ਹਰਿਆਣਾ

ਹਰਿਆਣਾ ਕਮੇਟੀ ਵਲੋਂ ਦਸਮੇਸ਼ ਪਿਤਾ ਦਾ ਆਗਮਨ ਪੁਰਬ ਚੀਕਾ ਵਿਖੇ ਚੜਦੀਕਲਾ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | January 21, 2021 03:27 PM

ਕੈਥਲ--  ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਧਰਮ ਪ੍ਰਚਾਰ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਅਤੇ 9ਵੀਂ ਚੀਕਾ ਕੈਥਲ ਹਰਿਆਣਾ ਵਿਖੇ ਚੜ੍ਹਦੀਕਲਾ ਨਾਲ ਮਨਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਜਥਿਆਂ ਅਤੇ ਸਿੱਖ ਸੰਗਤਾਂ ਨੇ ਭਾਰੀ ਸ਼ਰਧਾ ਉਤਸ਼ਾਹ ਨਾਲ ਹਾਜ਼ਰੀ ਭਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਕੀਰਤਨ ਦੀਵਾਨ ਸਜਾਕੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਇਆ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਜੱਥਾ ਦਾਦੂ ਸਾਹਿਬ ਭਾਈ ਗੁਰਪ੍ਰੀਤ ਸਿੰਘ ਅਤੇ ਸਾਥੀ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾ ਭਾਈ ਸਰਬਜੀਤ ਸਿੰਘ ਮੁੱਖ ਪ੍ਰਚਾਰਕ ਹਰਿਆਣਾ ਕਮੇਟੀ ਬੀਬੀ ਬਲਜਿੰਦਰ ਕੌਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੀਕਾ ਦੇ ਜਥਿਆਂ ਨੇ ਕਥਾ ਕੀਰਤਨ ਦਰਬਾਰ ਦੀ ਹਾਜ਼ਰੀ ਭਰੀ ਸ. ਹਰਪਾਲ ਸਿੰਘ ਬੁਰਾੜਾ ਸ. ਗੱਜਣ ਸਿੰਘ ਮਸੀਂਗਣ ਧਰਮੀ ਫ਼ੌਜੀਆਂ ਜਥੇਦਾਰ ਕਰਤਾਰ ਸਿੰਘ ਝੱਬਰ ਦੇ ਪੋਤਰੇ ਯੋਗਰਾਜ ਸਿੰਘ ਝੱਬਰ ਹਾਬੜੀ ਖਜ਼ਾਨ ਸਿੰਘ ਚੀਕਾ ਉਮਰਾਓ ਸਿੰਘ ਕੈਂਥਲ ਕਾਰ ਸੇਵਾ ਵਾਲੇ ਬਾਬਿਆਂ ਅਤੇ ਹੋਰ ਸਤਿਕਾਰਤ ਸੱਜਣਾ ਦਾ ਸਿਰਪਾਉ ਦੇ ਕੇ ਸਨਮਾਨ ਕੀਤਾ ਗਿਆ ਸਾਰੇ ਸਮਾਗਮ ਦਾ ਵੱਖ ਵੱਖ ਚੈਨਲਾਂ ਤੇ ਲਾਈਵ ਟੈਲੀਕਾਸਟ ਵੀ ਕੀਤਾ ਗਿਆ ਸਟੇਜ਼ ਦੀ ਸੇਵਾ ਸਕੱਤਰ ਸਰਬਜੀਤ ਸਿੰਘ ਨੇ ਨਿਭਾਈ ਗੁਰੂ ਕਾ ਲੰਗਰ ਅਤੁੱਟ ਵਰਤਿਆ

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ