ਟ੍ਰਾਈਸਿਟੀ

ਗੁਲਮੋਹਰ ਐਕਸਟੈਂਸ਼ਨ 'ਚ ਬੱਚਿਆਂ ਦੇ ਮਨੋਰੰਜਨ ਲਈ ਲਗਾਏ ਝੂਲੇ ,ਹਲਕਾ ਇੰਚਾਰਜ ਦੀਪਇੰਦਰ ਢਿੱਲੋਂ ਨੇ ਕੀਤਾ ਉਦਘਾਟਨ

ਕੌਮੀ ਮਾਰਗ ਬਿਊਰੋ | December 06, 2020 04:57 PM

ਡੇਰਾਬੱਸੀ, ਡੇਰਾਬੱਸੀ ਦੀ ਗੁਲਮੋਹਰ ਐਕਸਟੈਂਸ਼ਨ ਸੁਸਾਇਟੀ ਵਿਖੇ ਬਣੀ ਪਾਰਕ ਵਿੱਚ ਬੱਚਿਆਂ ਦੇ ਖੇਡਣ ਅਤੇ ਮਨੋਰੰਜਨ ਲਈ ਝੂਲੇ ਲਗਾਏ ਗਏ । ਝੁੱਲਿਆ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਵਾਰਡ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਸੈਦਪੁਰਾ ਵਿਸੇਸ਼ ਤੌਰ ਤੇ ਹਾਜ਼ਰ ਸਨ । ਦੀਪਇੰਦਰ ਢਿੱਲੋਂ ਨੇ ਇਕੱਤਰ ਹੋਏ ਸੁਸਾਇਟੀ ਦੇ ਵਸਨੀਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਹਰ ਸੁੱਖ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਢਿੱਲੋਂ ਨੇ ਸੁਸਾਇਟੀ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਕੌਂਸਲਰ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਉਮੀਦਵਾਰ ਬਿਪਨਦੀਪ ਕੌਰ ਪਤਨੀ ਦਵਿੰਦਰ ਸਿੰਘ ਸੈਦਪੁਰਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ, ਤਾਂ ਜੋ ਉਹ ਅੱਗੇ ਵੀ ਇਸੇ ਤਰ੍ਹਾਂ ਸੁਸਾਇਟੀ ਦੇ ਵਸਨੀਕਾਂ ਦੀ ਤਨ ਮਨ ਨਾਲ ਸੇਵਾ ਕਰ ਸਕਣ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਡੇਰਾਬੱਸੀ ਸ਼ਹਿਰ ਦਾ ਚਹੁੰਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ । ਇਸ ਮੌਕੇ ਦਵਿੰਦਰ ਸਿੰਘ ਸੈਦਪੁਰਾ ਨੇ ਕਿਹਾ ਕਿ ਬੱਚਿਆਂ ਲਈ ਹੋਰ ਵੀ ਮਨੋਰੰਜਨ ਦੇ ਕਈ ਸਾਧਨ ਪਾਰਕ ਵਿੱਚ ਲਗਵਾਏ ਜਾਣਗੇ । ਇਸ ਮੌਕੇ ਉਪਰੋਕਤ ਤੋਂ ਇਲਾਵਾ ਡੇਰਾਬਸੀ ਟਰੱਕ ਯੂਨੀਅਨ ਦੇ ਪ੍ਰਧਾਨ ਚਮਨ ਸੈਣੀ, ਸੰਦੀਪ ਸੈਣੀ, ਸੁਰਜੀਤ ਗਲੇਰੀਆ, ਅਫ਼ਰੋਜ਼ ਆਲਮ, ਮਿਸਿਜ਼ ਵਿੱਜ, ਮੈਡਮ ਮਲਿਕਾ, ਮੈਡਮ ਮਧੂ, ਗੁਰਮੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੁਸਾਇਟੀ ਦੇ ਵਸਨੀਕ ਹਾਜ਼ਰ ਸਨ ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ