ਪੰਜਾਬ

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਕੌਮੀ ਮਾਰਗ ਬਿਊਰੋ | December 03, 2020 07:45 PM


ਚੰਡੀਗੜ੍ਹ,  
ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਨੇ ਆਪਣੀ ਪਛਾਣ ਨੂੰ ਕਾਇਮ ਰੱਖਦੇ ਹੋਏ ਇਕ ਵਾਰ ਫੇਰ ਖਪਤਕਾਰਾਂ ਦਾ ਭਰੋਸਾ ਜਿੱਤਿਆ ਹੈ। ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ.) ਵੱਲੋਂ ਸ਼ਹਿਦ ਦੀ ਸ਼ੁੱਧਤਾ ਦੇ ਕਰਵਾਏ ਗਏ ਪ੍ਰੀਖਣ ਵਿੱਚੋਂ ਮਾਰਕਫੈਡ ਦਾ ਸੋਹਣਾ ਬਰਾਂਡ ਸ਼ਹਿਦ 100 ਫੀਸਦੀ ਖਰਾ ਉਤਰਿਆ ਹੈ। ਇਸ ਸ਼ਹਿਦ ਨੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ।
ਇਸ ਵਿਲੱਖਣ ਪ੍ਰਾਪਤੀ ਲਈ ਮਾਰਕਫੈਡ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਮਾਰਕਫੈਡ ਲਈ ਵੱਡੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਭਾਰਤ ਵਿੱਚ ਮੌਜੂਦ 13 ਬਰਾਂਡਾਂ ਵਿੱਚੋਂ ਮਾਰਕਫੈਡ ਸੋਹਣਾ ਉਨ੍ਹਾਂ ਤਿੰਨ ਬਰਾਂਡਾ ਵਿੱਚ ਸ਼ਾਮਲ ਹੈ ਜਿਨ੍ਹਾਂ ਨੇ ਕੌਮਾਂਤਰੀ ਮਾਪਦੰਡਾਂ ਉਤੇ ਆਧਾਰਿਤ ਸਾਰੇ ਮਹੱਤਵਪੂਰਨ ਟੈਸਟ ਪਾਸ ਕੀਤੇ ਹਨ। ਬਾਕੀ ਦੋ ਬਰਾਂਡ ਸਫੋਲਾ ਤੇ ਨੈਚੂਰਜ਼ ਨੈਕਟਰ ਜਿਨ੍ਹਾਂ ਨੇ ਟੈਸਟ ਪਾਸ ਕੀਤੇ ਹਨ ਜਦੋਂ ਕਿ ਵੱਡੇ ਬਰਾਂਡ ਡਾਬਰ, ਪਤੰਜਲੀ, ਵੈਦਿਆਨਾਥ, ਜੰਡੂ ਆਦਿ ਇਸ ਟੈਸਟ ਪਾਸ ਕਰਨ ਵਿੱਚ ਅਸਫਲ ਰਹੇ ਅਤੇ ਇਨ੍ਹਾਂ ਦੇ ਬਰਾਂਡਾਂ ਵਿੱਚ ਮਿਲਾਵਟ ਸਾਹਮਣੇ ਆਈ ਜੋ ਕੋਵਿਡ-19 ਦੇ ਔਖੇ ਸਮੇਂ ਦੌਰਾਨ ਮਨੁੱਖੀ ਸਿਹਤ ਨਾਲ ਸਮਝੌਤਾ ਕਰਨ ਵਾਲੀ ਗੱਲ ਹੈ।
ਸ. ਰੰਧਾਵਾ ਨੇ ਕਿਹਾ ਕਿ ਮਾਰਕਫੈਡ ਵੱਲੋਂ ਮਿਆਰੀ ਖਾਣ ਵਾਲੇ ਪਦਾਰਥਾਂ ਦੇ ਨਿਰਮਾਣ ਅਤੇ ਮਾਰਕੀਟਿੰਗ ਵਿੱਚ ਆਪਣਾ ਵੱਕਾਰ ਕਾਇਮ ਰੱਖਦਿਆਂ ਬਾਸਮਤੀ ਚੌਲ, ਕਣਕ, ਕਣਕ ਦਾ ਆਟਾ, ਸਾਬਤੇ ਤੇ ਪੀਸੇ ਹੋਏ ਮਸਾਲੇ, ਆਮਲਾ ਮੁਰੱਬਾ ਤੇ ਕੈਂਡੀ, ਆਮਲਾ ਤੇ ਐਲੂਵੀਰਾ ਜੂਸ, ਗੁੜ, ਸ਼ੱਕਰ ਖਪਤਕਾਰਾਂ ਤੱਕ ਪਹੁੰਚਾਇਆ ਜਾਂਦਾ ਹੈ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰ ਦੇ ਮਿਆਰਾਂ ਅਨੁਸਾਰ ਸੋਹਣਾ ਸ਼ਹਿਦ ਦੇ ਖਰਾ ਉਤਰਨ ਨਾਲ ਗੁਣਵੱਤਾ ਤੇ ਮਿਆਰੀ ਖਾਣ ਵਾਲੇ ਪਦਾਰਥਾਂ ਦੇ ਮਾਮਲੇ ਵਿੱਚ ਮਾਰਕਫੈਡ ਨੇ ਇਕ ਹੋਰ ਮੱਲ ਮਾਰੀ ਹੈ। ਸ਼ਹਿਦ ਦੀ ਪ੍ਰਾਸੈਸਿੰਗ 2015-16 ਵਿੱਚ ਸ਼ੁਰੂ ਕੀਤੀ ਗਈ।
'ਮਿੱਠੀ ਕ੍ਰਾਂਤੀ' ਲਿਆਉਣ ਲਈ ਮਾਰਕਫੈਡ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਇਹ ਸਭ ਦੀ ਸਾਂਝੀ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮਾਰਕਫੈਡ ਵੱਲੋਂ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਂਦਾ ਜਿਸ ਸਦਕਾ ਅੱਜ ਇਹ ਪ੍ਰਾਪਤੀ ਹਾਸਲ ਹੋਈ ਹੈ। ਖਾਸ ਕਰਕੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਮਨੁੱਖੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਂਦਾ ਅਤੇ ਮਾਰਕਫੈਡ ਵੱਲੋਂ ਸ਼ੁੱਧ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਸਾਲ 2016 ਵਿੱਚ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਚੂਹੜਵਾਲੀ ਵਿਖੇ ਸ਼ਹਿਦ ਨੂੰ ਪ੍ਰੋਸੈੱਸ ਕਰਨ ਵਾਲਾ ਆਲ੍ਹਾ ਦਰਜੇ ਦਾ ਪਲਾਂਟ ਸਥਾਪਤ ਕੀਤਾ ਗਿਆ ਸੀ। ਇਹ ਯੂਨਿਟ ਏ.ਪੀ.ਈ.ਡੀ.ਏ. ਦੀ ਵਿੱਤੀ ਸਹਾਇਤਾ ਨਾਲ 15.50 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ। ਇਹ ਪਲਾਂਟ ਆਟੋਮੈਟਿਕ ਢੰਗ ਨਾਲ ਸ਼ਹਿਦ ਨੂੰ ਪ੍ਰੋਸੈੱਸ ਕਰਦਾ ਹੈ ਜਿੱਥੇ ਵਾਤਾਵਰਣ ਨੂੰ ਨਿਯੰਤਰਨ ਕਰਨ ਦੀਆਂ ਸੁਵਿਧਾਵਾਂ ਹਨ। ਇਸ ਪਲਾਂਟ ਵਿੱਚ ਐਫ.ਐਸ.ਐਸ.ਏ.ਆਈ. ਦੇ ਨੇਮਾਂ ਸਮੇਤ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਪ੍ਰੋਸੈੱਸ ਕੀਤਾ ਜਾ ਰਿਹਾ ਹੈ। ਇਸ ਪਲਾਂਟ ਦੀ ਸਮਰਥਾ 3000 ਮੀਟਰਕ ਟਨ ਹੈ। ਇਸ ਲਈ ਮੱਖੀ ਪਾਲਕਾਂ ਪਾਸੋਂ ਸਭਾਵਾਂ ਰਾਹੀਂ ਕੱਚਾ ਸ਼ਹਿਦ ਖਰੀਦਿਆ ਜਾਂਦਾ ਹੈ। ਮੱਖੀ ਪਾਲਕਾਂ ਨੂੰ ਮੱਖੀਆਂ ਦੇ ਸਿਹਤਮੰਦ ਅਮਲਾਂ ਅਤੇ ਸ਼ਹਿਦ ਦੇ ਉਤਪਾਦਨ ਨਾਲ ਸਬੰਧਤ ਨਿਯਮਤ ਤੌਰ 'ਤੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਕਿ ਕੱਚੇ ਸ਼ਹਿਦ ਵਿੱਚ ਐਂਟੀਬੌਡੀ, ਭਾਰੀ ਧਾਤਾਂ, ਖੰਡ ਅਤੇ ਰਸਾਇਣਾਂ ਦੀ ਮੌਜੂਦਗੀ ਨੂੰ ਖਤਮ ਕੀਤਾ ਜਾ ਸਕੇ।
ਮਾਰਕਫੈਡ ਨੂੰ ਮੱਖੀ ਪਾਲਕਾਂ ਤੋਂ ਕੱਚੇ ਸ਼ਹਿਦ ਦੀ ਖਰੀਦ ਲਈ 100 ਫੀਸਦੀ ਸ਼ਨਾਖਤ ਨੂੰ ਲਾਗੂ ਕਰਨ ਵਿੱਚ ਮੋਹਰੀ ਹੋਣ ਦਾ ਵੀ ਮਾਣ ਹਾਸਲ ਹੈ। ਹਰੇਕ ਬਾਲਟੀ ਨੂੰ ਪਰਖ ਕੇ ਬਾਰਕੋਡ ਦੀ ਵਰਤੋਂ ਨਾਲ ਸੀਲ ਕੀਤਾ ਜਾਂਦਾ ਹੈ। ਇਹ ਪ੍ਰਣਾਲੀ ਮਾਰਕਫੈਡ ਨੂੰ ਉਨ੍ਹਾਂ ਕਿਸਾਨਾਂ ਬਾਰੇ ਮੁਕੰਮਲ ਜਾਣਕਾਰੀ ਇਕੱਤਰ ਕਰਨ ਦੀ ਇਜਾਜ਼ਤ ਦਿੰਦੀ ਜਿਨ੍ਹਾਂ ਕਿਸਾਨਾਂ ਪਾਸੋਂ ਕੱਚਾ ਸ਼ਹਿਦ ਖਰੀਦਿਆ ਗਿਆ। ਇਸ ਪ੍ਰਣਾਲੀ ਨੂੰ ਲਾਗੂ ਕਰਨ ਸਦਕਾ ਮਾਰਕਫੈਡ ਨੂੰ 'ਸਕੋਚ ਐਵਾਰਡ' ਹਾਸਲ ਹੋਇਆ ਹੈ।
ਸ਼ਹਿਦ ਨਾਲ ਅੰਦਰੂਨੀ ਸ਼ਕਤੀ ਵਧਾਉਣ, ਕੈਂਸਰ ਤੇ ਦਿਲ ਦੇ ਰੋਗਾਂ ਦੀ ਰੋਕਥਾਮ, ਪੇਟ ਦੀਆਂ ਬਿਮਾਰੀਆਂ ਵਿਰੁੱਧ ਲੜਨ, ਖੰਘ ਤੇ ਗਲੇ ਦੀ ਕੁਰਕਰੀ ਘਟਾਉਣ, ਬਲੱਡ ਸ਼ੂਗਰ ਦੀਆਂ ਬਿਮਾਰੀਆਂ ਰੋਕਣ ਅਤੇ ਚਮੜੀ ਦੀ ਸੰਭਾਲ ਵਿੱਚ ਮਦਦ ਮਿਲਦੀ ਹੈ। ਸ਼ਹਿਦ ਨੂੰ ਸਿਹਤ ਦਾ 'ਪਾਵਰ ਹਾਊਸ' ਕਿਹਾ ਜਾਂਦਾ ਹੈ।

 

Have something to say? Post your comment

 

ਪੰਜਾਬ

ਕੇਂਦਰ ਦੀ ਜ਼ਿੱਦ ਅਣਮਨੁੱਖੀ,'ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?' ਕੈਪਟਨ ਅਮਰਿੰਦਰ ਸਿੰਘ

ਮੰਤਰੀਆਂ ਦੇ ਸਮੂਹ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ 'ਤੇ ਜਾਇੰਟ ਐਸੋਸੀਏਸ਼ਨ ਆਫ ਕਾਲੇਜਿਸ ਨਾਲ ਕੀਤੀ ਮੀਟਿੰਗ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 74ਵਾਂ ਜਨਮ ਦਿਹਾੜਾ ਮਨਾਉਣ ਦੇ ਨਾਲ-ਨਾਲ ਐਸ.ਜੀ.ਪੀ.ਸੀ, ਵਿਧਾਨ ਸਭਾ ਦੀਆਂ ਚੋਣਾਂ ਨੂੰ ਪੂਰੀ ਮਜ਼ਬੂਤੀ ਨਾਲ ਲੜਿਆ ਜਾਵੇਗਾ : ਮਾਨ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਕਰੋਨਾ ਟੀਕਾਕਰਣ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਜਬਰ-ਜਿਨਾਹ ਪੀੜਤ ਦੇ ਇਲਾਜ ਵਿੱਚ ਹੋਈ ਦੇਰੀ ਸਬੰਧੀ ਰਿਪੋਰਟ ਪੇਸ਼ ਕਰਨ ਦੇ ਆਦੇਸ਼

ਕਿਸਾਨ ਅੰਦੋਲਨ ਦੌਰਾਨ ਖੈਰਪੁਰ ਦੇ ਕਿਸਾਨ ਦੀ ਹੋਈ ਮੌਤ

ਮਹਿੰਦਰਾ ਐਂਡ ਮਹਿੰਦਰਾ ਵੱਲੋਂ ਤਿਊੜ੍ਹ ਵਿਖੇ ਲਗਾਏ ਸਿਹਤ ਸੰਭਾਲ ਕੈਂਪ ਦੀ ਸਮਾਪਤੀ

"ਹਲਕਾ ਖੰਨਾ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਪੰਥਕ ਅਕਾਲੀ ਲਹਿਰ ਵਿੱਚ ਹੋਈ ਸ਼ਾਮਿਲ, ਕਈਆਂ ਨੂੰ ਸੌਂਪੇ ਅਹਿਮ ਅਹੁੱਦੇ"