ਟ੍ਰਾਈਸਿਟੀ

ਕੇਂਦਰ ਦੀ ਬੀ ਜੇ ਪੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮੋਹਾਲੀ ਚਰਚਸ ਅਸੋਸੀਏਸ਼ਨ ਵੱਲੋਂ ਹਾ ਦਾ ਨਾਅਰਾ

ਕੌਮੀ ਮਾਰਗ ਬਿਊਰੋ | December 14, 2020 10:15 AM

ਮੋਹਾਲੀ - ਕੇਂਦਰ ਦੀ ਬੀ ਜੇ ਪੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ ਵਿੱਚ  ਮੋਹਾਲੀ ਚਰਚਸ ਅਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਕੈਂਡਲ ਮਾਰਚ ਕੱਢ ਕੇ ਰੋਸ ਵਿਅਕਤ ਕੀਤਾ ਗਿਆ।

ਇਸ ਦੌਰਾਨ ਰੈਵ. ਅਨਿਲ ਰੋਏ ਜੀ ਨੇ ਕਿਹਾ ਕਿ ਇਨ੍ਹਾਂ ਤਿੰਨ ਖੇਤੀ ਬਿੱਲਾਂ (ਇਸ਼ੈਂਸ਼ਲ ਕਮੌਡਟੀ, ਕਾਂਟਰੈਕਟ ਫਾਰਮਿੰਗ ਅਤੇ ਏ ਪੀ ਐਮ ਸੀ) ਦੇ ਲਾਗੂ ਹੋਣ ਨਾਲ ਸਭ ਤੋਂ ਵੱਧ ਕਿਸਾਨ ਅਤੇ ਮਜ਼ਦੂਰ ਪ੍ਰਭਾਵਿਤ ਹੋਣਗੇ। ਇਹ ਬਿੱਲ ਕਿਸਾਨਾਂ ਦੀਆਂ ਜ਼ਮੀਨਾਂ ਲੀਜ਼ ਤੇ ਲੈਣ ਦੀ ਤਿਆਰੀ ਵੱਜੋਂ ਹਨ। ਇਹਨਾਂ ਬਿੱਲਾਂ ਦੇ ਦੇਸ਼ ਵਿੱਚ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਅਦਾਰਿਆਂ ਦੇ ਹੱਥਾਂ ਵਿੱਚ ਜਾਣ ਨਾਲ ਮਜ਼ਦੂਰਾਂ ਲਈ ਰੋਜ਼ਗਾਰ ਦੇ ਮੌਕੇ ਘੱਟਣਗੇ। ਇਹ ਕਿਸਾਨੀ ਲਈ ਅਣਸੁਖਾਵਾਂ ਮਾਹੌਲ ਪੈਦਾ ਕਰ ਦੇਣਗੇ। ਇਸ ਲਈ ਅਸੀਂ ਆਪਣੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਦੀ ਹਾਂ ਦੇ ਵਿੱਚ ਹਾਂ ਦਾ ਨਾਅਰਾ ਮਾਰਦੇ ਹੋਏ ਇਹਨਾਂ ਤਿੰਨੇ ਬਿੱਲਾਂ ਨੂੰ ਰੱਦ ਕਰਨ ਦੀ ਪੁਰਜੋਰ ਅਪੀਲ ਕਰਦੇ ਹਾਂ ਅਤੇ ਉਹਨਾਂ ਨੇ ਕਿਹਾ ਕਿ ਮੋਹਾਲੀ ਦਾ ਮਸੀਹੀ ਭਾਈਚਾਰਾ ਆਪਣੇ ਕਿਸਾਨ ਮਜ਼ਦੂਰ ਭਰਾਵਾਂ ਦੇ ਹਰ ਪੱਖੋਂ ਨਾਲ ਹੈ।

ਇਸ ਮੌਕੇ ਤੇ ਮੋਹਾਲੀ ਚਰਚਸ ਅਸੋਸੀਏਸ਼ਨ ਦੇ ਪ੍ਰਧਾਨ ਰੈਵ. ਅਨਿਲ ਰੋਏ, ਪਾਸਟਰ ਐਮ ਡੀ ਸੈਮੂਏਲ ਮੀਤ ਪ੍ਰਧਾਨ, ਸ਼ੀਜੂ ਫ਼ਿਲਿੱਪ ਖ਼ਜ਼ਾਨਚੀ, ਸ਼੍ਰੀ ਸੰਨੀ ਬਾਵਾ ਮੈਂਬਰ ਮਸੀਹ ਭਲਾਈ ਬੋਰਡ, ਪਾਸਟਰ ਰਾਜੂ ਚਾਕੂ ਜਨਰਲ ਸੈਕਟਰੀ, ਪਾਸਟਰ ਪ੍ਰਸਾਦ ਪੌਲ, ਪਾਸਟਰ ਦਰਸ਼ਨ, ਪਾਸਟਰ ਜੈ ਪਾਲ, ਬ੍ਰਦਰ ਰਿਤੇਸ਼, ਬ੍ਰਦਰ ਡੈਨੀਏਲ, ਬ੍ਰਦਰ ਲਾਲ ਚੰਦ, ਬਿਹਾਰੀ ਲਾਲ, ਸਲਵਿੰਦਰ ਅਤੇ ਬ੍ਰਦਰ ਅਨਿਲ ਆਦਿ ਹਾਜ਼ਰ ਸਨ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ