ਟ੍ਰਾਈਸਿਟੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੌਮੀ ਮਾਰਗ ਬਿਊਰੋ | December 17, 2020 07:30 PM

ਚੰਡੀਗੜ੍ਹ -  ਨੋਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਹੀਦੀ  ਗੁਰਪੂੁਰਬ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਵੱਲੋ ਚੰਡੀਗੜ੍ਹ ਸਮੂੰਹ ਗੁਰਦੁਆਰਾ ਪ੍ਰਬੰਧਕ ਸੰਗਠਨ ਅਤੇ ਵੱਖੑਵੱਖ ਗੁਰਦੁਆਰਿਆਂ, ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੈਕਟਰ 22 ਡੀ ਚੰਡੀਗੜ੍ਹ ਤਂੋ ਸਜਾਇਆ ਗਿਆ। ਇਸ ਮੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸੱਚਖੰਡ ਪਾਲਕੀ ਸਾਹਿਬ ਜੱਥੇ ਵੱਲੋ ਬਹੁਤ ਹੀ ਸੁੰਦਰ ਢੰਗ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਸੁਸੋਬਿਤ ਸਨ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੰਡਰੀ ਸਕੂਲ ਅਤੇ ਪਬਲਿਕ ਸਕੂਲ ਸੈਕਟਰ 35 ਅਤੇ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਸੈਕਟਰ 40 ਦੇ ਬੱਚੇ, ਬੈਡ ਬਾਜੇ ਧਾਰਮਿਕ ਧੁੰਨਾਂ ਬਿਖੇਰ ਰਹੇ ਸਨ ਗੱਤਕਾਂ ਪਾਰਟੀਆਂ ਵੱਲੋ ਗੱਤਕੇ ਦੇ ਜੋਹਰ ਦਿਖਾ ਕੇ ਮਹੋਲ ਨੂੰ ਹੋਰ ਵੀ ਮਨਮੋਹਣਾ ਕੀਤਾ ਜਾ ਰਿਹਾ ਸੀ। ਇਹ ਨਗਰ ਕੀਰਤਨ ਗੁਰਦੁਆਰਾ ਸੈਕਟਰ 22 ਡੀ ਤਂੋ ਆਰੰਭ ਹੋ ਕੇ ਸੈਕਟਰ 17, 18 ਰਾਹੀ ਗੁਰਦੁਆਰਾ ਸੈਕਟਰ 8 ਪੁੱਜਾ। ਇੱਥਂੋ ਗੁਰਦੁਆਰਾ ਸੈਕਟਰ 7, ਸੈਕਟਰ 19, 27, 30, 20, 21, 22, 23 ਦੀਆਂ ਮਾਰਕੀਟਾਂ ਰਾਹੀ ਹੁੰਦਾ ਹੋਇਆ ਗੁਰਦੁਆਰਾ ਸੈਕਟਰ 23, 24 ਨੂੰ ਹੋ ਕੇ ਸੈਕਟਰ 36 ਤੋ ਹੁੰਦਾ ਹੋਇਆ ਸੈਕਟਰ 37 ਵਿਖੇ ਦੇਰ ਸਾਮੀਂ ਸੰਪੂਰਨ ਹੋਇਆ। ਰਸਤੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਮਾਰਕੀਟ ਐਸੋਸੀਏਸਨ ਅਤੇ ਸਮਾਜਸੇਵੀ ਸੰਸਥਾਵਾਂ ਨੇ ਥਾਂੑਥਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਉਨ੍ਹਾਂ ਤਰ੍ਹਾਂੑਤਰ੍ਹਾਂ ਦੇ ਲੰਗਰ ਵੀ ਲਗਾਏ ਹੋਏ ਸਨ। ਇਸ ਉਪਰੰਤ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਸਹਿਗਲ, ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਨੇ ਨਗਰ ਕੀਰਤਨ ਵਿੱਚ ਸਮੂਲਿਅਤ ਕਰਨ ਵਾਲੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੋਕੇ ਚੰਡੀਗੜ੍ਹ ਸਮੂੰਹ ਗੁਰਦੁਆਰਾ ਪ੍ਰਬੰਧਕੀ ਸੰਗਠਨ ਦੇ ਚੇਅਰਮੈਨ ਜੱਥੇਦਾਰ ਤਾਰਾ ਸਿੰਘ, ਸਕੱਤਰ ਜਨਰਲ ਰਘਬੀਰ ਸਿੰਘ ਰਾਮਪੁਰ, ਨਾਇਬ ਸਿੰਘ ਦਾਊਮਾਜਰਾ, ਜਸਬੀਰ ਸਿੰਘ ਉੱਪਲ, ਇੰਦਰਜੀਤ ਸਿੰਘ ਬਿੱਟੂ, ਸਮਾਜਸੇਵੀ ਪਰਮਦੀਪ ਸਿੰਘ ਭਬਾਤ, ਪ੍ਰੇਮ ਸਿੰਘ ਮਲੋਆ, ਬਾਬਾ ਅਜੀਤ ਸਿੰਘ ਸੈਣੀ, ਬਲਜੀਤ ਸਿੰਘ, ਅਮਰਜੀਤ ਸਿੰਘ, ਗੁਰਿੰਦਰ ਸਿੰਘ ਓਬਰਾਏ, ਇੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ ਤੋ ਇਲਾਵਾ ਵੱਖ ਵੱਖ ਗੁਰਦੁਆਰਿਆਂ ਦੇ ਪ੍ਰਬੰਧਕ, ਸਮਾਜਸੇਵੀ, ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਆਗੂ ਮੋਜੂਦ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ