ਟ੍ਰਾਈਸਿਟੀ

ਉੱਘੇ ਫ਼ਿਲਮਸਾਜ਼ ਰਾਜੀਵ ਕੁਮਾਰ ਆਏ ਕਿਸਾਨਾਂ ਦੇ ਹੱਕ ਵਿਚ ਰਾਸ਼ਟਰਪਤੀ ਅਵਾਰਡ ਵਾਪਸ ਕਰਨ ਦਾ ਕੀਤਾ ਐਲਾਨ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | December 08, 2020 07:46 PM



ਖਰੜ :- ਉੱਘੇ ਲੋਕ ਪੱਖੀ ਫ਼ਿਲਮ ਸਾਜ ਰਾਜੀਵ ਕੁਮਾਰ ਨੇ ਦਿੱਲੀ ਵਿਖੇ ਟਿੱਕਰੀ ਬਾਰਡਰ 'ਤੇ ਲੱਗੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੀਲਾਂ ਲੰਮੇਂ ਪੰਡਾਲ ਵਿੱਚ ਪਹੁੰਚ ਕੇ ਇਹ ਐਲਾਨ ਕੀਤਾ ਕਿ " ਮੈਂ ਕਿਸਾਨਾਂ 'ਤੇ ਮੜ੍ਹੇ ਖੇਤੀ ਕਾਨੂੰਨਾਂ ਅਤੇ ਇਸ ਮੁੱਦੇ 'ਤੇ ਕੇਂਦਰੀ ਹਕੂਮਤ ਦੇ ਨਾਂਹ ਪੱਖੀ ਰਵੱਈਏ ਦੇ ਚੱਲਦਿਆਂ ਆਪਣੀਆਂ ਫਿਲਮਾਂ ਲਈ ਮਿਲੇ ਹੋਏ ਰਾਸ਼ਟਰਪਤੀ ਅਵਾਰਡ ਨੂੰ ਵਾਪਸ ਕਰਦਾ ਹਾਂ"। ਉਹਨਾਂ ਆਖਿਆ ਕਿ ਮੈਂ ਜਿਹਨਾਂ ਕਿਰਤੀ ਲੋਕਾਂ ਦੀ ਬੇਹਤਰੀ ਲਈ ਆਪਣੀਆਂ ਫ਼ਿਲਮਾਂ ਦਾ ਨਿਰਮਾਣ ਕੀਤਾ ਜਿਸ ਦੇ ਬਦਲੇ ਮੈਨੂੰ ਅਵਾਰਡ ਪ੍ਰਾਪਤ ਹੋਏ ਹਨ ਪਰ ਅੱਜ ਉਹੀ ਲੋਕ ਸਰਦ ਰਾਤਾਂ 'ਚ ਸੜਕਾਂ 'ਤੇ ਰੁਲ ਰਹੇ ਹਨ ਅਤੇ ਸਰਕਾਰ ਉਹਨਾਂ ਵੱਲ ਧਿਆਨ ਨਹੀਂ ਦੇ ਰਹੀ ਅਜਿਹੇ ਹਲਾਤਾਂ 'ਚ ਸਰਕਾਰ ਵੱਲੋਂ ਮਿਲੇ ਅਵਾਰਡ ਨੂੰ ਆਪਣੇ ਕੋਲ ਰੱਖਣਾ ਵਾਜਬ ਨਹੀਂ। ਇਸ ਮੌਕੇ ਪੰਡਾਲ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੋਂ ਇਲਾਵਾ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਵੀ ਮੌਜੂਦ ਸਨ। ਰਾਜੀਵ ਕੁਮਾਰ ਅਤੇ ਸੁਰਿੰਦਰ ਸ਼ਰਮਾਂ ਆਪਣੇ ਸਾਥੀਆਂ ਸਮੇਤ ਕਿਸਾਨਾਂ ਦੇ ਇਕੱਠ 'ਚ ਪੁੱਜੇ ਅਤੇ ਉਹਨਾ ਆਪਣੀਆਂ ਫਿਲਮਾਂ ਬਦਲੇ ਮਿਲੇ ਰਾਸ਼ਟਰਪਤੀ ਅਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਵਰਨਣਯੋਗ ਹੈ ਕਿ ਰਾਜੀਵ ਕੁਮਾਰ ਨਾਬਰ, ਆਤੂ ਖੋਜੀ, ਚੰਮ , ਆਪਣਾ ਪਾਸ਼ ਤੇ ਸੀਰੀ ਵਰਗੀਆਂ ਬਹੁ ਚਰਚਿਤ ਫ਼ਿਲਮਾਂ ਦਾ ਨਿਰਮਾਣ ਕਰਨ ਰਾਹੀਂ ਦੇਸ਼ ਵਿਦੇਸ਼ 'ਚ ਵਸਦੇ ਪੰਜਾਬੀ ਜਗਤ ਦੇ ਅੰਦਰ ਨਾਮਣਾ ਖੱਟ ਚੁੱਕੇ ਹਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ