ਟ੍ਰਾਈਸਿਟੀ

ਸਿੱਖਿਆ ਵਿਭਾਗ ਵੱਲੋਂ ਕੌਮੀ ਯੋਗਤਾ ਖੋਜ ਪ੍ਰੀਖਿਆ ਲਈ ਅਭਿਆਸ ਮੁਹਿੰਮ ਆਰੰਭ

ਕੌਮੀ ਮਾਰਗ ਬਿਊਰੋ | December 03, 2020 02:58 PM

ਐੱਸ.ਏ.ਐੱਸ.ਨਗਰ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆ ਲਈ ਤਿਆਰ ਕਰਵਾਉਣ ਤਹਿਤ ਚਲਾਈ ਜਾ ਰਹੀ ਮੁਹਿੰਮ ਸਬੰਧੀ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕੌਮੀ ਯੋਗਤਾ ਖੋਜ ਪ੍ਰੀਖਿਆ ਸਟੇਜ-1 ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ 7 ਅਤੇ 8 ਦਸੰਬਰ ਨੂੰ ਅਭਿਆਸ ਟੈਸਟ ਲੈਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 13 ਦਸੰਬਰ 2020 ਨੂੰ ਦਸਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਕੌਮੀ ਯੋਗਤਾ ਖੋਜ ਪ੍ਰੀਖਿਆ ਸਟੇਜ-1 ਕਰਵਾਈ ਜਾ ਰਹੀ ਹੈ। ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਪੰਜਾਬ ਜਗਤਾਰ ਸਿੰਘ ਕੁਲੜੀਆ ਨੇ ਦੱਸਿਆ ਕਿ 7 ਦਸੰਬਰ ਨੂੰ ਮਾਨਸਿਕ ਯੋਗਤਾ ਦਾ 100 ਅੰਕਾਂ ਦਾ ਅਭਿਆਸ ਟੈਸਟ ਸਵੇਰੇ 10 ਤੋਂ 12 ਵਜੇ ਤੱਕ ਹੋਵੇਗਾ ਅਤੇ ਅਤੇ 8 ਦਸੰਬਰ ਨੂੰ ਵਿਸ਼ਿਆਂ ਦੀ ਯੋਗਤਾ ਦਾ 100 ਅੰਕਾਂ ਦਾ ਅਭਿਆਸ ਟੈਸਟ ਸਵੇਰੇ 10 ਵਜੇ ਤੋਂ 12 ਵਜੇ ਤੱਕ ਹੋਵੇਗਾ।ਇਸ ਅਭਿਆਸ ਟੈਸਟ ਦੇ ਪ੍ਰਸ਼ਨ ਪੱਤਰ ਅਤੇ ਓ.ਐਮ.ਆਰ. ਸ਼ੀਟ ਦੀ ਕਾਪੀ ਵਿਭਾਗ ਦੀ ਵੈੱਬਸਾਈਟ ਤੇ ਸਬੰਧਿਤ ਦਿਨ ਨੂੰ ਟੈਸਟ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਉਪਲਬਧ ਕਰਵਾ ਦਿੱਤੀ ਜਾਵੇਗੀ।

ਵਿਦਿਆਰਥੀਆਂ ਦੇ ਵੱਲੋਂ ਦਿੱਤੇ ਜਵਾਬਾਂ ਦੀ ਪਰਖ ਲਈ ਉੱਤਰ ਕੁੰਜੀ 8 ਦਸੰਬਰ ਨੂੰ ਅਭਿਆਸ ਟੈਸਟ ਖਤਮ ਹੋਣ ਉਪਰੰਤ ਹੀ ਵਿਭਾਗੀ ਵੈਬਸਾਈਟ 'ਤੇ ਅਪਲੋਡ ਹੋਵੇਗੀ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਪ੍ਰੀਖਿਆ ਦੀ ਤਿਆਰੀ ਕਰਵਾ ਰਹੇ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਦੁਆਰਾ ਇਹਨਾਂ ਓ.ਐਮ.ਆਰ. ਸ਼ੀਟਾਂ ਦੀ ਚੈਕਿੰਗ ਅਤੇ ਵਿਸ਼ਲੇਸ਼ਣ ਕੀਤਾ ਜਾਵੇਗਾ। ਅਧਿਆਪਕ ਅਤੇ ਜ਼ਿਲ੍ਹਾ/ਬਲਾਕ ਮੈਂਟਰ ਸਬੰਧਿਤ ਪ੍ਰੀਖਿਆਰਥੀਆਂ ਨੂੰ ਉਹਨਾਂ ਦੀਆਂ ਕਮੀਆਂ ਤੋਂ ਜਾਣੂੰ ਕਰਵਾਉਣਗੇ। ਇਸ ਸਭ ਦੀ ਇੱਕ ਰਿਪੋਰਟ ਸਟੇਟ ਕੋਆਰਡੀਨੇਟਰ ਗਣਿਤ ਤਿਆਰ ਕਰਨਗੇ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ