ਹਰਿਆਣਾ

ਕੇਂਦਰੀ ਰਾਜ ਮੰਤਰੀ ਕ੍ਰਿਸ਼ਣਪਾਲ ਗਰਜਰ ਵੱਲੋਂ ਆਈਐਮਟੀ ਪਾਰਕ ਦਾ ਉਦਘਾਟਨ

ਕੌਮੀ ਮਾਰਗ ਬਿਊਰੋ | January 17, 2021 09:02 PM

ਚੰਡੀਗੜ੍ਹ,  ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਕ੍ਰਿਸ਼ਣਪਾਲ ਗੁਰਜਰ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸੂਬੇ ਵਿਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੇ ਹਿੱਤ ਵਿਚ ਅਨੇਕ ਜਨਹਿਤੈਸ਼ੀ ਕਾਰਜ ਕਰ ਕੇ ਮਿਸਾਲ ਕਾਇਮ ਕਰ ਰਹੀ ਹੈ।

            ਕੇਂਦਰੀ ਰਾਜ ਮੰਤਰੀ ਕ੍ਰਿਸ਼ਣਪਾਲ ਗਰਜਰ ਅੱਜ ਪਿੰਡ ਚੰਦਾਵਲੀ ਵਿਚ ਲਗਭਗ ਇਕ ਕਰੋੜ ਰੁਪਏ ਦੀ ਰਕਮ ਨਾਲ ਬਨਣ ਵਾਲੀ ਸਾਮੂਦਿਾਇਕ ਸਿਹਤ ਕੇਂਦਰ ਅਤੇ 50 ਲੱਖ ਰੁਪਏ ਦੀ ਰਕਮ ਨਾਲ ਬਨਣ ਵਾਲੇ ਆਈਐਮਟੀ ਪਾਰਕ ਦਾ ਉਦਘਾਟਨ ਕਰਨ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ। ਹਰਿਆਣਾ ਦੇ ਕੈਬਿਨੇਟ ਮੰਤਰੀ ਮੂਲਚੰਦ ਸ਼ਰਮਾ ਵੀ ਮੁੱਖ ਮਹਿਮਾਨ ਵਜੋ ਮੌਜੂਦ ਰਹੇ। ਹਰਿਆਣਾ ਵੇਅਰਹਾਊਸ ਨਿਗਮ ਦੇ ਚੇਅਰਮੈਨ ਅਤੇ ਵਿਧਾਇਕ ਨੈਨ ਪਾਲ ਰਾਵਤ ਨੇ ਵਿਸ਼ੇਸ਼ ਮਹਿਮਾਨ ਵਜੋ ਸ਼ਿਰਕਤ ਕੀਤੀ।

            ਹਰਿਆਣਾ ਦੇ ਕੈਬਿਨੇਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਜੋੜੀ ਨੇ ਫਰੀਦਾਬਾਦ ਦੇ ਸ਼ਹਿਰੀ ਅਤੇ ਗ੍ਰਾਮੀਣ ਖੇਤਰਾਂ ਵਿਚ 24 ਘੰਟੇ ਬਿਜਲੀ ਦੇਣ,  ਨਹਿਰ ਦੇ ਉੱਪਰ ਲਗਭਗ ਇਕ ਦਰਜਨ ਪੁੱਲ ਬਨਾਉਣ ਤੇ ਖੇਡ ਸਟੇਡੀਅਮ ਬਨਵਾਉਣ ਦਾ ਕੰਮ ਕੀਤਾ। ਸਾਰੇ ਪਿੰਡਾਂ ਦੀ ਫਿਰਨੀ ਪੱਕੇ ਕਰਨ ਸਮੇਤ ਅਨੇਕ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਤੋਂ ਵੜੋਦਰਾ ਜਾਣ ਵਾਲਾ ਰਸਤਾ ਫਰੀਦਾਬਾਦ ਦੇ ਬਾਈਪਾਸ ਤੋਂ ਹੋ ਕੇ ਗੁਜਰੇਗਾ,  ਜਿਸ ਨਾਲ ਫਰੀਦਾਬਾਦ ਜਿਲ੍ਹਾ ਦਾ ਵਿਕਾਸ ਹੋਵੇਗਾ।

            ਹਰਿਆਣਾ ਵੇਅਰਹਾਊਸ ਨਿਗਮ ਦੇ ਚੇਅਰਮੈਨ ਅਤੇ ਵਿਧਾਇਕ ਨੈਨ ਪਾਲ ਰਾਵਤ ਨੇ ਕਿਹਾ ਕਿ ਮਨੋਹਰ ਸਰਕਾਰ ਸੂਬੇ ਦਾ ਚਹੁੰਮੁਖੀ ਵਿਕਾਸ ਕਰਵਾਉਣ ਦੇ ਲਈ ਯਤਨਸ਼ੀਲ ਹਨ।

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ