ਸੰਸਾਰ

ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਯੂਰਪੀਅਨ ਪਾਰਲੀਮੈਂਟ ਸਾਹਮਣੇ 13 ਦਸੰਬਰ ਦੀ ਰੋਸ ਰੈਲੀ ਵਿੱਚ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦੇ ਹੋਣਗੇ ਸ਼ਾਮਲ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | December 09, 2020 06:45 PM

ਨਵੀਂ ਦਿੱਲੀ - ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਕਿ 13 ਦਸੰਬਰ ਨੂੰ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਭਾਈ ਜਗਦੀਸ਼ ਸਿੰਘ ਭੂਰਾ ਵੱਲੋਂ ਬੈਲਜੀਅਮ ਦੇ ਪੰਜਾਬ ਹਿੱਤੂ ਭਾਈਚਾਰੇ ਦੇ ਸਹਿਯੋਗ ਨਾਲ ਯੂਰਪੀਅਨ ਪਾਰਲੀਮੈਂਟ ਬਰੱਸਲ ਅੱਗੇ ਰੱਖੀ ਰੋਸ ਰੈਲੀ ਵਿੱਚ ਵਰਲਡ ਸਿੱਖ ਪਾਰਲੀਮੈਂਟ ਦੇ ਯੂਰਪ ਦੇ ਨੁਮਾਇੰਦੇ ਸ਼ਮੂਲੀਅਤ ਕਰਨਗੇ ।

ਦੇਸ਼ ਪੰਜਾਬ ਕੀ ਪੂਰੇ ਹਿੰਦੁਸਤਾਨ ਦਾ ਕਿਸਾਨ ਆਪਣੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਿਹਾ ਹੈ ਜਦ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਦੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਮੰਨਣ ਦੀ ਬਜਾਏ ਇਸ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਗੱਲ-ਬਾਤ ਵਿੱਚ ਉਲਝਾਈ ਰੱਖਣ ਦੀ ਨੀਤੀ ਤੇ ਚੱਲ ਰਹੀ ਹੈ ਤੇ ਦੂਜੇ ਪਾਸੇ ਆਪਣੇ ਚਾਪਲੂਸ ਕਿਸਾਨਾਂ ਦੀ ਖਰੀਦੋ ਫ਼ਰੋਖ਼ਤ ਕਰਕੇ ਜਾਲੀ ਕਿਸਾਨ ਜਥੇਬੰਦੀਆਂ ਖੜੀਆਂ ਕਰਕੇ ਉਹਨਾ ਨਾਲ ਮੀਟਿੰਗਾਂ ਤੇ ਆਪਣੇ ਗੋਦੀ ਮੀਡੀਏ ਸਾਹਮਣੇ ਇਹਨਾ ਕਾਲੇ ਕਾਨੂੰਨਾਂ ਦੇ ਸੋਹਿਲੇ ਗਵਾ ਰਿਹੀ ਹੈ । ਇਹੋ ਜਿਹੀ ਚਾਣਕੀਆ ਨੀਤੀ ਹਿੰਦੁਸਤਾਨ ਦੀ ਸਰਕਾਰ ਵੱਲੋਂ ਸਿੱਖਾਂ ਦੀ ਅਜ਼ਾਦੀ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਵੀ ਅਪਣਾਈ ਸੀ ਤੇ ਇਸ ਨੀਤੀ ਨੇ ਸਿੱਖਾਂ ਦੇ ਸੰਘਰਸ਼ ਨੂੰ ਨੁਕਸਾਨ ਵੀ ਪਹੁੰਚਾਇਆ ਸੀ ।

ਹੁਣ ਮੰਨੂਵਾਦੀ ਮੋਦੀ ਦੀ ਸ਼ਾਤਰ ਸਰਕਾਰ ਆਪਣੇ ਚਾਣਕੀਆ ਗੁਰੂ ਦੇ ਸਾਮ, ਦਾਮ, ਭੇਦ, ਦੰਡ ਦੀ ਨੀਤੀਆਂ ਤੇ ਚੱਲ ਇਸ ਸੰਘਰਸ਼ ਨੂੰ ਫੇਲ ਕਰਨ ਦਾ ਹਰ ਹੱਥ ਕੰਡਾ ਆਪਣਾ ਰਹੀ ਹੈ । ਇਹ ਕਿਸਾਨਾਂ ਦਾ ਸੰਘਰਸ਼ ਹੁਣ ਚਰਮ ਸੀਮਾ ਤੇ ਪੰਹੁਚ ਕੇ ਲੋਕਾਂ ਦਾ ਸੰਘਰਸ਼ ਬਣ ਗਿਆ ਹੈ । ਸੰਸਾਰ ਦੇ ਕੋਨੇ ਕੋਨੇ ਵਿੱਚ ਵੱਸਣ ਵਾਲੇ ਦੇਸ਼ ਪੰਜਾਬ ਦੇ ਵਾਸੀ ਇਸ ਕਿਸਾਨੀ ਸੰਘਰਸ਼ ਦੀ ਹਰ ਪਹਿਲੂ ਤੋਂ ਸਪੋਰਟ ਕਰ ਰਹੇ ਹਨ । ਉਹ ਵਿਦੇਸ਼ੀ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਭਾਰਤੀ ਸਰਕਾਰ ਤੇ ਦਬਾਉ ਪਾਉਣ ਲਈ ਰੈਲੀਆਂ ਕਰ ਰਹੇ ਹਨ ।

ਇਸੇ ਸੰਦਰਭ ਵਿੱਚ ਹੀ ਯੂਰਪ ਦੇ ਸਿੱਖਾਂ ਵੱਲੋਂ ਯੂਰਪੀਅਨ ਪਾਰਲੀਮੈਂਟ ਬਰੱਸਲ ਵਿੱਚ ਰੋਸ ਰੈਲੀ ਕੀਤੀ ਜਾ ਰਹੀ ਹੈ । ਇਸ ਰੈਲੀ ਵਿੱਚ ਵਰਲਡ ਸਿੱਖ ਪਾਰਲੀਮੈਂਟ ਦੇ ਯੂਰਪ ਦੇ ਨੁਮਾਇੰਦੇ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ ਜਰਮਨੀ, ਭਾਈ ਹਰਜੀਤ ਸਿੰਘ ਗਿੱਲ, ਭਾਈ ਜਸਵਿੰਦਰ ਸਿੰਘ ਹਾਲੈਂਡ, ਭਾਈ ਪਿਰਥੀਪਾਲ ਸਿੰਘ, ਭਾਈ ਸਤਨਾਮ ਸਿੰਘ ਫਰਾਂਸ ਅਤੇ ਭਾਈ ਕੁਲਦੀਪ ਸਿੰਘ ਬੈਲਜੀਅਮ ਸ਼ਾਮਲ ਹੋਣਗੇ ਤੇ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਕਰਨਗੇ ।

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ