀ ਦੇ ਸਕੱਤਰ ਸਰਦਾਰ ਸਰਬਜੀਤ ਸਿੰਘ ਸੰਗਤਾਂ ਦੀ ਸੇਵਾ ਲਈ ਮੁੱਖ ਦਫਤਰ ਤੋਂ ਸਟਾਫ ਲੈ ਕੇ ਦੋਵੇਂ ਦਿਨ ਹਾਜ਼ਰ ਰਹੇ ਅਤੇ ਸਟੇਜ਼ ਸਕੱਤਰ ਦੀ ਸੇਵਾ ਵੀ ਨਿਭਾਈ ਇਸ ਸਮੇਂ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ ਜਿਸ ਵਿੱਚ ਬੇਅੰਤ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨਾ ਕੀਤਾ ਇਸ ਸਮੇਂ ਹਰਿਆਣਾ ਕਮੇਟੀ ਵਲੋਂ 2021 ਦਾ ਖਾਲਸਾ ਕੈਲੰਡਰ ਵੀ ਜਾਰੀ ਕੀਤਾ ਅਤੇ ਸੰਗਤਾਂ ਵਿੱਚ ਫਰੀ ਵੰਡਿਆ ਗਿਆ ਆਏ ਜਥਿਆਂ ਅਤੇ ਮਹਾਂਪੁਰਸ਼ਾਂ ਦਾ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਗੁਰੂ ਕਾ ਲੰਗਰ ਅਤੁੱਟ ਵਰਤਿਆ

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ