ਟ੍ਰਾਈਸਿਟੀ

ਮੁਹਾਲੀ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਕੌਮੀ ਮਾਰਗ ਬਿਊਰੋ | November 25, 2020 07:16 PM


ਐਸ.ਏ.ਐਸ. ਨਗਰ,  
ਮੁਹਾਲੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਸੂਬਾ ਸਰਕਾਰ ਨੇ ਡਾ. ਬੀ.ਆਰ. ਅੰਬਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਿਹਤ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਜਿੱਥੇ ਹੋਰਨਾਂ ਸਮੇਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਸ੍ਰੀ ਰਾਜ ਬਹਾਦਰ, ਸਿਹਤ ਤੇ ਮੈਡੀਕਲ ਸਿੱਖਿਆ ਦੇ ਸਲਾਹਕਾਰ ਡਾ.ਕੇ.ਕੇ. ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਹੁਸਨ ਲਾਲ, ਸਕੱਤਰ ਮੈਡੀਕਲ ਸਿੱਖਿਆ ਸ੍ਰੀ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇਸਟੀਚਿਊਟ ਆਫ਼ ਮੈਡੀਕਲ ਸਾਇਸਜ਼, ਮੁਹਾਲੀ ਅਧੀਨ ਨਵੇਂ ਕਾਲਜਾਂ ਵਿੱਚ ਅਗਲੇ ਸੈਸ਼ਨ ਤੋਂ ਬੀ.ਐਸ.ਸੀ. ਨਰਸਿੰਗ ਅਤੇ ਫਾਰਮੈਸੀ ਦੇ ਕੋਰਸ ਸ਼ੁਰੂ ਕੀਤੇ ਜਾਣਗੇ।
ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਸਬੰਧਤ ਕਾਲਜਾਂ `ਚ ਜ਼ਮੀਨ ਦੀ ਘਾਟ ਹੋਣ ਦੀ ਸਥਿਤੀ ਵਿੱਚ, ਸੰਸਥਾ ਨੂੰ ਜ਼ਮੀਨ ਮੁਫਤ ਮੁਹੱਈਆ ਕਰਵਾਈ ਜਾਏਗੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ