ਸੰਸਾਰ

ਬਰਤਾਨੀਆ ਦੀ ਸਿੱਖ ਐਮਪੀ ਪ੍ਰੀਤ ਕੌਰ ਗਿੱਲ ਹੋਏ ਸਾਲ ਦੇ ਸਰਵੋਤਮ ਐਮਪੀ ਦੇ ਐਵਾਰਡ ਨਾਲ ਸਨਮਾਨਿਤ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | December 03, 2020 04:22 PM

ਨਵੀਂ ਦਿੱਲੀ -ਸਿੱਖ ਕੌਮ ਲਈ ਬੜੇ ਫਕਰ ਵਾਲੀ ਖ਼ਬਰ ਹੈ ਕਿ ਬਰਤਾਨੀਆ ਦੀ ਸਿੱਖ ਐਮਪੀ ਪ੍ਰੀਤ ਕੌਰ ਗਿੱਲ ਨੂੰ ਯੂ ਕੇ ਦੀ ਪਾਰਲੀਮੈਂਟ ਮੈਂਬਰਾਂ ਦੇ ਕੰਮ ਕਾਜ ਤੇ ਨਿਗਰਾਨੀ ਰੱਖਣ ਵਾਲੀ ਸੰਸਥਾ ਪੈਚ ਵਰਕ ਨੇ ਸਾਲ ਦੀ ਸਰਵੋਤਮ ਐਮਪੀ ਦੇ ਐਵਾਰਡ ਨਾਲ ਨਿਵਾਜਿਆ ਹੈ । ਇਸ ਬਾਰੇ ਫੋਨ ਰਾਹੀ ਗੱਲਬਾਤ ਕਰਦਿਆਂ ਪ੍ਰੀਤ ਕੌਰ ਨੇ ਦੱਸਿਆ ਕੀ ਇਸ ਸੰਸਥਾ ਵਲੋਂ ਮੇਰੇ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਮੈਨੂੰ ਇਹ ਐਵਾਰਡ ਦਿਤਾ ਜਾ ਰਿਹਾ ਹੈ ਜੋ ਕਿ ਸਿੱਖ ਕੌਮ ਦੇ ਮਾਣ ਦੇ ਨਾਲ ਨਾਲ ਮੇਰੇ ਲਈ ਵੀ ਬਹੁਤ ਖੁਸ਼ੀ ਦੀ ਗੱਲ ਹੈ । ਉਨ੍ਹਾਂ ਦਸਿਆ ਕਿ ਮੇਰੇ ਵਲੋਂ ਘੱਟ ਗਿਣਤੀਆਂ ਖਾਸ ਕਰਕੇ ਗਰੀਬ ਤਬਕੇ ਜਿਸ ਵਿਚ ਨੌਜੁਆਨਾਂ ਲਈ ਕੁਝ ਸਕੀਮਾਂ ਚਾਲੂ ਕੀਤੀਆਂ ਗਈਆਂ ਸਨ ਜਿਸ ਨਾਲ ਉਨ੍ਹਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਸਰਕਾਰ ਤਕ ਪਹੁੰਚ ਸਕਣ । ਇਸ ਸਕੀਮ ਦਾ ਬਹੁਤੇ ਲੋਕਾਂ ਨੂੰ ਬਹੁਤ ਫਾਇਦਾ ਪਹੁੰਚ ਰਿਹਾ ਹੈ । ਉਨ੍ਹਾਂ ਦਸਿਆ ਕਿ ਮੇਰੇ ਦਫਤਰ ਵਿਚ ਹਰ ਹਫਤੇ ਕੋਈ ਨਾ ਕੋਈ ਨੌਜੁਆਨ ਜਰੂਰ ਆਂਦਾ ਹੈ ਤੇ ਆਪਣੀ ਪ੍ਰੇਸ਼ਾਨੀ ਦਸਦਾ ਹੈ ਜਿਸ ਨੂੰ ਹੱਲ ਕਰਣ ਵਿਚ ਸਾਡੀ ਪੂਰੀ ਟੀਮ ਨੂੰ ਬਹੁਤ ਖੁਸ਼ੀ ਹੁੰਦੀ ਹੈ ।
ਪ੍ਰੀਤ ਕੌਰ ਗਿੱਲ ਨੂੰ ਸਰਵੋਤਮ ਐਵਾਰਡ ਮਿਲਣ ਤੇ ਸਿੱਖ ਫੇਡਰੇਸ਼ਨ ਦੇ ਮੁੱਖੀ ਭਾਈ ਅਮਰੀਕ ਸਿੰਘ, ਬੁਲਾਰੇ ਭਾਈ ਦੁਬਿੰਦਰਜੀਤ ਸਿੰਘ ਅਤੇ ਹੋਰ ਬਹੁਤ ਸਾਰੀ ਸਿੱਖ ਸੰਸਥਾਵਾਂ ਨੇ ਮੁਬਾਰਕਾਂ ਦਿਤੀਆਂ ਹਨ ।

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ