ਟ੍ਰਾਈਸਿਟੀ

ਏਟਕ ਲਾਲੜੂ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸ਼ਹਿਰ ਦਾ ਮੁਕੰਮਲ ਕੰਮ ਬੰਦ ਕਰਕੇ ਦੂਜੇ ਦਿਨ ਵੀ ਹੜਤਾਲ

ਕੌਮੀ ਮਾਰਗ ਬਿਊਰੋ | November 27, 2020 06:35 PM

 ਨਗਰ ਪੰਚਾਇਤ ਵਰਕਰ ਯੂਨੀਅਨ ਏਟਕ ਲਾਲੜੂ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸ਼ਹਿਰ ਦਾ ਮੁਕੰਮਲ ਕੰਮ ਬੰਦ ਕਰਕੇ ਦੂਜੇ ਦਿਨ ਵੀ ਹੜਤਾਲ ਆਪਣੀ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਖਿਲਾਫ਼ ਜਾਰੀ ਰੱਖੀ ਇਸ ਮੌਕੇ ਵਿਸ਼ੇਸ਼ ਤੌਰ ਤੇ ਧਰਨੇ ਤੇ ਪਹੁੰਚੇ ਸ੍ਰੀ ਵਿਨੋਦ ਚੁੱਘ ਸੂਬਾ ਮੀਤ ਪ੍ਰਧਾਨ ਹੜਤਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕੀ ਕਿਰਤ ਵਿਭਾਗ ਪੰਜਾਬ ਸਰਕਾਰ ਵੱਲੋਂ 1ਅਕਤੂਬਰ 2019 ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਨਗਰ ਕੌਂਸਲਾਂ ਅਧੀਨ ਕੰਮ ਕਰਦੇ ਸਫਾਈ ਕਰਮਚਾਰੀਆਂ ਨੂੰ 9978 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਲਈ ਕਿਹਾ ਗਿਆ ਸੀ ਇਸ ਬਾਰੇ ਯੂਨੀਅਨ ਦੇ ਅਹੁਦੇਦਾਰ ਕਈ ਵਾਰ ਕਾਰਜ ਸਾਧਕ ਅਫ਼ਸਰ ਨੂੰ ਲਿਖਤੀ ਤੌਰ ਤੇ ਅਤੇ ਜ਼ੁਬਾਨੀ ਤੌਰ ਤੇ ਬੇਨਤੀ ਕਰ ਚੁੱਕੇ ਹਨ ਪ੍ਰੰਤੂ ਇਸਦੇ ਬਾਵਜੂਦ ਵੀ ਕਾਰਜਸਾਧਕ ਅਫ਼ਸਰ ਵੱਲੋਂ ਕਿਰਤ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਲਗਾਤਾਰ ਜਾਣਬੁੱਝ ਕੇ ਕਿਰਤ ਕਾਨੂੰਨਾਂ ਦੀ ਸ਼ਰ੍ਹੇਆਮ ਉਲੰਘਣਾ ਕਰ ਰਹੇ ਹਨ ਅਤੇ ਕਿਰਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ ਹਨ ਕਿਰਤੀਆਂ ਨੂੰ 8700 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ ਜੋ ਕਿ ਬਿਲਕੁਲ ਗ਼ਲਤ ਅਤੇ ਗ਼ੈਰਕਾਨੂੰਨੀ ਹੈ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਫ਼ਾਈ ਕਿਰਤੀਆਂ ਨੂੰ ਉਨ੍ਹਾਂ ਦੀ ਬਣਦੀ ਪੂਰੀ ਤਨਖ਼ਾਹ ਨਾ ਦੇਣਾ ਇਸ ਕੋਰੋਨਾ ਮਹਾਂਮਾਰੀ ਬਿਮਾਰੀ ਦੇ ਦੌਰਾਨ ਬਹੁਤ ਸ਼ਰਮਨਾਕ ਗੱਲ ਹੈ

ਇਸ ਲਈ ਯੂਨੀਅਨ ਦੇ ਅਹੁਦੇਦਾਰਾਂ ਨੇ ਫ਼ੈਸਲਾ ਕੀਤਾ ਹੈ ਜਦੋਂ ਤਕ ਕਿਰਤੀਆਂ ਦੀਆਂ ਮੰਗਾਂ ਕਾਰਜ ਸਾਧਕ ਅਫ਼ਸਰ ਵੱਲੋਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਸਾਰੇ ਸਫ਼ਾਈ ਕਿਰਤੀ ਲਗਾਤਾਰ ਹੜਤਾਲ ਰਹਿਣਗੇ ਜਿਸ ਦੀ ਪੂਰੀ ਜ਼ਿੰਮੇਵਾਰੀ ਕਾਰਜ ਸਾਧਕ ਅਫ਼ਸਰ ਦੀ ਹੋਵੇਗੀ ਇਸ ਤੋਂ ਇਲਾਵਾ ਯੂਨੀਅਨ ਦੇ ਪ੍ਰਧਾਨ ਸ੍ਰੀ ਰਾਜੇਸ਼ ਕੁਮਾਰ ਸ੍ਰੀ ਪਰਵੀਨ ਕੁਮਾਰ ਸੀਨੀਅਰ ਮੀਤ ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਨਗਰ ਕੌਂਸਲ ਵਰਕਰਜ਼ ਜ਼ਿਲ੍ਹਾ ਮੁਹਾਲੀ ਨੇ ਵੀ ਧਰਨੇ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੱਥੋਂ ਦੇ ਕਾਰਜ ਸਾਧਕ ਅਫ਼ਸਰ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕਿਰਤੀਆਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿਵਾਏ ਜਾਣ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਜਲਦੀ ਹੀ ਕਿਰਤੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਸਾਰੇ ਕਰਮਚਾਰੀ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ਼ ਕਰਨ ਲਈ ਪਿੱਛੇ ਨਹੀਂ ਹਟਣਗੇ ਅਤੇ ਹਡ਼ਤਾਲ ਲਗਾਤਾਰ ਜਾਰੀ ਰਹੇਗੀ

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ