ਟ੍ਰਾਈਸਿਟੀ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਮੋਹਾਲੀ ਜਿਲੇ ਦੀਆ ਬੀਬੀਆਂ ਨੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ

ਕੌਮੀ ਮਾਰਗ ਬਿਊਰੋ | December 08, 2020 06:24 PM

ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਪ੍ਰੋਗਰਾਮ ਤਹਿਤ ਮੋਹਾਲੀ ਜਿਲੇ ਦੀ ਸੇਵਾ ਸੁਖਮਨੀ ਸੁਸਾਇਟੀ ਅਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਅਪਣਾ ਰੋਸ ਜਾਹਿਰ ਕੀਤਾ ਇਸ ਮੌਕੇ 'ਤੇ ਬੀਬੀਆ ਨੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਅੰਦੋਲਨ ਨੂੰ ਸਫਲ ਬਣਾਉਣ ਅਤੇ ਕਿਸਾਨਾਂ ਦੀ ਚੜ੍ਹਦੀ ਕਲ੍ਹਾ ਦੀ ਅਰਦਾਸ ਕੀਤੀ ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਘੜੂੰਆਂ, ਪਰਮਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਗੁਰਮਤਿ ਸਿੰਘ, ਗੁਰਪਾਲ ਸਿੰਘ, ਚਰਨ ਸਿੰਘ, ਰੁਲਦਾ ਸਿੰਘ, ਰਜਿੰਦਰ ਸਿੰਘ, ਭਰਪੂਰ ਸਿੰਘ, ਗੁਰੂਦਿਆਲ ਸਿੰਘ , ਬੰਤ ਸਿੰਘ ਨੇ ਅਪਣੇ ਵਿਚਾਰ ਰੱਖਦਿਆ ਕਿਹਾ ਕਿ ਮੋਦੀ ਸਰਕਾਰ ਨੇ ਤਿੰਨੇ ਕਾਲੇ ਕਾਨੂੰਨ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਲਾਗੂ ਕੀਤੇ ਹਨ ਜਦੋਂ ਕਿ ਪਹਿਲਾਂ ਹੀ ਕਰਜੇ ਦੀ ਮਾਰ ਝੱਲ ਰਿਹਾ ਅੰਨਦਾਤਾ ਨੂੰ ਇਹਨਾਂ ਕਾਲੇ ਕਾਨੂੰਨਾਂ ਨਾਲ ਨੁਕਸਾਨ ਹੋਵੇਗਾ ਇਹਨਾਂ ਆਗੂਆਂ ਨੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ । ਇਸ ਮੌਕੇ ਕਿਸਾਨ ਬੀਬੀਆ ਅਮਰਜੀਤ ਕੌਰ, ਸੁਰਿੰਦਰ ਕੌਰ, ਜਸਵੀਰ ਕੌਰ , ਹਰਜੀਤ ਕੋਰ, ਮਨਜੀਤ ਕੌਰ, ਗੁਰਦੀਪ ਕੌਰ, ਸੁਖਦੀਪ ਕੌਰ, ਚਰਨਜੀਤ ਕੌਰ, ਰਜਿੰਦਰ ਕੌਰ, ਸਰਬਜੀਤ ਕੌਰ, ਤਜਿੰਦਰ ਕੌਰ ਜਸਪਾਲ ਕੌਰ ਨੇ ਬੋਲਦਿਆਂ ਭਾਰਤ ਦੀਆ ਸਾਰੀਆ ਮਹਿਲਾਵਾਂ ਨੂੰ ਕਿਸਾਨੀ ਹੱਕਾ ਲਈ ਡਟਣ ਦਾ ਹੋਕਾ ਦਿੰਦਿਆਂ ਦਿੱਲੀ ਚੱਲੋ ਦੀ ਅਪੀਲ ਕੀਤੀ। ਇਹਨਾਂ ਬੀਬੀਆਂ ਨੇ ਕੰਗਨਾ ਰਣੋਤ ਵੱਲੋਂ ਪੰਜਾਬ ਦੀਆ ਮਹਿਲਾਵਾ ਉੱਤੇ ਕੀਤੀ ਟਿੱਪਣੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੰਗਨਾ ਨੂੰ ਚਿਤਾਵਨੀ ਦਿੱਤੀ ਕਿ ਉਹ ਤੁਰੰਤ ਮਹਿਲਾਵਾਂ ਤੋਂ ਮੁਆਫੀ ਮੰਗਣ। ਅਤੇ ਜਦੋ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉੱਦੋ ਤੱਕ ਸੰਘਰਸ਼ ਜਾਰੀ ਰੱਖਣ ਦਾ ਆਹਿੰਦ ਲਿਆ। ਇਸ ਮੌਕੇ ਸੁਪਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਬਰਿੰਦਰ ਸਿੰਘ, ਹਰਜੀਤ ਸਿੰਘ, ਕਮਲਜੀਤ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ