ਟ੍ਰਾਈਸਿਟੀ

ਗੁ.ਸਾਹਿਬ ਮਾਤਾ ਗੁਜਰੀ ਜੀ ਸਵਰਾਜ ਨਗਰ ਤੋਂ ਨਗਰ ਕੀਰਤਨ ਸਜਾਇਆ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | January 17, 2021 08:13 PM



ਖਰੜ :- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਸਵਰਾਜ ਨਗਰ ਖਰੜ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਸਵਰਾਜ ਨਗਰ ਤੋਂ ਆਰੰਭ ਹੋ ਕੇ ਵੱਖ-ਵੱੱਖ ਨਗਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪਹੰਚਿਆ। ਇਸ ਮੌਕੇ ਗਤਕਾ ਪਾਰਟੀ ਵੱਲੋਂ ਵੀ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਸ਼ੇਰ ਸਿੰਘ ਅਤੇ ਬੱਚਿਆਂ ਵੱਲੋਂ ਸਬਦ ਕੀਰਤਨ ਕੀਤਾ ਗਿਆ। ਗੁੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਬਰਮੀ, ਜਸਬੀਰ ਸਿੰਘ ਸੰਧੂ, ਨੇ ਦੱਸਿਆ ਕਿ 18 ਤਰੀਕ ਨੂੰ ਆਖੰਡ ਪਾਠ ਸਾਹਿਬ ਆਰੰਭ ਹੋਣਗੇੇ, ਅਤੇ 20 ਜਨਵਰੀ ਨੂੰ ਭੋਗ ਦੀ ਅਰਦਾਸ ਤੋਂ ਉਪਰੰਤ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿੱਚ ਪ੍ਰਸਿੱਧ ਰਾਗੀ ਅਤੇ ਢਾਡੀ ਜੱਥੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤਰ੍ਹਾਂ ਹੀ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਖਰੜ ਦੇ ਵੱਖ-ਵੱਖ ਗੁਰਦੁਆਰੇ ਗੁਰਦੁਆਰਾ ਗੁਰੂ ਕ੍ਰਿਪਾ ਸਾਹਿਬ ਸਿਵਾਲਿਕ ਇੰਨਕਲੈਵ, ਗੁਰਦੁਆਰਾ ਗੁਰੂ ਗੋਬਿੰਦ ਸਿੰਘ ਜੀ ਦਸਮੇਸ਼ ਨਗਰ ਖਰੜ ਤੋਂ ਨਗਰ ਕੀਰਤਨ ਸਜਾਇਆ ਗਿਆ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ