ਖੇਡ

ਗੱਤਕੇ ਨੂੰ ਖੇਲੋ ਇੰਡੀਆ ਯੂਥ ਖੇਡਾਂ 'ਚ ਸ਼ਾਮਲ ਕਰਨ ਤੇ ਗੱਤਕਾ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵੱਲੋਂ ਕੇਂਦਰੀ ਖੇਡ ਮੰਤਰੀ ਦਾ ਧੰਨਵਾਦ

ਕੌਮੀ ਮਾਰਗ ਬਿਊਰੋ | December 22, 2020 07:02 PM


ਚੰਡੀਗੜ੍ਹ , ਕੇਂਦਰੀ ਖੇਡ ਮੰਤਰਾਲੇ ਵੱਲੋਂ ਦੇਸ਼ ਦੀ ਵਿਰਾਸਤੀ ਖੇਡ ਗੱਤਕਾ ਨੂੰ ਮਾਨਤਾ ਦੇ ਕੇ ਖੇਲੋ ਇੰਡੀਆ ਯੂਥ ਗੇਮਜ-2021 ਵਿੱਚ ਸ਼ਾਮਲ ਕਰਨ ਤੇ ਵਰਲਡ ਗੱਤਕਾ ਫੈਡਰੇਸ਼ਨ, ਏਸ਼ੀਅਨ ਗੱਤਕਾ ਫੈਡਰੇਸ਼ਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਨੇ ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਦਾ ਧੰਨਵਾਦ ਕੀਤਾ ਹੈ।
ਇੱਥੋਂ ਇੱਕ ਬਿਆਨ ਵਿੱਚ ਵਰਲਡ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾ. ਪ੍ਰੀਤਮ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਪਟਿਆਲ਼ਾ, ਜਰਨਲ ਸੈਕਟਰੀ ਹਰਜਿੰਦਰ ਸਿੰਘ, ਇਸਮਾ ਦੇ ਵਾਈਸ ਚੇਅਰਮੈਨ ਸੁਖਚੈਨ ਸਿੰਘ ਕਲਸਾਣੀ, ਸਕੱਤਰ ਬਲਜੀਤ ਸਿੰਘ ਸੈਣੀ, ਜਿਲਾ ਕੋਆਰਡੀਨੇਟਰ ਭੁਪਿੰਦਰ ਸਿੰਘ, ਗੱਤਕਾ ਕੋਚ ਹਰਵਿੰਦਰ ਸਿੰਘ ਅਤੇ ਯੋਗਰਾਜ ਸਿੰਘ ਨੇ ਦੱਸਿਆ ਕਿ ਇਹ ਖੇਲੋ ਇੰਡੀਆ ਯੂਥ ਗੇਮਜ ਅਗਲੇ ਸਾਲ ਹਰਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਹਨ ਜਿੱਥੇ ਵੱਖ ਵੱਖ ਰਾਜਾਂ ਦੇ ਗੱਤਕੇਬਾਜ ਭਾਗ ਲੈਣਗੇ।
ਗਰੇਵਾਲ ਨੇ ਕਿਹਾ ਕਿ ਖੇਲੋ ਇੰਡੀਆ ਦੇ ਇਸ ਉਪਰਾਲੇ ਸਦਕਾ ਵਿਸਰ ਰਹੀ ਤੇ ਇਤਿਹਾਸਿਕ ਮਹੱਤਵ ਵਾਲੀ ਦੇਸ਼ ਦੀ ਇਸ ਮਾਣਮੱਤੀ ਰਵਾਇਤੀ ਖੇਡ ਦਾ ਦੇਸ਼-ਵਿਦੇਸ਼ ਵਿੱਚ ਵਧੇਰੇ ਪਸਾਰ ਤੇ ਹੋਰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਖਿਡਾਰੀਆਂ ਲਈ ਵੱਡੇ ਮੌਕੇ ਪੈਦਾ ਹੋਣਗੇ।
ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਇਸਮਾ ਵੱਲੋਂ ਗੱਤਕੇ ਦੇ ਪ੍ਰਚਾਰ ਅਤੇ ਪਸਾਰ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਬੱਚਿਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਜਦਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀ ਅਗਵਾਈ ਹੇਠ ਹੋਰਨਾਂ ਰਾਜਾਂ ਵਿੱਚ ਗਤੀਵਿਧੀਆਂ ਜਾਰੀ ਹਨ।
ਉਂਨਾਂ ਕਿਹਾ ਕਿ ਮਾਰਸ਼ਲ ਆਰਟ ਗੱਤਕਾ ਨੂੰ ਸਵੈ-ਰੱਖਿਆ ਦੇ ਨਾਲ ਨਾਲ ਖੇਡ ਵਜੋਂ ਵੀ ਖੇਡਿਆ ਜਾਂਦਾ ਹੈ ਅਤੇ ਗੱਤਕੇਬਾਜ ਨੂੰ ਅਨੁਸਾਸ਼ਨ ਵਿੱਚ ਰਹਿ ਕੇ ਖੇਡਣਾ ਅਤੇ ਅਥਾਹ ਆਤਮ ਵਿਸ਼ਵਾਸ ਪੈਦਾ ਕਰਦਾ ਹੈ।
ਉਨਾਂ ਕਿਹਾ ਕਿ ਰਾਸ਼ਟਰੀ ਖੇਡਾਂ ਵਿੱਚ ਗੱਤਕੇ ਦੀ ਸ਼ਮੂਲੀਅਤ ਨਾਲ ਉਕਤ ਗੱਤਕਾ ਫੈਡਰੇਸ਼ਨਾਂ, ਐਸੋਸੀਏਸ਼ਨਾਂ ਤੇ ਇਸਮਾ ਵਲੋਂ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਤੇ ਪ੍ਰੇਰਣਾ ਮਿਲੇਗੀ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ