ਹਰਿਆਣਾ

ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਪੰਜਾਬ ਭਰ 'ਚ ਰੋਹ- ਭਰਪੂਰ ਅਰਥੀ-ਫੂਕ ਮੁਜ਼ਾਹਰੇ

ਕੌਮੀ ਮਾਰਗ ਬਿਊਰੋ | November 25, 2020 07:40 PM
                                                        
ਚੰਡੀਗੜ੍ਹ - ਕੇਂਦਰ- ਸਰਕਾਰ ਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਦੇਸ਼-ਭਰ ਦੀਆਂ ਕਰੀਬ 500 ਕਿਸਾਨ-ਜਥੇਬੰਦੀਆਂ ਦਾ ਸਾਂਝਾ ਕਿਸਾਨ ਮੋਰਚਾ ਕੇਂਦਰ ਮੋਦੀ-ਸਰਕਾਰ ਦੀ ਅੜ ਭੰਨਣ ਦੇ ਰੌਂਅ 'ਚ ਹੈ। ਕਿਸਾਨ ਮੋਦੀ ਸਰਕਾਰ ਤੋਂ ਪਾਈ ਪਾਈ ਦਾ ਹਿਸਾਬ ਲੈਣਾ ਚਾਹੁੰਦੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਹੁਣ ਦੇਸ਼ ਭਰ ਦੇ ਕਿਸਾਨਾਂ ਦੇ ਮਨ-ਕੀ-ਬਾਤ ਸੁਣੇ । ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਅੜਿੱਕਾ ਨਾ ਬਣੇ, ਉਹ ਦਿੱਲੀ ਹਰ ਹੀਲੇ ਜਾਣਗੇ। ਆਗੂਆਂ ਨੇ ਦੱਸਿਆ ਕਿ ਤੈਅ ਕੀਤੇ ਰਸਤਿਆਂ 'ਚ ਲਾਲੜੂ(ਚੰਡੀਗੜ੍ਹ-ਦਿੱਲੀ ਹਾਈਵੇ), ਸ਼ੰਭੂ(, ਅੰਮ੍ਰਿਤਸਰ-ਦਿੱਲੀ ਹਾਈਵੇ), ਪਟਿਆਲਾ-ਪਿਹੇਵਾ, ਪਟਿਆਲਾ-ਚੀਕਾ, ਪਾਤੜਾਂ-ਖਨੌਰੀ, ਮੂਣਕ-ਟੋਹਾਣਾ, ਰਤੀਆ-ਫਤਿਆਬਾਦ, ਤਲਵੰਡੀ-ਸਿਰਸਾ ਆਦਿ ਸ਼ਾਮਿਲ ਹਨ,   ਜੇਕਰ ਰਸਤਿਆਂ 'ਚ ਉਹਨਾਂ ਨਾਲ ਮੱਥਾ ਲਾਇਆ ਗਿਆ ਤਾਂ ਉੱਥੇ ਹੀ ਅਣਮਿੱਥੇ ਸਮੇਂ ਲਈ 'ਡੇਰਾ ਡਾਲੋ-ਘੇਰਾ ਡਾਲੋ' ਦੇ ਸੱਦੇ ਤਹਿਤ ਅਣਮਿੱਥੇ ਸਮੇਂ ਲਈ ਮੋਰਚੇ ਲਾ ਦਿੱਤੇ ਜਾਣਗੇ। ਪੰਜਾਬ ਦੀਆਂ 30-ਕਿਸਾਨ ਜਥੇਬੰਦੀਆਂ ਨੇ ਅੰਦੋਲਨ ਦੇ 56ਵੇਂ ਦਿਨ 26-27 ਨਵੰਬਰ ਤੋਂ ਦਿੱਲੀ-ਚੱਲੋ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੂਰਾ ਜ਼ੋਰ ਲਾਇਆ। ਜਥੇਬੰਦੀਆਂ ਵੱਲੋਂ ਪਿੰਡਾਂ 'ਚ ਘਰੋਂ-ਘਰੀਂ ਸੱਦਾ ਦਿੱਤਾ ਗਿਆ ਕਿ ਹਰ ਘਰ 'ਚੋਂ ਘੱਟੋ-ਘੱਟ ਇੱਕ ਮੈਂਬਰ ਜਰੂਰ ਕਿਸਾਨ-ਅੰਦੋਲਨ 'ਚ ਸ਼ਾਮਲ ਹੋਵੇ।  ਪੰਜਾਬ ਦੀਆਂ ਕਰੀਬ 50 ਥਾਵਾਂ 'ਤੇ ਹਰਿਆਣਾ ਦੇ ਮੁੱਖ-ਮੰਤਰੀ ਮਨੋਹਰ ਲਾਲ ਖੱਟੜ ਦੇ ਪੁਤਲੇ ਫੂਕਦਿਆਂ ਖੱਟੜ ਸਰਕਾਰ ਵੱਲੋਂ ਹਰਿਆਣੇ ਦੀਆਂ ਸਰਹੱਦਾਂ-ਸੀਲ ਕਰਨ, ਹਰਿਆਣਾ ਦੇ 80 ਦੇ ਕਰੀਬ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ, ਸੜਕਾਂ 'ਤੇ ਉਤਰੇ ਕਿਸਾਨਾਂ 'ਤੇ ਪਾਣੀ ਦੀਆਂ ਵਾਛੜਾਂ ਮਾਰਨ ਅਤੇ ਕਿਸਾਨ-ਅੰਦੋਲਨ ਨੂੰ ਜ਼ਬਰ ਨਾਲ ਦਬਾਉਣ ਦੀਆਂ ਚਾਲਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਨੇ ਮਨੋਹਰ ਲਾਲ ਖੱਟੜ ਦੇ ਪੁਤਲੇ ਫੂਕੇ। ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਖਾਹਮਖਾਹ ਕਿਸਾਨਾਂ ਦੇ ਰਾਹ 'ਚ ਅੜਿੱਕਾ ਬਣ ਰਹੀ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਗੈਰ-ਜਮਹੂਰੀ ਹੈ। ਪੰਜਾਬ ਦੇ ਕਿਸਾਨ ਬੜੀ ਸੂਝ-ਬੂਝ ਵਰਤ ਰਹੇ ਹਨ, ਪਰ ਹਰਿਆਣਾ ਸਰਕਾਰ ਖ਼ੁਦ ਹੀ ਹਰਿਆਣੇ ਦੀ ਨਾਕੇਬੰਦੀ ਕਰ ਰਹੀ ਹੈ।ਕਿਸਾਨ-ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਅੰਦੋਲਨ-ਸ਼ਾਂਤਮਈ ਰੱਖਣ ਦੀ ਅਪੀਲ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਪੰਜਾਬ ਭਰ 'ਚ ਟੋਲ-ਪਲਾਜ਼ਿਆਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੇ ਘਰਾਂ, ਰੇਲਵੇ-ਪਾਰਕਾਂ ਨੇੜੇ ਅਤੇ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਸਾਹਮਣੇ ਚੱਲ ਰਹੇ ਪੱਕੇ-ਮੋਰਚੇ ਵੀ ਜਾਰੀ ਰਹਿਣਗੇ, ਹਾਲਾਂਕਿ ਜਰੂਰਤ ਅਨੁਸਾਰ ਧਰਨਿਆਂ ਦੀ ਗਿਣਤੀ ਘਟਾਈ ਜਾ ਸਕਦੀ ਹੈ। ਪੰਜਾਬ ਭਰ ਦੇ ਲੱਖਾਂ ਕਿਸਾਨ ਹਲਕੀ ਬਰਸਾਤ ਅਤੇ ਠੰਢ ਦੇ ਮੌਸਮ ਦੇ ਬਾਵਜੂਦ ਜ਼ੋਸ਼ ਨਾਲ ਦਿੱਲੀ ਜਾਣ ਲਈ ਪੱਬਾਂ ਭਾਰ ਹਨ। ਟਰਾਲੀਆਂ ਨੂੰ ਵਾਟਰ-ਪਰੂਫ ਤਿਆਰ ਕਰਦਿਆਂ ਸਪੀਕਰ ਫਿੱਟ ਕੀਤੇ ਹੋਏ ਹਨ। ਇਸਤੋਂ ਇਲਾਵਾ ਰਾਸ਼ਨ, ਬਾਲਣ, ਬਰਤਨਾਂ, ਕੰਬਲਾਂ, ਤਰਪਾਲਾਂ ਅਤੇ ਹੋਰ ਜ਼ਰੂਰੀ ਵਸਤਾਂ ਦੇ ਪ੍ਰਬੰਧ ਵੀ ਲੋੜ ਅਨੁਸਾਰ ਪੂਰੇ ਕੀਤੇ ਜਾ ਚੁੱਕੇ ਹਨ। 2 ਮਹੀਨਿਆਂ ਦਾ ਰਾਸ਼ਣ ਅਤੇ ਹਰ ਜਰੂਰਤ ਦਾ ਸਮਾਨ ਪੂਰਾ ਕਰਦਿਆਂ ਕਾਫ਼ਲੇ ਚਾਲੇ ਪਾਉਣ ਲਈ ਤਿਆਰ ਹਨ। ਪੰਜਾਬ ਦੇ ਹਰਿਆਣਾ ਤੋਂ ਦੂਰ ਵਾਲੇ ਜਿਲ੍ਹਿਆਂ ਦੇ ਕਿਸਾਨਾਂ ਦੇ ਕਾਫ਼ਲੇ ਇੱਕ ਦਿਨ ਪਹਿਲਾਂ ਹੀ ਰਵਾਨਾ ਹੋ ਕੇ ਵੱਖ-ਵੱਖ ਰਸਤਿਓਂ ਹਰਿਆਣਾ ਦੀਆਂ ਹੱਦਾਂ ਦੇ ਨਜ਼ਦੀਕ ਪਹੁੰਚ ਗਏ ਹਨ। ਕਿਸਾਨ-ਆਗੂਆਂ ਨੇ ਕੇਂਦਰ-ਸਰਕਾਰ ਵੱਲੋਂ 3 ਦਸੰਬਰ ਨੂੰ ਮੀਟਿੰਗ ਲਈ ਭੇਜੇ ਸੱਦੇ 'ਤੇ 30-ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕਰਕੇ ਫੈਸਲਾ ਲੈਣ ਦੀ ਗੱਲ ਦੁਹਰਾਈ।                 ਕਿਸਾਨ ਲਹਿਰ ਲਈ ਘਾਟਾ : ਟੋਲ- ਪਲਾਜ਼ਾ ਮਹਿਲ ਕਲਾਂ(ਬਰਨਾਲਾ) ਦੇ ਨਜ਼ਦੀਕ ਸਾਂਝੇ ਕਿਸਾਨ ਮੋਰਚੇ ਦੇ 26-27 ਨਵੰਬਰ ਦਿੱਲੀ ਮਾਰਚ ਦੀ ਤਿਆਰੀ ਕਰ ਰਹੇ ਧਨੇਰ ਪਿੰਡ ਦੇ ਬੀਕੇਯੂ-ਏਕਤਾ(ਡਕੌਂਦਾ) ਦੇ ਜਿਲ੍ਹਾ ਆਗੂ ਕਾਹਨ ਸਿੰਘ ਧਨੇਰ ਸੜਕ ਹਾਦਸੇ ਦੌਰਾਨ ਸ਼ਹੀਦ ਹੋ ਗਏ।        
 

Have something to say? Post your comment

 

ਹਰਿਆਣਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ