ਖੇਡ

ਰਾਣਾ ਸੋਢੀ ਵੱਲੋਂ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤਣ ਲਈ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਸ਼ਲਾਘਾ

ਕੌਮੀ ਮਾਰਗ ਬਿਊਰੋ | December 20, 2020 07:34 PM

ਚੰਡੀਗੜ੍ਹ,

ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਰਮਨੀ ਵਿਖੇ ਕੋਲੋਨ ਬਾਕਸਿੰਗ ਵਿਸ਼ਵ ਚੈਂਪੀਅਨਸ਼ਿਪ ਦੌਰਾਨ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਮਹਿਲਾ ਮੁੱਕੇਬਾਜ਼ ਅਤੇ ਉਲੰਪਿਕ ਕੁਆਲੀਫ਼ਾਇਰ ਸਿਮਰਨਜੀਤ ਕੌਰ ਬਾਠ ਨੂੰ ਉਸ ਦੀ ਮਾਣਮੱਤੀ ਸਫ਼ਲਤਾ ਲਈ ਵਧਾਈ ਦਿੱਤੀ ਹੈ। ਰਾਣਾ ਸੋਢੀ ਨੇ ਕਿਹਾ ਕਿ 25 ਸਾਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਜਿਵੇਂ ਆਪਣੀ ਜਰਮਨ ਵਿਰੋਧੀ ਮੁੱਕੇਬਾਜ਼ ਨੂੰ ਫ਼ਾਈਨਲ ਵਿਚ ਚਿੱਤ ਕਰਨ ਕਲੀਨ ਮੁੱਕਿਆਂ ਨਾਲ ਤੇਜ਼ ਫੁਟਵਰਕ ਕੀਤਾ, ਉਸ ਤੋਂ ਪੂਰੀ ਉਮੀਦ ਹੈ ਕਿ ਉਹ ਨਿਸ਼ਚਿਤ ਤੌਰ `ਤੇ ਟੋਕਿਓ ਓਲੰਪਿਕ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰੇਗੀ।

ਇੱਥੇ ਜਾਰੀ ਬਿਆਨ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਭਾਰਤ ਦੀ ਏ.ਆਈ.ਬੀ.ਏ. ਮਹਿਲਾ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਸਿਮਰਨਜੀਤ ਕੌਰ ਨੇ ਸੈਮੀਫ਼ਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 60 ਕਿਲੋ ਭਾਰ ਵਰਗ ਦੀ ਖ਼ਿਤਾਬੀ ਜੰਗ ਵਿੱਚ ਮਾਇਆ ਕਲੈਨਹੰਸ ਨੂੰ ਹਰਾ ਕੇ ਮੁਕਾਬਲਾ ਜਿੱਤਿਆ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਦੀ ਇਸ ਪਲੇਠੀ ਮਹਿਲਾ ਮੁੱਕੇਬਾਜ਼ ਦੀਆਂ ਉਲੰਪਿਕ ਦੀਆਂ ਤਿਆਰੀਆਂ ਦਾ ਸਾਰਾ ਖ਼ਰਚ ਚੁੱਕਣ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਧਾਰਣ ਪਰਿਵਾਰ ਦੀ ਧੀ ਦੀ ਅਸਧਾਰਣ ਪ੍ਰਾਪਤੀ ਹੈ ਅਤੇ ਰਾਜ ਸਰਕਾਰ ਵੱਲੋਂ ਉਸ ਦੇ ਖੇਡ ਕੈਰੀਅਰ ਨੂੰ ਹੋਰ ਅੱਗੇ ਵਧਾਉਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਵਿੱਚ ਮੱਲਾਂ ਕਾਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਪ੍ਰੇਰਣਾਸੋਰਤ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੀ ਪਹਿਲੀ ਪੰਜਾਬੀ ਮਹਿਲਾ ਮੁੱਕੇਬਾਜ਼ ਹੈ ਅਤੇ ਉਸ 'ਤੇ ਪੰਜਾਬ ਨੂੰ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਮੰਤਰੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਏਸ਼ੀਆ-ਓਸ਼ੇਨੀਆ ਕੁਆਲੀਫ਼ਾਇਰ ਵਿਚ ਚਾਂਦੀ ਦਾ ਤਮਗ਼ਾ ਹਾਸਲ ਕੀਤਾ ਹੈ ਅਤੇ ਹੁਣ ਉਹ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਪਿੜ ਵਿੱਚ ਭਾਰਤ ਦੀ ਨੁਮਾਇੰਦਗੀ ਲਈ ਖ਼ੁਦ ਨੂੰ ਤਿਆਰ ਕਰ ਰਹੀ ਹੈ।

ਦੱਸਣਯੋਗ ਹੈ ਕਿ ਕੋਲੋਨ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਤਿੰਨ ਸੋਨੇ ਦੇ ਤਮਗ਼ੇ ਜਿੱਤ ਹਨ, ਜਿਨ੍ਹਾਂ ਵਿਚ ਸਿਮਰਨਜੀਤ ਕੌਰ (60 ਕਿਲੋ ਭਾਰ ਵਰਗ), ਮਨੀਸ਼ਾ ਮੌਨ (57 ਕਿਲੋ ਭਾਰ ਵਰਗ) ਅਤੇ ਅਮਿਤ ਪੰਗਾਲ (52 ਕਿੱਲੋ ਭਾਰ ਵਰਗ) ਸ਼ਾਮਲ ਹਨ ਜਦ ਕਿ ਦੋ ਚਾਂਦੀ ਅਤੇ ਚਾਰ ਕਾਂਸੀ ਦਾ ਤਮਗ਼ੇ ਭਾਰਤ ਦੀ ਝੋਲੀ ਪਏ ਹਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ