ਸੰਸਾਰ

ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਨੂੰ ਲਿਖਿਆ ਪੱਤਰ

ਕੌਮੀ ਮਾਰਗ ਬਿਊਰੋ | January 22, 2021 07:43 PM
 
 
ਅੰਮ੍ਰਿਤਸਰ,  
ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਗਵਰਨਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਾਕਿਸਤਾਨ ਦੇ ਪਹਿਲੇ ਦਸਤਾਰਧਾਰੀ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਪਿਸ਼ਾਵਰ ਜ਼ੇਲ੍ਹ ਵਿੱਚੋਂ ਫੋਨ ’ਤੇ ਧਮਕੀ ਮਿਲੀ ਹੈ, ਜੋ ਮੰਦਭਾਗੀ ਗੱਲ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਘੱਟਗਿਣਤੀ ਵਿਚ ਮੌਜੂਦ ਹਨ ਅਤੇ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸ. ਹਰਮੀਤ ਸਿੰਘ ਜਿਸ ਦੇ ਭਰਾ ਦਾ ਬੀਤੇ ’ਚ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਗਵਰਨਰ ਨੂੰ ਇਸ ਮਾਮਲੇ ਵਿਚ ਸੰਜੀਦਗੀ ਨਾਲ ਦਖ਼ਲ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿੱਖ ਐਂਕਰ ਸ. ਹਰਮੀਤ ਸਿੰਘ ਨਾਲ ਨਿਆਂ ਕੀਤਾ ਜਾਵੇ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ