ਧਰਮ

ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੀ ਨਿੱਘੀ ਯਾਦ 'ਚ ਸੰਤ ਸਮਾਗਮ 13 ਫਰਵਰੀ ਤੋਂ

ਕੌਮੀ ਮਾਰਗ ਬਿਊਰੋ | January 22, 2021 09:26 PM


ਕਲਗੀਧਰ ਟ੍ਰਸਟ ਬੜੂ ਸਾਹਿਬ ਵੱਲੋਂ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੀ ਨਿੱਘੀ ਤੇ ਪਿਆਰੀ ਯਾਦ ਵਿੱਚ ਸਾਲਾਨਾ ਮਹਾਨ ਸੰਤ ਸਮਾਗਮ ਮਿਤੀ 13-14 ਫਰਵਰੀ 2021 ਦਿਨ ਸ਼ਨੀਵਾਰ-ਐਤਵਾਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਸਿੰਘ ਸਾਹਿਬਾਨ, ਕਥਾਵਾਚਕ ਤੇ ਪੰਥ ਪ੍ਰਸਿੱਧ ਕੀਰਤਨੀਏ ਹਾਜ਼ਰੀ ਭਰ ਰਹੇ ਹਨ।

ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਪ੍ਰਧਾਨ ਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕਰਵਾਇਆ ਜਾ ਰਿਹਾ ਹੈ ਜਿਸ ਦਾ ਮਨੋਰਥ ਜਿੱਥੇ ਗੁਰਬਾਣੀ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ, ਉੱਥੇ ਹੀ ਸੰਤ ਅਤਰ ਸਿੰਘ ਜੀ ਦੇ ਜੀਵਨ ਤੋਂ ਜਾਣੂ ਕਰਵਾਉਣਾ ਹੈ। ਬਾਬਾ ਇਕਬਾਲ ਸਿੰਘ ਜੀ ਨੇ ਦੱਸਿਆ ਕਿ ਕਲਗੀਧਰ ਟ੍ਰਸਟ ਬੜੂ ਸਾਹਿਬ ਇਕ ਸਮਾਜਿਕ ਸੰਸਥਾ ਹੈ ਜਿਸ ਰਾਹੀਂ ਸਮਾਜ ਦੇ ਭਲੇ ਲਈ ਹਮੇਸ਼ਾ ਉਸਾਰੂ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਨੇ ਇਸ ਸੰਤ ਸਮਾਗਮ ਵਿੱਚ ਪਹੁੰਚਣ ਲਈ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ। ਇਸ ਤੋਂ ਇਲਾਵਾ 14 ਫਰਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।  
 

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ