ਮਨੋਰੰਜਨ

ਅਦਾਕਾਰ ਗੈਵੀ ਚਹਿਲ ਤੇ ਕਵੀ ਜਸਵਿੰਦਰ ਚਾਹਲ ਹੋਏ ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਦੇ ਹੋਏ ਰੂਬਰੂ

December 06, 2020 04:48 PM

ਪਟਿਆਲਾ - ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਪ੍ਰਿੰ. ਤੋਤਾ ਸਿੰਘ ਚਹਿਲ ਦੀ ਅਗਵਾਈ ‘ਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਾਟਕ ‘ਮੈਂ ਨਹੀਂ ਜਾਣਾ ਪ੍ਰਦੇਸ’ ਦਾ ਮੰਚਨ ਕੀਤਾ ਗਿਆ। ਜਿਸ ਦੌਰਾਨ ਫਿਲਮੀ ਨਾਇਕ ਗੈਵੀ ਚਹਿਲ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪੁੱਜੇ। ਇਸ ਮੌਕੇ ਨਾਮਵਰ ਕਵੀ ਜਸਵਿੰਦਰ ਸਿੰਘ ਚਾਹਲ ਵੀ ਵਿਦਿਆਰਥੀਆਂ ਦੇ ਰੂਬਰੂ ਹੋਏ। ਪ੍ਰਿੰ. ਤੋਤਾ ਸਿੰਘ ਚਹਿਲ ਤੇ ਅਧਿਆਪਕਾਂ ਵੱਲੋਂ ਗੈਵੀ ਚਹਿਲ ਤੇ ਜਸਵਿੰਦਰ ਚਾਹਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਵੱਲੋਂ ਸਾਬਕਾ ਵਿਦਿਆਰਥੀ ਕਲਾਕਾਰਾਂ ਜਸ਼ਨਦੀਪ ਬਾਜਵਾ, ਗੁਰਵਿੰਦਰ ਸਿੰਘ, ਮਨਰੂਪ ਕੌਰ ਤੇ ਅਵਤਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਕਵੀ ਜਸਵਿੰਦਰ ਚਾਹਲ ਨੇ ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਆਪਣੀ ਸਿਰਜਣਾ ਪ੍ਰਕਿਰਿਆ ਸਬੰਧੀ ਚਾਨਣਾ ਪਾਇਆ, ਉੱਥੇ ਉਨ੍ਹਾਂ ਆਪਣੀਆਂ ਚਰਚਿਤ ਰਚਨਾ ‘ਮਰਦਮਸ਼ਮਾਰੀ’ ਸਮੇਤ ਨਵੀਂ ਪੀੜ੍ਹੀ ਨੂੰ ਉਪਦੇਸ਼ ਦੇਣ ਵਾਲੀਆਂ ਕਈ ਰਚਨਾਵਾਂ ਸੁਣਾਈਆਂ। ਜਿੰਨ੍ਹਾਂ ਨੂੰ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਬਹੁਤ ਪਸੰਦ ਕੀਤਾ। ਇਸ ਮੌਕੇ ਬਾਲੀਵੁੱਡ ਦੇ ਸਿਤਾਰੇ ਗੈਵੀ ਚਹਿਲ ਨੇ ਮਲਟੀਪਰਪਜ਼ ਸਕੂਲ ‘ਚ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਮਲਟੀਪਰਪਜ਼ ਸਕੂਲ ਦੀਆਂ ਬਹੁਪਰਤੀ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਕਲਾਕਾਰਾਂ ਗੁਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਭੰਡਾਂ ਦੀ ਪੇਸ਼ਕਾਰੀ ਰਾਹੀਂ, ਮਹਿਕਪ੍ਰੀਤ ਕੌਰ, ਜਸ਼ਨਦੀਪ ਕੌਰ, ਤਨੂਜਾ ਤੇ ਸਿਮਰਤਰਾਜ ਸਿੰਘ ਨੇ ਗੀਤ ਰਾਹੀਂ ਰੰਗ ਬੰਨਿਆ। ਵਿਦੇਸ਼ ਜਾਣ ਦੀ ਦੌੜ ‘ਤੇ ਵਿਅੰਗ ਕਸਦਾ ਨਾਟਕ ‘ਮੈਂ ਨਹੀਂ ਜਾਣਾ ਪ੍ਰਦੇਸ’ ਰਾਹੀਂ ਅਦਾਕਾਰ ਲਵਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਜਸਕਰਨ ਸਿੰਘ, ਅਮਰਜੋਤ ਕੌਰ, ਸ਼ਰਨਦੀਪ ਸਿੰਘ ਚੀਮਾ, ਮਨਿੰਦਰ ਸਿੰਘ, ਕਿਰਨ, ਤਨੂਜਾ, ਜਸ਼ਨਪ੍ਰੀਤ ਕੌਰ, ਸਿਮਰਤਰਾਜ ਸਿੰਘ ਤੇ ਮਹਿਕਪ੍ਰੀਤ ਕੌਰ ਨੇ ਰੰਗ ਬੰਨਿਆ। ਪ੍ਰਿੰ. ਤੋਤਾ ਸਿੰਘ ਚਹਿਲ ਨੇ ਸਾਰੇ ਵਿਦਿਆਰਥੀ ਕਲਾਕਾਰਾਂ ਨੂੰ ਨਕਦ ਇਨਾਮਾਂ ਨਾਲ ਨਿਵਾਜਿਆ। ਇਸ ਮੌਕੇ ਡਾ. ਪੁਸ਼ਪਿੰਦਰ ਕੌਰ, ਡਾ. ਅਮਰਜੀਤ ਕੌਂਕੇ, ਹਰਪ੍ਰੀਤ ਕੌਰ, ਜਸਵੀਰ ਕੌਰ, ਜਪਇੰਦਰਪਾਲ ਸਿੰਘ ਦਲਿਓ, ਰਣਜੀਤ ਸਿੰਘ ਬੀਰੋਕੇ, ਇਕਬਾਲ ਸਿੰਘ ਤੇ ਸਟਾਫ ਮੈਂਬਰਾਂ ਨੇ ਸਮਾਗਮ ਦੀ ਸਫਲਤਾ ਲਈ ਯੋਗਦਾਨ ਪਾਇਆ।

 

Have something to say? Post your comment

 

ਮਨੋਰੰਜਨ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ

'ਫਤਿਹ' ਨਾਲ ਸੋਨੂੰ ਸੂਦ ਦਾ ਨਿਰਦੇਸ਼ਨ 'ਚ ਪਹਿਲਾ ਕਦਮ

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ - ਦੇਵ ਖਰੌੜ