ਟ੍ਰਾਈਸਿਟੀ

‘ਭਾਰਤ ਬੰਦ’ ਦੀ ਹਮਾਇਤ ’ਚ ਪੱਤਰਕਾਰ, ਲੇਖਕ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ, ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ

ਕੌਮੀ ਮਾਰਗ ਬਿਊਰੋ | December 08, 2020 07:48 PM


ਚੰਡੀਗਡ਼੍ਹ,  
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗਡ਼੍ਹ ਦੀਆਂ ਪੱਤਰਕਾਰ, ਲੇਖਕ ਅਤੇ ਮੁਲਾਜ਼ਮ ਜਥੇਬੰਦੀਆਂ ਨੇ ‘ਭਾਰਤ ਬੰਦ’ ਦੇ ਸੱਦੇ ’ਤੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਹੈ। ਇਹ ਰੋਸ ਪ੍ਰਦਰਸ਼ਨ ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਇੰਡੀਅਨ ਐਕਸਪ੍ਰੈੱਸ ਐਂਪਲਾਈਜ਼ ਯੂਨੀਅਨ, ਯੂਐਨਆਈ ਐਂਪਲਾਈਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ, ਪੰਜਾਬੀ ਪੱਤਰਕਾਰ ਲੇਖਕ ਮੰਚ, ਪੰਜਾਬ ਯੂਨੀਅਨ ਆਫ਼ ਜਰਨਲਿਸਟ, ਇੰਡੀਅਨ ਯੂਨੀਅਨ ਆਫ ਜਰਨਲਿਸਟ, ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੋਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸ੍ਰੀ ਅਨਿਲ ਕੁਮਾਰ ਗੁਪਤਾ ਅਤੇ ਜਨਰਲ ਸਕੱਤਰ ਰੂਚੀਕਾ ਐਮ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਮਨਮਾਨੀਆਂ ਕਰਦਿਆਂ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਤਰਫੋਂ ਬਿਨਾਂ ਕਿਸੇ ਸਲਾਹ ਤੋਂ ਲਿਆਂਦੇ ਤਿੰਨੇ ਖੇਤੀ ਕਾਨੂੰਨ ਕਿਸਾਨੀ ਦੇ ਨਾਲੋਂ-ਨਾਲ ਹਰ ਖੇਤਰ ਨੂੰ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਕੰਵਲਜੀਤ ਸਿੰਘ ਅਤੇ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਆਪਣੇ ਅਡ਼ੀਅਲ ਰਵਈਆ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਵੇ।
ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗਡ਼੍ਹ ਦੇ ਸੁਖਚੈਨ ਸਿੰਘ ਖਹਿਰਾ, ਪੰਜਾਬੀ ਪੱਤਰਕਾਰ ਲੇਖਕ ਮੰਚ ਤੋਂ ਤਰਲੋਚਨ ਸਿੰਘ, ਸਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ, ਤੇਜਿੰਦਰ ਸਿੰਘ ਰਾਜੇਵਾਲ ਅਤੇ ਹੋਰਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ।
ਰੋਸ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਮਰਾਲਾ ਤੋਂ ਤੇਜਿੰਦਰ ਸਿੰਘ ਰਾਜੇਵਾਲ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ( Chd.Chapter) ਜੈ ਸਿੰਘ ਛਿੱਬੜ, ਇੰਡੀਅਨ ਐਕਸਪ੍ਰੈਸ ਐਂਪਲਾਈਜ਼ ਯੂਨੀਅਨ ਦੇ ਰਾਜ ਕੁਮਾਰ ਸ੍ਰੀਵਾਸਤਵ, ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ), ਪੰਜਾਬ ਕਿਸਾਨ ਯੂਨੀਅਨ ਤੋਂ ਕੰਵਲਜੀਤ ਸਿੰਘ, ਸੈਕਟਰ-17 ਟਰੈਡਰਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਵਿੰਦਰ ਕਾਲਡ਼ਾ, ਸੁਚੇਤਕ ਰੰਗ ਮੰਚ ਤੋਂ ਅਨਿਤਾ ਸਵਦੀਸ਼, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਪਰਮਹੰਸ ਰੁਮਾਣਾ, ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ, ਪੀਸੀਐੱਮਐੱਸ ਐਸੋਸੀਏਸ਼ਨ ਪੰਜਾਬ, ਕੇਂਦਰੀ ਪੰਜਾਬੀ ਲਿਖਾਰੀ ਸਭਾ ਪੰਜਾਬ, ਪੇਂਡੂ ਸੰਘਰਸ਼ ਕਮੇਟੀ, ਪੰਜਾਬ ਕਿਸਾਨ ਯੂਨੀਅਨ, ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਅਤੇ ਚੰਡੀਗਡ਼੍ਹ, ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ