ਸੰਸਾਰ

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | December 28, 2020 05:34 PM
 
 
ਅੰਮ੍ਰਿਤਸਰ,  
ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਆਸਟਰੀਆ ਦੀਆਂ ਸੰਗਤਾਂ ਦੇ ਯਤਨਾਂ ਨਾਲ ਮਿਲੀ ਇਸ ਪ੍ਰਾਪਤੀ ਨੂੰ ਬੀਬੀ ਜਗੀਰ ਕੌਰ ਨੇ ਕੌਮ ਦੀ ਇਕ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਪਛਾਣ ਸਥਾਪਿਤ ਕੀਤੀ ਹੈ ਅਤੇ ਸਖ਼ਤ ਮਿਹਨਤ ਤੇ ਲਿਆਕਤ ਨਾਲ ਵੱਖ-ਵੱਖ ਦੇਸ਼ਾਂ ਅੰਦਰ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸਿੱਖ ਕੌਮ ਦੀ ਮੌਲਿਕਤਾ ਨੂੰ ਇਸ ਦੇ ਸਿਧਾਂਤ ਅਤੇ ਇਤਿਹਾਸ ਵਿੱਚੋਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਆਸਟਰੀਆ ਦੇਸ਼ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਪ੍ਰਾਪਤ ਹੋਈ ਹੈ, ਤਾਂ ਇਸ ਨਾਲ ਵਿਦੇਸ਼ਾਂ ਅੰਦਰ ਸਿੱਖ ਪਛਾਣ ਸਬੰਧੀ ਪਾਈ ਜਾਂਦੀ ਦੁਬਿਧਾ ਦੂਰ ਹੋਣ ਵਿਚ ਮੱਦਦ ਮਿਲੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਅਹਿਮ ਯੋਗਦਾਨ ਪਾਇਆ। ਯੂਰਪੀ ਦੇਸ਼ਾਂ ਅੰਦਰ ਵੀ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਇਨ੍ਹਾਂ ਦੇਸ਼ਾਂ ਅੰਦਰ ਸਿੱਖਾਂ ਨੇ ਗੁਰੂ ਘਰ ਸਥਾਪਿਤ ਕਰਕੇ ਸਿੱਖ ਪ੍ਰੰਪਰਾਵਾਂ ਨੂੰ ਅੱਗੇ ਤੋਰਿਆ ਹੈ। ਉਨ੍ਹਾਂ ਵੱਖ-ਵੱਖ ਦੇਸ਼ਾਂ ਅੰਦਰ ਵੱਸਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਰੂਪ ਵਿਚ ਅਜਿਹੇ ਯਤਨ ਕਰਦੇ ਰਹਿਣ, ਤਾਂ ਜੋ ਸਿੱਖ ਪਛਾਣ ਦਾ ਜ਼ੋਰਦਾਰ ਤਰੀਕੇ ਨਾਲ ਪ੍ਰਚਾਰ ਹੋ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਟਰੀਆ ਦੀ ਸਰਕਾਰ ਦਾ ਵੀ ਇਸ ਸਬੰਧ ਵਿਚ ਧੰਨਵਾਦ ਕੀਤਾ।
 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ