ਹਰਿਆਣਾ

ਕਿਸਾਨ ਸੰਘਰਸ਼ ਦੌਰਾਨ ਪੂਰੇ ਦੇਸ਼ ਵਿੱਚ ਕਿਸਾਨਾਂ ਤੇ ਦਰਜ਼ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ -ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

ਕੌਮੀ ਮਾਰਗ ਬਿਊਰੋ | December 06, 2020 05:50 PM

ਚੀਕਾ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿਗ ਦੀ ਮਹੀਨਾਵਾਰ ਬੈਠਕ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ  ਚੀਕਾ ਵਿਖੇ ਹੋਈ ਜਿਸ ਵਿਚ ਕਈ ਅਹਿਮ ਮਤੇ ਪਾਸ ਕੀਤੇ ਗਏ ਹਰਿਆਣਾ ਕਮੇਟੀ ਨੇ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਚੱਲ ਰਹੇ ਸੰਘਰਸ਼ ਦਾ ਸਮਰਥਨ ਕੀਤਾ ਗਿਆ ਅੰਤ੍ਰਿੰਗ ਕਮੇਟੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ 1947 ਵੇਲੇ ਜਦੋਂ ਦੇਸ਼ ਕੋਲ ਅਨਾਜ ਦੀ ਕਮੀ ਸੀ ਤਾਂ ਵਿਦੇਸ਼ਾਂ ਦੇ ਵਿਚ ਬਕਾਇਦਾ ਕਾਊਂਟਰ ਲਗਾ ਕੇ ਭਾਰਤ ਦੇ ਲੋਕਾਂ ਲਈ ਅਨਾਜ ਦੀ ਮੰਗ ਕੀਤੀ ਜਾਂਦੀ ਸੀ 1947 ਤੋਂ ਬਾਅਦ ਦੇਸ਼ ਦੇ ਕਿਸਾਨਾਂ ਖਾਸ ਕਰ ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਦਿਨ ਰਾਤ ਗਰਮੀ ਸਰਦੀ ਦੀ ਪਰਵਾਹ ਨਾ ਕਰਦਿਆਂ ਸਖ਼ਤ ਮਿਹਨਤ ਕਰਕੇ ਅਨਾਜ ਪੈਦਾ ਕੀਤਾ ਅਤੇ ਪੂਰੇ ਦੇਸ਼ ਦਾ ਹੀ ਢਿੱਡ ਨਹੀਂ ਭਰਿਆ ਸਗੋਂ ਉਨ੍ਹਾਂ ਦਾ ਪੈਦਾ ਕੀਤਾ ਅਨਾਜ ਵਿਦੇਸ਼ਾਂ ਨੂੰ ਵੀ ਸਪਲਾਈ ਹੋਣ ਲੱਗਾ ਪੰਜਾਬ  ਹਰਿਆਣਾ ਦੇ ਕਿਸਾਨਾਂ ਦੀ ਸਖਤ ਮਿਹਨਤ ਕਰ ਕੇ ਅੱਜ ਭਾਰਤ ਦੇਸ਼ ਕੋਲ ਵੱਡੇ ਅਨਾਜ ਦੇ ਭੰਡਾਰ ਹਨ ਪਰ ਹੁਣ ਜੋ ਨਵਾਂ ਖੇਤੀਬਾੜੀ ਕਨੂੰਨ ਪਾਸ ਕੀਤਾ ਗਿਆ ਹੈ ਪੂਰੇ ਦੇਸ਼ ਦਾ ਕਿਸਾਨ ਇਸ ਦੇ ਵਿਰੋਧ ਵਿੱਚ ਆ ਗਿਆ ਹੈ ਅਤੇ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਿਹਾ ਹੈ ਪਰ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਉਪਰ ਦੇਸ਼ ਅੰਦਰ ਕਈ ਥਾਵਾਂ ਉੱਪਰ ਮੁਕੱਦਮੇ ਦਰਜ ਕੀਤੇ ਗਏ ਹਨ ਜਿਸ ਦਾ ਅਸੀ ਸਖਤ ਸ਼ਬਦਾਂ ਵਿਚ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕੇ ਪੂਰੇ ਦੇਸ਼ ਵਿਚ ਕਿਸਾਨਾਂ ਉੱਪਰ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ  ਦੇਸ਼ ਦੇ ਵਿਗੜ ਰਹੇ ਹਾਲਾਤਾਂ ਤੇ ਕਾਬੂ ਪਾਉਣ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਕੇ ਕਿਸਾਨ ਹਿਰਦੇ ਸਾਂਤ ਕੀਤੇ ਜਾਣ ਹਰਿਆਣਾ ਕਮੇਟੀ ਨੇ ਕਿਹਾ ਕੇ ਕਿਸਾਨਾਂ ਲਈ ਲੋੜ ਅਨੁਸਾਰ ਲੰਗਰ ਮੈਡੀਕਲ ਦੀਆਂ ਸਹੂਲਤਾਂ ਲਈ ਹਰ ਤਰਾਂ ਦੀ ਮੱਦਦ ਕੀਤੀ ਜਾਵੇਗੀ ਇਸ ਸਮੇਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ  ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ, ਕਰਨੈਲ ਸਿੰਘ ਨਿੰਮਨਾਬਾਦ ਸੀਨੀਅਰ ਮੀਤ ਪ੍ਰਧਾਨ, ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਜਸਬੀਰ ਸਿੰਘ ਭਾਟੀ ਜਨਰਲ ਸਕੱਤਰ, ਚੰਨਦੀਪ ਸਿੰਘ ਐਡਵੋਕੇਟ ਮੀਤ ਸਕੱਤਰ, ਅਪਾਰ ਸਿੰਘ ਕਿਸ਼ਨਗਡ਼੍ਹ, ਗੁਰਚਰਨ ਸਿੰਘ ਚੀਮੌਂ, ਸਤਪਾਲ ਸਿੰਘ ਪਹੇਵਾ ਤਿੰਨੋਂ ਕਾਰਜਕਰਨੀ ਮੈਂਬਰ ਹਾਜ਼ਰ ਸਨ

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ