ਟ੍ਰਾਈਸਿਟੀ

ਖਰੜ ਦੀਆਂ 27 ਵਾਰਡਾਂ ਦੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਲਈ ਸਾਰੇ ਪ੍ਰਬੰਧ ਮੁਕੰਮਲ: ਹਿਮਾਸੂੰ ਜੈਨ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | January 22, 2021 08:21 PM


ਖਰੜ:- 14 ਫਰਵਰੀ ਨੂੰ ਹੋ ਰਹੀਆਂ ਨਗਰ ਕੌਸਲ ਚੋਣਾਂ ਨੂੰ ਲੈ ਕੇ ਨਗਰ ਕੌਸਲ ਖਰੜ ਦੇ 27 ਵਾਰਡਾਂ ਲਈ ਨਾਮਜ਼ਦਗੀਆਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਨਾਮਜ਼ਦਗੀਆਂ ਦਾਖਲ ਕਰਵਾਉਣ ਦਾ ਕੰਮ 30 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ ਚੋਣ ਲੜਨ ਵਾਲੇ ਉਮੀਦਵਾਰ ਐਸ.ਡੀ.ਐਮ. ਦਫਤਰ ਖਰੜ ਦੇ ਕਮਰਾ ਨੰਬਰ:1 ਵਿਚ ਸਵੇਰੇ 11 ਤੋਂ ਸ਼ਾਮੀ 3 ਵਜੇ ਤੱਕ ਨਾਮਜ਼ਦਗੀ ਪੇਪਰ ਦਾਖਲ ਕਰਵਾ ਸਕਦੇ ਹਨ। ਗਜ਼ਟਿਡ ਛੁੱਟੀ ਵਾਲੇ ਦਿਨ ਨਾਮਜ਼ਦਗੀਆਂ ਪ੍ਰਾਪਤ ਨਹੀ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਰਿਟਰਨਿੰਗ ਅਫਸਰ ਕੌਸਲ ਚੋਣਾਂ -ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਹਿਮਾਸੂੰ ਜੈਨ ਨੇ ਦਿੱਤੀ। ਉਨ੍ਹਾਂ ਦਸਿਆ ਕਿ ਜੋ ਵੀ ਉਮੀਦਵਾਰਾਂ ਦੀਆਂ ਕੌਸਲ ਚੋਣਾਂ ਲਈ ਨਾਮਜ਼ਦਗੀਆਂ ਹੋਣਗੀਆਂ ਉਨ੍ਹਾਂ ਦੀ ਪੜਤਾਲ 4 ਫਰਵਰੀ ਨੂੰ ਹੋਵੇਗੀ ਅਤੇ 5 ਫਰਵਰੀ ਨੂੰ ਜੇਕਰ ਕੋਈ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੇਪਰ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਵਾਪਸ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਕਿ ਅਤੇ ਚੋਣ ਲੜਨ ਵਾਲੇ ਉਮੀਦਵਾਰ ਕਿਸੇ ਵੀ ਸਰਕਾਰੀ ਸੰਪਤੀ ਤੇ ਆਪਣੇ ਚੋਣ ਪ੍ਰਚਾਰ ਦੇ ਹੋਰਡਿੰਗ, ਬੈਨਰ ਨਾ ਲਗਾਉਣ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ