ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ 13 ਦਸੰਬਰ ਨੂੰ ਅੰਮ੍ਰਿਤਸਰ ਵਿਖੇ- ਬਰਾੜ

ਕੌਮੀ ਮਾਰਗ ਬਿਊਰੋ | December 03, 2020 04:28 PM


 ਅੰਮ੍ਰਿਤਸਰ -ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਕੌਮੀ ਬੁਲਾਰੇ ਅਤੇ ਸੈਮੀਨਾਰ ਦੇ ਪਾਰਟੀ ਵਲੋਂ ਕੋਆਰਡੀਨੇਟਰ ਸ: ਨਿਧੜਕ ਸਿੰਘ ਬਰਾੜ ਨੇ ਪਾਰਟੀ ਦੀ ਜ਼ਿਲਾ ਅਮ੍ਰਿਤਸਰ ਦੀ ਲੀਡਰਸ਼ਿਪ ਭਾਈ ਮੋਹਕਮ ਸਿੰਘ, ਸ: ਮਨਜੀਤ ਸਿੰਘ ਭੋਮਾ, ਐਡਵੋਕੇਟ ਸ: ਜਸਬੀਰ ਸਿੰਘ ਘੁੰਮਣ, ਸ: ਸਤਨਾਮ ਸਿੰਘ ਮਨਾਵਾਂ, ਸ: ਦਲਜੀਤ ਸਿੰਘ ਲਾਲਪੁਰਾ, ਪ੍ਰਿੰਸੀਪਲ ਸ: ਸਰਦੀਪ ਸਿੰਘ ਅਟਾਰੀ, ਸ: ਅਮਰਪਾਲ ਸਿੰਘ ਖੈਹਿਰਾ, ਸ: ਪਰਦੀਪ ਸਿੰਘ ਵਾਲੀਆ ਅਤੇ ਜਸਵੀਰ ਸਿੰਘ ਮੰਡਿਆਲਾ ਨਾਲ ਵਿਚਾਰ ਚਰਚਾ ਤੋਂ ਬਾਅਦ ਓਪਰੋਕਤ ਆਗੂਆਂ ਨੂੰ ਸੈਮੀਨਾਰ ਦੀ ਸਾਰੀ ਜੁਮੇਵਾਰੀ ਸੌਂਪ ਕਿ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੌਮਣੀ ਅਕਾਲੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਆਪਣੇ ਸ਼ਾਨਾਮੱਤੇ ਇਤਿਹਾਸ ਦੀ ਪੜਚੋਲ ਲਈ ਇਕ ਸੈਮੀਨਾਰ 13 ਦਸੰਬਰ 2020 ਦਿਨ ਐਤਵਾਰ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖਿਆ ਗਿਆ ਹੈ । ਇਸ ਸੈਮੀਨਾਰ ਦਾ ਵਿਸ਼ਾ ਸ਼੍ਰੋਮਣੀ ਅਕਾਲੀ ਦਲ ਦਾ ਲੰਘਿਆ , ਵਰਤਮਾਨ ਤੇ ਭਵਿੱਖ ਹੋਵੇਗਾ । ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋ਼ ਅਕਾਲੀ ਦਲ ( ਡੈਮੋਕ੍ਰੇਟਿਕ ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਜੀ ਢੀਡਸਾ ਕਰਨਗੇ।ਇਸ ਸੈਮੀਨਾਰ ਨੂੰ ਸਿੱਖ ਪੰਥ ਦੇ ਮਹਾਨ ਵਿਦਵਾਨ ਸੰਬੋਧਨ ਕਰਨਗੇ

Have something to say? Post your comment

 

ਪੰਜਾਬ

ਕੇਂਦਰ ਦੀ ਜ਼ਿੱਦ ਅਣਮਨੁੱਖੀ,'ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?' ਕੈਪਟਨ ਅਮਰਿੰਦਰ ਸਿੰਘ

ਮੰਤਰੀਆਂ ਦੇ ਸਮੂਹ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ 'ਤੇ ਜਾਇੰਟ ਐਸੋਸੀਏਸ਼ਨ ਆਫ ਕਾਲੇਜਿਸ ਨਾਲ ਕੀਤੀ ਮੀਟਿੰਗ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 74ਵਾਂ ਜਨਮ ਦਿਹਾੜਾ ਮਨਾਉਣ ਦੇ ਨਾਲ-ਨਾਲ ਐਸ.ਜੀ.ਪੀ.ਸੀ, ਵਿਧਾਨ ਸਭਾ ਦੀਆਂ ਚੋਣਾਂ ਨੂੰ ਪੂਰੀ ਮਜ਼ਬੂਤੀ ਨਾਲ ਲੜਿਆ ਜਾਵੇਗਾ : ਮਾਨ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਕਰੋਨਾ ਟੀਕਾਕਰਣ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਜਬਰ-ਜਿਨਾਹ ਪੀੜਤ ਦੇ ਇਲਾਜ ਵਿੱਚ ਹੋਈ ਦੇਰੀ ਸਬੰਧੀ ਰਿਪੋਰਟ ਪੇਸ਼ ਕਰਨ ਦੇ ਆਦੇਸ਼

ਕਿਸਾਨ ਅੰਦੋਲਨ ਦੌਰਾਨ ਖੈਰਪੁਰ ਦੇ ਕਿਸਾਨ ਦੀ ਹੋਈ ਮੌਤ

ਮਹਿੰਦਰਾ ਐਂਡ ਮਹਿੰਦਰਾ ਵੱਲੋਂ ਤਿਊੜ੍ਹ ਵਿਖੇ ਲਗਾਏ ਸਿਹਤ ਸੰਭਾਲ ਕੈਂਪ ਦੀ ਸਮਾਪਤੀ

"ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਪੰਥਕ ਅਕਾਲੀ ਲਹਿਰ ਵਿੱਚ ਹੋਈ ਸ਼ਾਮਿਲ, ਕਈਆਂ ਨੂੰ ਸੌਂਪੇ ਅਹਿਮ ਅਹੁੱਦੇ"