ਧਰਮ

ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ ਅੱਜ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ -ਕਿਸਾਨ-ਜਥੇਬੰਦੀਆਂ

ਕੌਮੀ ਮਾਰਗ ਬਿਊਰੋ | November 29, 2020 08:10 PM

                                                                                                          ਚੰਡੀਗੜ੍ਹ - ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਪੰਜਾਬ 'ਚ ਸੰਘਰਸ਼ ਦੇ 2 ਮਹੀਨੇ ਪੂਰੇ ਹੋ ਗਏ ਹਨ, ਅੱਜ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ। ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ। 60ਵੇਂ ਦਿਨ ਪੰਜਾਬ ਭਰ 'ਚ ਵੀ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਅੰਬਾਨੀਆਂ ਦੇ ਰਿਲਾਇੰਸ ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ 'ਤੇ ਪੱਕੇ-ਧਰਨੇ ਜਾਰੀ ਰੱਖੇ ਗਏ। ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ 'ਚ ਬੈਠੇ ਕਿਸਾਨਾਂ ਦੀਆਂ ਨਜ਼ਰਾਂ ਦਿੱਲੀ-ਮੋਰਚੇ 'ਤੇ ਟਿਕੀਆਂ ਹਨ। ਮੋਰਚਿਆਂ 'ਤੇ ਬੈਠੇ ਕਿਸਾਨ ਦਿੱਲੀ-ਮੋਰਚੇ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਕਰਦਿਆਂ ਪੰਜਾਬ ਤੋਂ ਹੋਰ ਟੀਮਾਂ ਭੇਜਣ ਦੀ ਤਿਆਰੀ ਕਰ ਰਹੇ ਹਨ।  ਚੱਲ ਰਹੇ ਮੋਰਚਿਆਂ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ  'ਮਨ ਕੀ ਬਾਤ' ਖਿਲਾਫ ਗੁੱਸੇ ਦੀ ਲਹਿਰ ਫੈਲ ਗਈ ਹੈ। ਕਿਸਾਨ ਕਹਿ ਰਹੇ ਨੇ ਕਿ ਮੋਦੀ ਆਪਣੀ ਸੁਣਾਉਣਾ ਬੰਦ ਕਰਨ ਅਤੇ ਦਿੱਲੀ ਬੈਠੇ ਕਿਸਾਨਾਂ ਦੀ ਬਾਤ ਸੁਣਨ    

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ