ਖੇਡ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ : ਖੇਡ ਮੰਤਰੀ ਰਾਣਾ ਸੋਢੀ

ਦਵਿੰਦਰ ਸਿੰਘ ਕੋਹਲੀ | December 05, 2020 06:41 PM


ਚੰਡੀਗੜ,  
ਓਲੰਪਿਕਸ ਲਈ ਸੂਬੇ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਗਲੇ ਸਾਲ ਜਾਪਾਨ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇਕ ਵਾਰ ਫਿਰ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਉੱਚ ਪੱਧਰੀ ਸਿਖਲਾਈ ਸਹੂਲਤਾਂ ਲਈ ਚੁਣੇ ਗਏ 9 ਪ੍ਰਤਿਭਾਸ਼ਾਲੀ ਉਭਰ ਰਹੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਸੋਢੀ ਨੇ ਇਨਾਂ ਖਿਡਾਰੀਆਂ ਨੂੰ ਤਿਆਰੀਆਂ ਸਬੰਧੀ ਪੂਰਨ ਸਰਕਾਰੀ ਸਹਾਇਤਾ ਅਤੇ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ।
ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਦੇ ਵਿਸ਼ੇਸ਼ ਯਤਨਾਂ ਨਾਲ ਚੁਣੇ ਗਏ ਓਲੰਪਿਕਸ ਵਿੱਚ ਜਾਣ ਦੀ ਸੰਭਾਵਨਾ ਵਾਲੇ ਇਨਾਂ ਖਿਡਾਰੀਆਂ ਵਿੱਚ ਉਤਕਰਸ਼ (ਤੀਰਅੰਦਾਜ਼ੀ), ਲਲਿਤ ਜੈਨ (ਤੀਰਅੰਦਾਜ਼ੀ), ਦਵਿੰਦਰ ਸਿੰਘ ਕੰਗ (ਜੈਵਲਿਨ), ਅਰਸ਼ਦੀਪ ਸਿੰਘ ਜੂਨੀਅਰ (ਜੈਵਲਿਨ), ਰਾਜ ਸਿੰਘ ਰਾਣਾ ਜੂਨੀਅਰ (ਜੈਵਲਿਨ), ਤਨਵੀਰ ਸਿੰਘ (ਸ਼ਾਟਪੁੱਟ) , ਟਵਿੰਕਲ ਚੌਧਰੀ (ਅਥਲੈਟਿਕਸ), ਗੁਰਿੰਦਰ ਵੀਰ ਸਿੰਘ (ਐਥਲੈਟਿਕਸ) ਅਤੇ ਲਵਪ੍ਰੀਤ ਸਿੰਘ (ਅਥਲੈਟਿਕਸ) ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਖਰਬੰਦਾ ਨੇ ਕਿਹਾ ਕਿ ਅਸੀਂ ਇਨਾਂ ਉੱਭਰ ਰਹੇ ਸਿਤਾਰਿਆਂ ਦੀ ਵਿੱਤੀ ਸਹਾਇਤਾ ਅਤੇ ਸਾਜ਼ੋ-ਸਮਾਨ ਸਬੰਧੀ ਸਹੂਲਤਾਂ ਦਾ ਪੂਰਾ ਦਾ ਧਿਆਨ ਰੱਖਾਂਗੇ। ਇਸ ਲਈ ਇਨਾਂ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ ਤਾਂ ਕਿ ਇਨਾਂ ਨੂੰ ਥੋੜੀ ਜਿਹੀ ਮਦਦ ਦੇ ਕੇ ਅੱਗੇ ਵਧਾ ਕੇ ਪੰਜਾਬ ਤੇ ਦੇਸ਼ ਦਾ ਨਾਮ ਚਮਕਾਇਆ ਜਾ ਸਕੇ।
ਖੇਡ ਅਤੇ ਯੁਵਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ .ਐਸ) ਦੇ ਉੱਪ ਕੁਲਪਤੀ ਲੈਫਟੀਨੈਂਟ ਜਨਰਲ (ਸੇਵਾਮੁਕਤ) ਡਾ. ਜਗਬੀਰ ਸਿੰਘ ਚੀਮਾ ਅਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀਆਈਐਸ) ਦੇ ਡਾਇਰੈਕਟਰ ਗਰੁੱਪ ਕਪਤਾਨ (ਸੇਵਾਮੁਕਤ) ਅਮਰ ਦੀਪ ਸਿੰਘ ਖੇਡ ਮੰਤਰੀ ਦੇ ਨਾਲ ਸਨ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਓਲੰਪਿਕਸ ਦੀ ਤਗਮਾ ਸੂਚੀ ਵਿੱਚ ਪੰਜਾਬ ਦੀ ਥਾਂ ਮੋਹਰੀ ਰਾਜਾਂ ਵਿੱਚ ਪੱਕੀ ਹੋਣ ਲਈ ਆਸਵੰਦ ਹੈ।
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਦਾ ਪਾਵਰ ਹਾਊਸ ਬਣਾਉਣ ਦੀ ਯੋਜਨਾ “ਕੈਚ-ਦੈੱਮ-ਯੰਗ’’ ਦੇ ਉਦੇਸ਼ ਤਹਿਤ ਵੱਖ ਵੱਖ ਪੜਾਵਾਂ ਵਿੱਚ ਪਹਿਲਾਂ ਹੀ ਲਾਗੂ ਹੈ। ਬਹੁਤ ਸਾਰੇ ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਵਿਭਾਗ ਨੇ ਜ਼ਮੀਨੀ ਪੱਧਰ ’ਤੇ ਪ੍ਰਤਿਭਾ ਦੀ ਖੋਜ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਤਿਭਾ ਨੂੰ ਨਿਖਾਰਨ ਅਤੇ ਉਨਾਂ ਨੂੰ ਵੱਡੇ ਪੱਧਰ ਲਈ ਤਿਆਰ ਕਰਨ ਲਈ ਚੋਟੀ ਦੇ ਕੋਚ ਲਾਏ ਜਾ ਰਹੇ ਹਨ।
ਪੰਜਾਬ ਵਿੱਚ ਖੇਡ ਸਭਿਆਚਾਰ ਸਿਰਜਣ ’ਤੇ ਕੇਂਦਰਿਤ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਵੱਖ ਵੱਖ ਕੌਮੀ ਪ੍ਰੋਗਰਾਮਾਂ ਜਿਵੇਂ ਖੇਲੋ ਇੰਡੀਆ, ਫਿਟ ਇੰਡੀਆ ਰਾਹੀਂ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਮੀਨੀ ਪੱਧਰ ਦੀ ਪ੍ਰੇਰਨਾ ਲਈ ਕਈ ਉਪਾਅ ਵੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਕੋਲ ਦੇਸ਼ ਵਿੱਚ ਮਨੁੱਖੀ ਸਰੋਤਾਂ ਜਾਂ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਲੋੜ ਖੇਡਾਂ ਨੂੰ ਮਾਣ ਅਤੇ ਸਤਿਕਾਰ ਵਾਲੇ ਕਿੱਤੇ ਵਜੋਂ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰਨ ਦੀ ਹੈ।
ਕੋਵਿਡ-19 ਮਹਾਂਮਾਰੀ ਦੌਰਾਨ ਕੀਤੇ ਜਾ ਰਹੇ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਾਕਡਾਊਨ ਨੇ ਟੀਚਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਆਪਣੀਆਂ ਯੋਜਨਾਵਾਂ ਨੂੰ ਵਧੀਆ ਤਰੀਕੇ ਨਾਲ ਵਿਉਂਤਣ ਲਈ ਬਹੁਤ ਲੋੜੀਂਦਾ ਸਮਾਂ ਦਿੱਤਾ ਹੈ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ