ਮਨੋਰੰਜਨ

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕੁਸ਼ਾਗਰ ਕਾਲੀਆ ਨੇ ਪੀ. ਟੀ. ਸੰਗੀਤਕ ਮੁਕਾਬਲਾ ਜਿੱਤਿਆ

ਕੌਮੀ ਮਾਰਗ ਬਿਊਰੋ | December 24, 2020 04:41 PM



ਅੰਮ੍ਰਿਤਸਰ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਪੀਟੀਸੀ ਪੰਜਾਬੀ ਵਲੋਂ ਹਰ ਸਾਲ ਕਰਵਾਏ ਜਾਂਦੇ ‘ਸੰਗੀਤਕ ਮੁਕਾਬਲੇ ਵਾਇਸ ਆਫ਼ ਪੰਜਾਬ ਸੀਜ਼ਨ‐11’ ਦਾ ਜੇਤੂ ਇਨਾਮ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਸ਼ਾਗਰ ਕਾਲੀਆ ਇਕ ਹੋਣਹਾਰ ਅਤੇ ਕਾਬਿਲ ਵਿਦਿਆਰਥੀ ਹੈ। ਉਨ੍ਹਾਂ ਨੇ ਇਸ ਮੌਕੇ ਕੁਸ਼ਾਗਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਵਾਈਸ ਆਫ਼ ਪੰਜਾਬ ਲਿਟਲ ਚੈਨਪਸ ਦਾ ਰਨਰਅੱਪ ਰਹਿ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਸੰਗੀਤਕ ਵਿਭਾਗ ਦੇ ਮੁਖੀ ਮੈਡਮ ਮਨਦੀਪ ਕੌਰ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਅਤੇ ਰਿਆਜ਼ ਸਦਕਾ ਕੁਸ਼ਾਗਰ ਕਾਲੀਆ ਨੇ ਇਸ ਵਾਰ ਫ਼ਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ । ਇਸ ਮੌਕੇ ਪ੍ਰਿੰਸੀਪਲ ਨੇ ਕੁਸ਼ਾਗਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ  ਵਿਦਿਆਰਥੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

 

ਮਨੋਰੰਜਨ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ