ਸੰਸਾਰ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਕੌਮੀ ਮਾਰਗ ਬਿਊਰੋ | January 19, 2021 07:45 PM
 
 
ਅੰਮ੍ਰਿਤਸਰ,  
ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਸੰਕੇਤਕ ਰੂਪ ਵਿਚ ਲੰਗਰ ਸੇਵਾ ਵੀ ਕੀਤੀ। ਉਨ੍ਹਾਂ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ। ਬੈਰੀ ਓ ਫੈਰੇਲ ਨੇ ਪਰਕਰਮਾਂ ਕਰਦਿਆਂ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਪਾਸੋਂ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਹਾਸਲ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸ. ਮੁਖਤਾਰ ਸਿੰਘ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਣ ਵੂਜਮ, ਤਹਿਸੀਲਦਾਰ ਸ. ਜਗਸੀਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਮੌਜੂਦ ਸਨ।
 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ