ਟ੍ਰਾਈਸਿਟੀ

ਖਰੜ ਦੇ ਰਾਜੇਸ਼ ਕੁਮਾਰ ਜੌਲੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | January 06, 2021 07:40 PM



ਖਰੜ :-ਖਰੜ ਸ਼ਹਿਰ ਵਿਚ ਵਾਰਡ ਨੰਬਰ: 22 ਵਿਚ ਹੋਏ ਸਾਦੇ ਸਮਾਗਮ ਦੌਰਾਨ ਇਸ ਵਾਰਡ ਦੇ ਵਸਨੀਕ ਰਾਜੇਸ਼ ਕੁਮਾਰ ਜੌਲੀ ਆਪਣੇ ਸਾਥੀਆਂ ਏ.ਸੀ. ਖੰਨਾ, ਸੁਰਜੀਤ ਅਹੂਜਾ, ਅਮਨ ਜੌਲੀ, ਅਸ਼ੀਸ਼ ਜੌਲੀ, ਦਵਿੰਦਰ ਧੀਮਾਨ, ਜਸਵਿੰਦਰ ਜੱਸੀ, ਸੁਨੀਲ ਕੁਮਾਰ, ਬਲਵੰਤ ਸਿੰਘ, ਬੰਟੀ ਅੱਜ ਆਮ ਆਦਮੀ ਪਾਰਟੀ ਖਰੜ ਦੇ ਸ਼ਹਿਰੀ ਪ੍ਰਧਾਨ ਰਾਮ ਸਰੂਪ ਸ਼ਰਮਾ ਅਤੇ ਰਘਬੀਰ ਸਿੰਘ ਬਡਾਲਾ ਦੀ ਮਿਹਨਤ, ਕੋਸ਼ਿਸ਼ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਅਤੇ ਹੋਰਨਾਂ ਵਲੋਂ ਇਨ੍ਹਾਂ ਸਾਰਿਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੇ ਆਪ ਦਾ ਪਟਕਾ ਪਾ ਕੇ ਸਵਾਗਤ ਕੀਤਾ । ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਵਲੋਂ ਸਾਰੀਆਂ ਵਾਰਡਾਂ ਤੇ ਸਾਫ ਸੁੱਥਰੇ ਅਕਸਰ ਵਾਲੇ ਉਮੀਦਵਾਰ ਚੋਣ ਪਿੜ ਵਿਚ ਉਤਾਰੇ ਜਾਣਗੇ। ਰਾਜੇਸ ਕੁਮਾਰ ਜੌਲੀ ਨੇ ਕਿਹਾ ਕਿ ਪਾਰਟੀ ਵਲੋ ਜੋ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਜਾਵੇਗੀ ਉਸਨੂੰ ਉਹ ਮਿਹਨਤ, ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਅਜੀਤਪਾਲ ਸਿੰਘ ਕਾਂਸਲ, ਕਮਲ ਚੌਧਰੀ ਬਲਾਕ ਪ੍ਰਧਾਨ, ਪਿ੍ਰੰਸ ਧਾਲੀਵਾਲ ਕੋਆਡੀਨੇਟਰ, ਗੁਰਿੰਦਰ ਸਿੰਘ ਕੈਰੋ , ਪ੍ਰਕਾਸ਼ ਸਿੰਘ ਚੀਮਾ ਸਮੇਤ ਹੋਰ ਪਾਰਟੀ ਦੇ ਵਰਕਰ, ਵਲੰਟੀਅਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ