ਟ੍ਰਾਈਸਿਟੀ

ਸੁਖਬੀਰ ਬਾਦਲ ਨੇ ਕੁਲਵੰਤ ਸਿੰਘ ਸਾਬਕਾ ਮੇਅਰ ਮੋਹਾਲੀ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ

ਕੌਮੀ ਮਾਰਗ ਬਿਊਰੋ | January 16, 2021 08:04 PM



ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜਿਲਾ ਮੋਹਾਲੀ ਦੇ ਅਬਜਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੇ ਖਿਲਾਫ ਸ. ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਸ. ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੋਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।  ਉਹਨਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। 

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ