ਖੇਡ

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ

ਦਵਿੰਦਰ ਸਿੰਘ ਕੋਹਲੀ | December 20, 2020 08:00 PM



ਚੰਡੀਗੜ੍ਹ,  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਲੋਨ (ਜਰਮਨੀ) ਵਿਖੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ।

ਸਿਮਰਨਜੀਤ ਨੂੰ ਪੰਜਾਬ ਦੀ ਮਾਣਮੱਤੀ ਧੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਕੇਬਾਜ਼ੀ ਖੇਡ ਦੇ ਇਸ ਵੱਕਾਰੀ ਤੇ ਵੱਡੇ ਮੁਕਾਬਲੇ ਵਿੱਚ ਉਸ ਦੀ ਇਹ ਪ੍ਰਾਪਤੀ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਹੁਣ ਮਹਿਲਾ ਮੁੱਕੇਬਾਜ਼ੀ ਦੇ ਗੜ੍ਹ ਵਜੋਂ ਜਾਣਿਆ ਜਾਣ ਲੱਗਾ ਹੈ ਜਿਸ ਲਈ ਸਿਮਰਨਜੀਤ, ਉਸ ਦੇ ਮਾਪੇ ਅਤੇ ਕੋਚ ਵਧਾਈ ਦੇ ਪਾਤਰ ਹਨ।

ਕਲੋਨ ਵਿਖੇ ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ 60 ਕਿਲੋ ਭਾਰ ਵਰਗ ਵਿੱਚ ਸਿਮਰਨਜੀਤ ਨੇ ਫਾਈਨਲ ਵਿੱਚ ਜਰਮਨੀ ਦੀ ਮਾਇਆ ਕਲੇਨਹਾਂਸ ਨੂੰ 4-1 ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫਾਈਨਲ ਵਿੱਚ ਸਿਮਰਨਜੀਤ ਨੇ ਯੂਕਰੇਨ ਦੀ ਮਾਰੀਅੰਨਾ ਬਸਾਨੇਤਸ ਨੂੰ ਵੀ 4-1 ਨਾਲ ਹਰਾਇਆ ਸੀ।

ਜ਼ਿਕਰਯੋਗ ਹੈ ਕਿ ਇਸ ਸਾਲ ਮਾਰਚ ਮਹੀਨੇ ਸਿਮਰਨਜੀਤ ਕੌਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਮਰਨਜੀਤ ਅਤੇ ਉਸ ਦੇ ਪਰਿਵਾਰ ਨੂੰ ਨਿੱਜੀ ਤੌਰ ਉਤੇ ਮਿਲ ਕੇ ਵਧਾਈ ਦਿੱਤੀ ਸੀ ਅਤੇ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਤਰਫੋਂ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਸੀ।

ਮੁੱਕੇਬਾਜ਼ੀ ਵਿਸ਼ਵ ਕੱਪ ਵਿੱਚ ਭਾਰਤੀ ਟੀਮ (ਪੁਰਸ਼ ਤੇ ਮਹਿਲਾ) ਨੇ ਕੁੱਲ 9 ਤਮਗੇ ਜਿੱਤੇ ਹਨ ਜਿਨ੍ਹਾਂ ਵਿੱਚ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ