ਸੰਸਾਰ

ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਏ ਸਿਮਰਨ ਸਿੰਘ ਸੰਧੂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | January 21, 2021 03:32 PM
 
 
ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਇਸ ਪ੍ਰਾਪਤੀ ’ਤੇ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆਂ ਅੰਦਰ ਸਿੱਖਾਂ ਵੱਲੋਂ ਮਿਸਾਲੀ ਮੱਲਾਂ ਮਾਰੀਆਂ ਜਾ ਰਹੀਆਂ ਹਨ। ਜਿਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆਂ ਅੰਦਰ ਹੋਰ ਵੀ ਪੁਖਤਾ ਹੋ ਰਹੀ ਹੈ। ਜਿਕਰਯੋਗ ਹੈ ਕਿ ਸਿਮਰਨ ਸਿੰਘ ਸੰਧੂ ਦੇ ਮਾਤਾ ਪਿਤਾ 2008 ਵਿਚ ਪਰਥ ਆਸਟਰੇਲੀਆ ਆਏ ਸਨ। ਸਿਮਰਨ ਸਿੰਘ ਨੇ ਇਥੇ ਹੀ ਆਪਣੀ ਮੁਢਲੀ ਵਿੱਦਿਆ ਹਾਸਲ ਕੀਤੀ ਅਤੇ ਪਰਥ ਦੇ ਘਰੇਲੂ ਹਵਾਈ ਅੱਡੇ ਤੋਂ ਛੋਟੀ ਉਮਰੇ ਸਫਲ ਹਵਾਈ ਉਡਾਨ ਭਰਕੇ ਸੋਲੋ ਪਾਇਲਟ ਬਣੇ। ਬੀਬੀ ਜਗੀਰ ਕੌਰ ਨੇ ਸਿਮਰਨ ਸਿੰਘ ਸੰਧੂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਉਸ ਤੋਂ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ