ਟ੍ਰਾਈਸਿਟੀ

ਪ੍ਰੈਸ ਕਲੱਬ ਡੇਰਾਬੱਸੀ ਵੱਲੋਂ ਕਿਸਾਨਾਂ ਨੂੰ ਦਿੱਤੀ ਹਮਾਇਤ -ਕੇਂਦਰ ਸਰਕਾਰ ਤੋਂ ਠੰਢ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਮਸਲਾ ਛੇਤੀ ਹੱਲ ਕਰਨ ਦੀ ਮੰਗ

ਕੌਮੀ ਮਾਰਗ ਬਿਊਰੋ | December 05, 2020 06:35 PM

ਡੇਰਾਬੱਸੀ,  
ਸਬ ਡਿਵੀਜ਼ਨ ਪ੍ਰੈਸ ਕਲੱਬ ਸਬ ਡਿਵੀਜ਼ਨ ਡੇਰਾਬੱਸੀ ਦੀ ਇਕ ਅਹਿਮ ਮੀਟਿੰਗ
ਪ੍ਰਧਾਨ ਹਰਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲੇ 'ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਦੇ ਪੱਤਰਕਾਰਾਂ ਨੇ ਸ਼ਿਰਕਤ ਕਰਦਿਆਂ ਸਰਬਸੰਮਤੀ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਪ੍ਰੈਸ ਕਲੱਬ ਦੇ ਸਰਪ੍ਰਸਤ ਕ੍ਰਿਸ਼ਨਪਾਲ ਸ਼ਰਮਾ, ਜਨਰਲ ਸਕੱਤਰ ਮਨੋਜ ਰਾਜਪੂਤ, ਸੀਨੀਅਰ ਮੈਂਬਰ ਰਾਜਬੀਰ ਸਿੰਘ ਲਾਲੜੂ, ਰਵਿੰਦਰ ਵੈਸ਼ਨਵ, ਸਰਬਜੀਤ ਸਿੰਘ ਭੱਟੀ, ਚੇਅਰਮੈਨ ਰਣਬੀਰ ਸੈਣੀ, ਸੀਨੀਅਰ ਮੈਂਬਰ ਹਰਦੀਪ ਸਿੰਘ ਹੈਪੀ ਪੰਡਵਾਲਾ, ਗੁਰਪ੍ਰੀਤ ਸਿੰਘ, ਸ਼ਾਮ ਸਿੰਘ ਸੰਧੂ ਸਣੇ ਹੋਰਨਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਜਿਨ•ਾਂ ਨੂੰ ਦੇਸ਼ ਦੇ ਵੱਖ ਵੱਖ ਵਰਗਾਂ ਦੇ ਲੋਕ ਆਪਣਾ ਸਮਰਥਨ ਦੇ ਰਹੇ ਹਨ। ਕੇਂਦਰ ਸਰਕਾਰ ਨੂੰ ਠੰਢ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਦਰਦ ਨੂੰ ਸਮਝਦੇ ਹੋਏ ਇਸ ਮਸਲੇ ਨੂੰ ਛੇਤੀ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਗਰ ਧੀਮਾਨ, ਕੈਸ਼ਨੀਅਰ ਅਨਿਲ ਸ਼ਰਮਾ, ਮਨਦੀਪ ਵਰਮਾ, ਗੁਰਮੀਤ ਸਿੰਘ, ਰਾਜਬੀਰ ਦੱਪਰ, ਡਾ. ਦਿਨੇਸ਼ ਮਿੱਤਲ, ਗੁਰਪਾਲ ਸਿੰਘ, ਵਿਮਲ ਚੋਪੜਾ, ਗੁਰਮਿੰਦਰ ਬੱਬੂ, ਰਾਜੇਸ਼ ਗਰਗ, ਵਿਕਰਮ ਪਵਾਰ, ਅਵਤਾਰ ਪਾਬਲਾ, ਗੁਰਮੀਤ ਸਿੰਘ, ਮੇਜਰ ਅੱਲੀ, ਕੁਲਬੀਰ ਰੂਬਲ, ਰਾਜੀਵ ਗਾਂਧੀ, ਗੁਰਜੀਤ ਸਿੰਘ, ਉੱਜਵਲ ਸ਼ਰਮਾ, ਸੁਖਵਿੰਦਰ ਸਿੰਘ, ਇਕਬਾਲ ਸਿੰਘ, ਮਧੂਕਰ ਸ਼ਰਮਾ, ਪਿੰਕੀ ਸੈਣੀ, ਵਾਈਪੀਐਸ ਚੌਹਾਨ, ਦਿਨੇਸ਼ ਵੈਸ਼ਨਵ, ਸੁਰਜੀਤ ਸਿੰਘ, ਪ੍ਰੀਤਪਾਲ ਬਾਛਲ, ਸੁਖਵਿੰਦਰ ਸਿੰਘ ਸੁੱਖੀ, ਤਰਲੋਚਨ ਸਿੰਘ ਲੱਕੀ, ਦਿਆਨੰਦ ਬਬਲੀ, ਮੋਹਣ ਸੈਣੀ, ਨਿਤਿਨ ਜਿੰਦਲ, ਕਪਿਲ, ਜਰਨੈਲ ਸਿੰਘ, ਸ਼ੰਟੀ ਸਣੇ ਵੱਡੀ ਗਿਣਤੀ ਸਬ ਡਿਵੀਜ਼ਨ ਦੇ ਪੱਤਰਕਾਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ