ਪੰਜਾਬ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਦਵਿੰਦਰ ਸਿੰਘ ਕੋਹਲੀ | December 02, 2020 05:46 PM


ਚੰਡੀਗੜ੍ਹ,  
ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ ਉਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਦੀ ਇਕ ਵਾਰ ਪ੍ਰਵਾਨਗੀ ਮਿਲਣ 'ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ।
ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਪੰਜਾਬ 'ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕਰੋਨਾ ਦੀ ਵੈਕਸੀਨ ਲਈ ਭਾਰਤ ਸਰਕਾਰ ਦੀ ਰਣਨੀਤੀ ਦੀ ਤਰਜ਼ ਉਤੇ ਪੰਜਾਬ ਨੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ ਦੀ ਵਸੋਂ (50 ਸਾਲ ਤੋਂ ਉਪਰ) ਅਤੇ ਹੋਰ ਬਿਮਾਰੀਆਂ ਨਾਲ ਪੀੜਤ ਲੋਕ (50 ਸਾਲ ਜਾਂ ਘੱਟ ਉਮਰ) ਨੂੰ ਤਰਜੀਹੀ ਵਰਗ ਵਿੱਚ ਸ਼ਾਮਲ ਕੀਤਾ ਹੈ। ਪੰਜਾਬ ਦੇ ਸਿਹਤ ਸਕੱਤਰ ਹੁਸਨ ਲਾਲ ਮੁਤਾਬਕ ਸੂਬੇ ਨੇ 1.25 ਲੱਖ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਕਾਮਿਆਂ ਦਾ ਡਾਟਾ ਤਿਆਰ ਕੀਤਾ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਵੈਕਸੀਨ ਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਵੈਕਸੀਨ ਲਈ ਮਿੱਥੀਆਂ ਤਰਜੀਹਾਂ ਦੇ ਹਿਸਾਬ ਨਾਲ ਸੂਬੇ ਦੀ ਲਗਪਗ 3 ਕਰੋੜ ਦੀ ਆਬਾਦੀ ਵਿੱਚੋਂ ਸੂਬੇ ਦੀ ਤਕਰੀਬਨ 23 ਫੀਸਦੀ ਵਸੋਂ (70 ਲੱਖ) ਇਸ ਦੇ ਘੇਰੇ ਵਿੱਚ ਆਉਂਦੀ ਹੈ।
ਵੈਕਸੀਨ ਦੀ ਸੁਚਾਰੂ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਦੀ ਸੰਚਾਲਨ ਕਮੇਟੀ, ਕੌਮੀ ਸੰਚਾਲਨ ਕਮੇਟੀ ਨਾਲ ਨੇੜਿਓਂ ਤਾਲਮੇਲ ਰੱਖ ਰਹੀ ਹੈ ਜਦਕਿ ਸੂਬਾਈ ਟਾਸਕ ਫੋਰਸ ਵੱਲੋਂ ਇਸ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੀਆਂ ਕਮੇਟੀਆਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਵਿਸ਼ਵ ਸਿਹਤ ਸੰਸਥਾ, ਯੂ.ਐਨ.ਡੀ.ਪੀ. ਵਰਗੀਆਂ ਸੰਸਥਾਵਾਂ ਇਸ ਪ੍ਰਕ੍ਰਿਆ ਵਿੱਚ ਵਿਕਾਸਮੁਖੀ ਸਹਿਯੋਗੀਆਂ ਵਜੋਂ ਕੰਮ ਕਰ ਰਹੀਆਂ ਹਨ।
ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੂਬੇ ਨੇ ਕੇਂਦਰ ਸਰਕਾਰ ਨੂੰ ਵੈਕਸੀਨ ਵੈਨਾਂ, ਫਰੀਜ਼ਰ, ਰੈਫਰੀਜ੍ਰੇਟਰ, ਕੋਲਡ ਬੌਕਸ, ਵੈਕਸੀਨ ਕੈਰੀਅਰ, ਆਈਸ ਪੈਕ, ਥਰਮੋਮੀਟਰ ਅਤੇ ਸਟੈਬਲਾਈਜ਼ਰ ਸਮੇਤ ਹੋਰ ਕੋਲਡ ਚੇਨ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।

 

Have something to say? Post your comment

 

ਪੰਜਾਬ

ਕੇਂਦਰ ਦੀ ਜ਼ਿੱਦ ਅਣਮਨੁੱਖੀ,'ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?' ਕੈਪਟਨ ਅਮਰਿੰਦਰ ਸਿੰਘ

ਮੰਤਰੀਆਂ ਦੇ ਸਮੂਹ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ 'ਤੇ ਜਾਇੰਟ ਐਸੋਸੀਏਸ਼ਨ ਆਫ ਕਾਲੇਜਿਸ ਨਾਲ ਕੀਤੀ ਮੀਟਿੰਗ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 74ਵਾਂ ਜਨਮ ਦਿਹਾੜਾ ਮਨਾਉਣ ਦੇ ਨਾਲ-ਨਾਲ ਐਸ.ਜੀ.ਪੀ.ਸੀ, ਵਿਧਾਨ ਸਭਾ ਦੀਆਂ ਚੋਣਾਂ ਨੂੰ ਪੂਰੀ ਮਜ਼ਬੂਤੀ ਨਾਲ ਲੜਿਆ ਜਾਵੇਗਾ : ਮਾਨ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਕਰੋਨਾ ਟੀਕਾਕਰਣ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਜਬਰ-ਜਿਨਾਹ ਪੀੜਤ ਦੇ ਇਲਾਜ ਵਿੱਚ ਹੋਈ ਦੇਰੀ ਸਬੰਧੀ ਰਿਪੋਰਟ ਪੇਸ਼ ਕਰਨ ਦੇ ਆਦੇਸ਼

ਕਿਸਾਨ ਅੰਦੋਲਨ ਦੌਰਾਨ ਖੈਰਪੁਰ ਦੇ ਕਿਸਾਨ ਦੀ ਹੋਈ ਮੌਤ

ਮਹਿੰਦਰਾ ਐਂਡ ਮਹਿੰਦਰਾ ਵੱਲੋਂ ਤਿਊੜ੍ਹ ਵਿਖੇ ਲਗਾਏ ਸਿਹਤ ਸੰਭਾਲ ਕੈਂਪ ਦੀ ਸਮਾਪਤੀ

"ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਪੰਥਕ ਅਕਾਲੀ ਲਹਿਰ ਵਿੱਚ ਹੋਈ ਸ਼ਾਮਿਲ, ਕਈਆਂ ਨੂੰ ਸੌਂਪੇ ਅਹਿਮ ਅਹੁੱਦੇ"