ਟ੍ਰਾਈਸਿਟੀ

ਮੋਦੀ ਸਰਕਾਰ ਤੇ ਖੱਟਰ ਸਰਕਾਰ ਦੀ ਬਡਹੇੜੀ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ

ਕੌਮੀ ਮਾਰਗ ਬਿਊਰੋ | November 26, 2020 06:38 PM

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਦਿੱਲੀ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ 'ਤੇ ਤਸ਼ੱਦਦ ਕਰਨ ਦੀ ਆਲ ਇੰਡੀਆ ਜੱਟ ਮਹਾਂ ਸਭਾ ਦੇ ਸੀਨੀਅਰ ਨੇਤਾ ਅਤੇ ਪੰਜਾਬ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਬਡਹੇੜੀ ਨੇ ਸਵਾਲ ਕਰਦਿਆਂ ਕਿਹਾ, ''ਹਰਿਆਣੇ 'ਚ ਮਨੋਹਰ ਲਾਲ ਖੱਟਰ ਦੀ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ?'' ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਜ਼ੁਲਮ ਕਰਨਾ ਪੂਰੀ ਤਰ੍ਹਾਂ ਨਾਲ ਗ਼ੈਰ-ਜਮਹੂਰੀ ਅਤੇ ਗ਼ੈਰ-ਸੰਵਿਧਾਨਕ ਹੈ। ਜੱਟ ਮਹਾਂ ਸਭਾ ਦੇ ਨੇਤਾ ਨੇ ਅੱਗੇ ਕਿਹਾ, ''ਕਿਸਾਨ ਪਿਛਲੇ ਕਰੀਬ 2 ਮਹੀਨਿਆਂ ਤੋਂ ਪੰਜਾਬ 'ਚ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਜ਼ਬਰਦਸਤੀ ਦਾ ਸਹਾਰਾ ਲੈ ਕੇ ਉਨ੍ਹਾਂ ਨੂੰ ਭੜਕਾ ਕਿਉਂ ਰਹੀ ਹੈ? ਕੀ ਕਿਸਾਨਾਂ ਨੂੰ ਅਧਿਕਾਰ ਨਹੀਂ ਹੈ ਕਿ ਉਹ ਜਨਤਕ ਹਾਈਵੇ ਤੋਂ ਸ਼ਾਂਤੀਪੂਰਵਕ ਲੰਘਣ?'' ਬਡਹੇੜੀ ਨੇ ਅੱਗੇ ਕਿਹਾ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਸੰਵਿਧਾਨ ਦਿਵਸ ਮੌਕੇ ਕਿਸਾਨਾਂ ਦੇ ਸੰਵਿਧਾਨਕ ਅਧਿਕਾਰ 'ਤੇ ਇਸ ਤਰੀਕੇ ਨਾਲ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀ ਆਵਾਜ਼ ਪਹੁੰਚਾਉਣ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੇਣ।ਨਾਲ ਹੀ ਉਨ੍ਹਾਂ ਨੇ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਸ਼ਾਸਿਤ ਸੂਬਿਆਂ ਨੂੰ ਨਿਰਦੇਸ਼ ਦੇਵੇ ਕਿ ਕਿਸਾਨਾਂ ਨਾਲ ਅਜਿਹਾ ਵਤੀਰਾ ਨਾ ਕਰਨ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ