ਸੰਸਾਰ

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਦਵਿੰਦਰ ਸਿੰਘ ਕੋਹਲੀ | December 04, 2020 07:06 PM


ਚੰਡੀਗੜ੍ਹ,
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਜੰਮਪਲ ਉੱਘੇ ਅਮਰੀਕੀ ਸਾਇੰਸਦਾਨ ਅਤੇ ਸਿੱਖ ਕਲਾ ਤੇ ਸਾਹਿਤ ਦੇ ਸਰਪ੍ਰਸਤ ਡਾ. ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਹ 94 ਵਰ੍ਹਿਆਂ ਦੇ ਸਨ ਜੋ ਸ਼ੁੱਕਰਵਾਰ ਨੂੰ ਅਮਰੀਕਾ ਵਿਖੇ ਕੈਲੋਫੋਰਨੀਆ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਨ ਸਮਾਜ ਸੇਵੀ ਅਤੇ ਸਿੱਖ ਫਾਊਂਡੇਸ਼ਨ ਦੇ ਬਾਨੀ ਡਾ. ਕਪਾਨੀ ਦੀ ਮੌਤ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਜਿਨ੍ਹਾਂ ਨੇ ਕਿਤਾਬਾਂ, ਕਲਾ, ਪ੍ਰਦਰਸ਼ਨੀਆਂ ਰਾਹੀਂ ਸਿੱਖ ਧਰਮ ਦੇ ਵੱਖ-ਵੱਖ ਪੱਖ ਅਤੇ ਪਹਿਲੂ ਉਜਾਗਰ ਕਰਨ ਤੋਂ ਇਲਾਵਾ ਸਿੱਖ ਪੁਰਾਤਨ ਵਿਰਸੇ ਲਈ ਅਣਥੱਕ ਯੋਗਦਾਨ ਪਾਇਆ। ਫਾਈਬਰ ਔਪਟਿਕ ਦੇ ਪਿਤਾਮਾ ਵਜੋਂ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿੱਚ ਡਾ. ਕਪਾਨੀ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਵਿੱਚ ਲਾਮਿਸਾਲ ਖੋਜ ਤੋਂ ਇਲਾਵਾ ਲੇਜ਼ਰ, ਸੂਰਜੀ ਊਰਜਾ ਅਤੇ ਪ੍ਰਦੂਸ਼ਣ ਦੀ ਨਿਗਰਾਨੀ ਵਿੱਚ ਵੀ ਉਨ੍ਹਾਂ ਦੀ ਦੇਣ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ