ਹਰਿਆਣਾ

ਬਾਬਾ ਬਲਬੀਰ ਸਿੰਘ ਵਲੋਂ ਸੰਤ ਰਾਮ ਸਿੰਘ ਸੀਂਘੜੇ ਵਾਲਿਆਂ ਦੇ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | December 17, 2020 05:44 PM

 

 

ਅੰਮ੍ਰਿਤਸਰ -ਸਿੰਘੂ ਸਰਹੱਦ ਤੇ ਚਲ ਰਹੇ ਕਿਸਾਨ ਅੰਦੋਲਨ ਵਿੱਚ ਸਹਿਯੋਗ ਕਰ ਰਹੇ ਸੰਤ ਰਾਮ ਸਿੰਘ ਨਾਨਕਸਰ ਸੀਂਘੜਾ ਵਾਲਿਆਂ ਵਲੋਂ ਕਿਸਾਨੀ ਮਸਲੇ ਸਰਕਾਰ ਵੱਲੋਂ ਨਾ ਹੱਲ ਕੀਤੇ ਜਾਣ ਦੇ ਰੋਸ ਵਜੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲੈਣ ਤੇ ਨਿਹੰਗ ਸਿੰਘਾਂ ਦੇ ਮੁਖ ਦਲਪੰਥ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਤੇ ਅਫਸੋਸ ਦਾ ਇਜ਼ਹਾਰ ਕੀਤਾ ਹੈ

  ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਭਾਈਚਾਰੇ ਨਾਲ ਜਨ ਸਧਾਰਨ ਕਿਸ ਭਾਵਨਾ ਨਾਲ ਜੁੜਿਆ ਹੈ ਇਸ ਦੀ ਤਸਵੀਰ ਬਾਬਾ ਰਾਮ ਸਿੰਘ ਸੀਂਘੜੇ ਵਾਲਿਆਂ ਅਤੇ ਉਥੇ ਪੁਜੇ ਲੋਕਾਂ ਦੀਆਂ ਭਾਵਨਾਵਾਂ ਤੋਂ ਸਪੱਸ਼ਟ ਹੋ ਜਾਂਦੀ ਹੈ ਜੋ ਸਰਕਾਰ ਨੂੰ ਦਿਸ ਨਹੀਂ ਰਿਹਾ ਹੈ ਤੇ ਉਹ ਆਨੇ ਬਹਾਨੇ ਇਸ ਸੰਘਰਸ਼ ਨੂੰ ਲੰਬਾ ਕਰ ਰਹੀ ਹੈਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਬਾਬਾ ਰਾਮ ਸਿੰਘ ਤੋਂ ਇਲਾਵਾ ਕਈ ਕਿਸਾਨ ਵੀ ਆਪਣੀ ਜਾਨ ਗੁਆ ਚੁੱਕੇ ਹਨ ਜੋ ਇਸ ਸੰਘਰਸ਼ ਦੇ ਸ਼ਹੀਦ ਬਨਣਗੇਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਰਖ ਤੇ ਪਰਖਣ ਦੀ ਨੀਤੀ ਨੂੰ ਤਿਆਗ ਕੇ ਕਾਨੂੰਨ ਤੁਰੰਤ ਰੱਦ ਕਰੇਬਾਬਾ ਬਲਬੀਰ ਸਿੰਘ ਅਕਾਲੀ ਨੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਰੇ ਹੀ ਕਿਸਾਨਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਬਾਬਾ ਰਾਮ ਸਿੰਘ ਗੁਣੀ ਗਿਆਨੀ,  ਧਾਰਮਿਕ ਬਿਰਤੀ ਵਾਲੀ ਸ਼ਖਸ਼ੀਅਤ ਸਨਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ    

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ